Punjab News: ਭਲਕੇ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ, ਜਾਣੋ ਕਦੋਂ ਹੋਵੇਗੀ ਮੀਟਿੰਗ
Punjab News: 27 ਜੁਲਾਈ ਨੂੰ ਪੰਜਾਬ ਕੈਬਨਿਟ ਦੀ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੂਚਨਾ ਜਾਰੀ ਕੀਤੀ ਗਈ।
Punjab News: ਪੰਜਾਬ ਵਜ਼ਾਰਤ ਦੀ ਭਲਕੇ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਤੇ ਇਹ ਮੀਟਿੰਗ 27 ਜੁਲਾਈ ਦੀ ਬਜਾਏ 29 ਜੁਲਾਈ ਨੂੰ ਹੋਵੇਗੀ। ਜਾਣਕਾਰੀ ਮੁਤਾਬਕ ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਵੇਰੇ 11.30 ਵਜੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਸੂਚਨਾ ਮੁਤਾਬਕ 27 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਹੁਣ 29 ਜੁਲਾਈ ਨੂੰ ਸਵੇਰੇ 11.30 ਵਜੇ ਸਕੱਤਰੇਤ ਦੇ ਕਮੇਟੀ ਰੂਮ ਵਿਖੇ ਹੋਵੇਗੀ।
ਮੀਟਿੰਗ ਦਾ ਏਜੰਡਾ ਫਿਲਹਾਲ ਜਾਰੀ ਨਹੀਂ ਕੀਤਾ ਗਿਆ। ਇਸ ਦਰਮਿਆਨ ਚਰਚਾ ਹੈ ਕਿ ਇਹ ਇਸ ਮੀਟਿੰਗ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਬਾਰੇ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਪੰਜਾਬ ਵਜ਼ਾਰਤ ਵੱਲੋਂ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਇਸ ਬੈਠਕ ਦੀ ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ਕਰਨਗੇ ਤੇ ਪੰਜਾਬ ਦੇ ਕਈ ਮਸਲੇ ਵਿਚਾਰੇ ਜਾਣਗੇ।
ਦੱਸਣਯੋਗ ਹੈ ਕਿ ਇਸ ਸਮੇਂ ਮਾਨ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ 'ਚ ਰੁੱਝੇ ਹੋਏ ਹਨ ਅਤੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਬੀਤੇ ਦਿਨ ਭਾਖੜਾ ਡੈਮ ਦਾ ਜਾਇਜ਼ਾ ਲੈਣ ਮੌਕੇ ਕਿਹਾ ਸੀ ਕਿ ਨੁਕਸਾਨੀਆਂ ਗਈਆਂ ਫਸਲਾਂ, ਘਰਾਂ, ਪਸ਼ੂਆਂ ਤੇ ਸੜਕਾਂ ਦੇ ਵੇਰਵਾ ਇਕੱਠਾ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਲੋਕਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Kargil Vijay Divas 2023: ਪੰਜਾਬ CM ਭਗਵੰਤ ਮਾਨ ਨੇ ਸ਼ਹੀਦ ਜਵਾਨ ਤੇ ਜ਼ਖ਼ਮੀ ਸੈਨਿਕਾਂ ਦੇ ਪਰਿਵਾਰ ਲਈ ਕੀਤਾ ਵੱਡਾ ਐਲਾਨ
ਉਨ੍ਹਾਂ ਨੇ ਕਿਹਾ ਸੀ ਕਿ ਕਿਸਾਨਾਂ ਦੀ ਔਖੇ ਸਮੇਂ ਵਿੱਚ ਸਹਾਇਤਾ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਈ ਜਾਵੇਗੀ। ਸਤਲੁਜ ਦਰਿਆ ਨੂੰ ਚੈਨੇਲਾਈਜ਼ ਕਰਨ ਦੇ ਮਾਮਲੇ ਉਤੇ ਉਨ੍ਹਾਂ ਨੇ ਕਿਹਾ ਸੀ ਕਿ ਅਸੀਂ ਦਰਿਆ ਤੇ ਨਹਿਰਾਂ ਨੂੰ ਚੈਨੇਲਾਈਜ਼ ਕਰਾਂਗੇ। ਉਨ੍ਹਾਂ ਨੇ ਕਿਹਾ ਸੀ ਕਿ ਸਾਰੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਲੋਕਾਂ ਵਿੱਚ ਰਹਿਣ, ਦਫਤਰਾਂ ਵਿੱਚ ਨਾ ਬੈਠਣ।
ਇਹ ਵੀ ਪੜ੍ਹੋ : Kargil Vijay Divas 2023: ਕਾਰਗਿਲ ਵਿਜੇ ਦਿਵਸ ਮੌਕੇ ਅੰਮ੍ਰਿਤਸਰ 'ਚ CM ਭਗਵੰਤ ਮਾਨ ਨੇ ਸ਼ਹੀਦ ਜਵਾਨਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ