Amritpal Singh Aide Arrested: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਪਿਛਲੇ 29 ਦਿਨਾਂ ਤੋਂ ਫ਼ਰਾਰ ਚੱਲ ਰਿਹਾ ਹੈ। ਪੰਜਾਬ ਪੁਲਿਸ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ ਹੈ। ਜਾਂਚ ਪਿੱਛੋਂ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੀ ਭੱਜਣ ਸਮੇਂ ਮਦਦ ਕੀਤੀ ਸੀ। ਇਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਉਹ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ। ਇਸ ਤੋਂ ਇਲਾਵਾ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਕਪੂਰਥਲਾ ਤੋਂ ਇੱਕ ਵਕੀਲ ਨੂੰ ਵੀ ਹਿਰਾਸਤ ਵਿੱਚ ਲਿਆ ਹੈ। ਵਕੀਲ ਨੇ ਸੋਸ਼ਲ ਮੀਡੀਆ 'ਤੇ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਪੋਸਟ ਪਾਈ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਵਕੀਲ ਦੀ ਪਛਾਣ ਰਾਜਦੀਪ ਸਿੰਘ ਵਾਸੀ ਕਪੂਰਥਲਾ ਵਜੋਂ ਹੋਈ ਹੈ।


COMMERCIAL BREAK
SCROLL TO CONTINUE READING

ਵਿਸਾਖੀ ਮੌਕੇ ਤਲਵੰਡੀ ਸਾਬੋ ਵਿੱਚ ਅੰਮ੍ਰਿਤਪਾਲ ਵੱਲੋਂ ਆਤਮ ਸਮਰਪਣ ਚਰਚਾ ਚੱਲੀ ਸੀ ਪਰ ਉਹ ਨਹੀਂ ਆਇਆ। ਪੁਲਿਸ ਨੇ ਅੰਮ੍ਰਿਤਪਾਲ ਦੀ ਭਾਲ ਤੇਜ਼ ਕਰਦੇ ਹੋਏ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ ਸਮੇਤ ਕਈ ਜਨਤਕ ਥਾਵਾਂ 'ਤੇ ਉਸ ਦੇ ਪੋਸਟਰ ਲਗਾਏ ਹਨ। ਪੁਲਿਸ ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਦੀ ਹੁਸ਼ਿਆਰਪੁਰ ਵਿੱਚ ਉਸ ਦੇ ਦੋ ਸਾਥੀਆਂ ਵੱਲੋਂ ਆਰਥਿਕ ਮਦਦ ਕੀਤੀ ਗਈ ਸੀ। ਅੰਮ੍ਰਿਤਪਾਲ ਸਿੰਘ ਨੂੰ ਦੋ ਵਿਅਕਤੀਆਂ ਨੇ 90 ਹਜ਼ਾਰ ਰੁਪਏ ਦਿੱਤੇ ਸਨ ਤਾਂ ਜੋ ਉਹ ਆਪਣੇ ਲਈ ਸੁਰੱਖਿਅਤ ਥਾਂ ਲੱਭ ਸਕੇ। ਇਹ ਵੀ ਪਤਾ ਲੱਗਾ ਹੈ ਕਿ ਇਹ ਰਕਮ ਵਿਦੇਸ਼ ਤੋਂ ਉਸ ਕੋਲ ਪਹੁੰਚੀ ਸੀ। ਪੁਲਿਸ ਨੇ ਜਾਂਚ ਅਤੇ ਸੂਚਨਾ ਮਿਲਣ ਤੋਂ ਬਾਅਦ ਇਨ੍ਹਾਂ ਦੋਵਾਂ ਨੂੰ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਹਨ।


ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ 41 ਡਿਗਰੀ ਤੱਕ ਪਹੁੰਚਿਆ ਪਾਰਾ, IMD ਨੇ ਜਾਰੀ ਕੀਤਾ ਯੈਲੋ ਅਲਰਟ


ਸੂਤਰਾਂ ਅਨੁਸਾਰ ਇਨ੍ਹਾਂ ਵਿਅਕਤੀਆਂ ਵੱਲੋਂ ਹੀ ਕੁਝ ਕੁ ਸਮੇਂ ਲਈ ਅੰਮ੍ਰਿਤਪਾਲ ਸਿੰਘ ਦੀ ਰਿਹਾਇਸ਼ ਦਾ ਵੀ ਪ੍ਰਬੰਧ ਕੀਤਾ ਸੀ। ਪਤਾ ਲੱਗਾ ਹੈ ਕਿ ਇਨ੍ਹਾਂ ਵਿਅਕਤੀਆਂ ਕੋਲੋਂ ਅੰਮ੍ਰਿਤਪਾਲ ਸਿੰਘ ਬਾਰੇ ਅਹਿਮ ਜਾਣਕਾਰੀ ਹਾਸਲ ਹੋਈ ਹੈ। ਗ੍ਰਿਫ਼ਤਾਰ ਵਿਅਕਤੀਆਂ ਨੂੰ ਬੀਤੀ ਰਾਤ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿਥੇ ਪੁਲਿਸ ਨੂੰ ਉਨ੍ਹਾਂ ਇੱਕ ਦਿਨ ਦਾ ਰਿਮਾਂਡ ਦਿੱਤਾ ਗਿਆ। ਪੁਲਿਸ ਨੇ ਬੀਤੀ ਰਾਤ ਕੁਝ ਹੋਰ ਵਿਅਕਤੀ ਨੂੰ ਵੀ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਦੀ ਪੁੱਛਗਿੱਛ ਜਾਰੀ ਹੈ।


ਇਹ ਵੀ ਪੜ੍ਹੋ : Russia-Ukraine War: ਪੂਰਬੀ ਯੂਕਰੇਨ ਦੇ ਸ਼ਹਿਰ 'Sloviansk' 'ਚ ਰੂਸ ਨੇ ਕੀਤਾ ਹਮਲਾ, 8 ਦੀ ਮੌਤ; 21 ਜ਼ਖ਼ਮੀ