Fatehgarh Sahib News: ਜ਼ਿਲ੍ਹਾ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸੈਮੀਨਾਰ ਕਰਵਾਇਆ​
Advertisement
Article Detail0/zeephh/zeephh2513265

Fatehgarh Sahib News: ਜ਼ਿਲ੍ਹਾ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸੈਮੀਨਾਰ ਕਰਵਾਇਆ​

Fatehgarh Sahib News: ਸੈਮੀਨਾਰ ਵਿੱਚ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਸੈਸ਼ਨ ਜੱਜ ਅਰੁਣ ਗੁਪਤਾ, ਜੱਜ ਜਗਵੀਰ ਸਿੰਘ ਮਹਿੰਦੀ ਰੱਤਾ, ਡਾ. ਪਿਆਰੇ ਲਾਲ ਗਰਗ ਸਾਬਕਾ ਰਜਿਸਟਰਾਰ ਤੇ ਐਕਟਿੰਗ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ, ਡਾ ਹਰਦੇਵ ਸਿੰਘ ਨੇ ਸ਼ਮੂਲੀਅਤ ਕੀਤੀ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ।

Fatehgarh Sahib News: ਜ਼ਿਲ੍ਹਾ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸੈਮੀਨਾਰ ਕਰਵਾਇਆ​

Fatehgarh Sahib News: ਜ਼ਿਲ੍ਹਾ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਰ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦੀ ਅਗਵਾਈ ਵਿੱਚ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਸੈਸ਼ਨ ਜੱਜ ਅਰੁਣ ਗੁਪਤਾ, ਜੱਜ ਜਗਵੀਰ ਸਿੰਘ ਮਹਿੰਦੀ ਰੱਤਾ, ਡਾ. ਪਿਆਰੇ ਲਾਲ ਗਰਗ ਸਾਬਕਾ ਰਜਿਸਟਰਾਰ ਤੇ ਐਕਟਿੰਗ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ, ਡਾ ਹਰਦੇਵ ਸਿੰਘ ਨੇ ਸ਼ਮੂਲੀਅਤ ਕੀਤੀ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ।

ਜ਼ਿਲ੍ਹਾ ਸੈਸ਼ਨ ਜੱਜ ਅਰੁਣ ਗੁਪਤਾ, ਡਾ ਪਿਆਰੇ ਲਾਲ ਗਰਗ ਅਤੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਬਾਰ ਦੇ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੋਂ ਸਾਨੂੰ ਸੇਧ ਲੈ ਕੇ ਉਹਨਾਂ ਦੇ ਮਾਰਗ ਦੇ ਚੱਲ ਕੇ ਸਮਾਜ ਭਲਾਈ ਦੇ ਕਾਰਜਾਂ ਦੇ ਨਾਲ ਨਾਲ ਪਾਣੀ ਅਤੇ ਹਵਾ ਨੂੰ ਸਾਂਭਣ ਦੀ ਲੋੜ ਹੈ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪਹਿਲਾ ਹੀ ਬਾਣੀ ਦੇ ਵਿੱਚ ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤ ਮਹੱਤ ਸ਼ਬਦ ਉਚਾਰ ਕੇ ਲੋਕਾਂ ਨੂੰ ਪਾਣੀ ਅਤੇ ਹਵਾ ਨੂੰ ਸਾਫ ਰੱਖਣ ਤੇ ਸਾਂਭਣ ਲਈ ਪ੍ਰੇਰਿਆ ਸੀ।

ਇਸ ਮੌਕੇ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਵਿੱਚੋਂ ਬਤੌਰ ਜੱਜ ਚੁਣੀਆਂ ਗਈਆਂ ਲੜਕੀਆ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ ਤੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕਈ ਸੌ ਸਾਲ ਪਹਿਲਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਕਿਹਾ ਸੀ ਕਿ ਸੋ ਕਿਉ ਮੰਦਾ ਆਖੀਐ ਜਿਤੁ ਜੰਮੈ ਰਾਜਾਨ ਪਰ ਅੱਜ ਦਾ ਸਮਾਜ ਔਰਤ ਨੂੰ ਮਾਨ ਸਨਮਾਨ ਦੇਣ ਵਿੱਚ ਬਹੁਤ ਪਿੱਛੇ ਰਹਿ ਗਿਆ ਹੈ ਪ੍ਰੰਤੂ ਇਹਨਾਂ ਧੀਆਂ ਨੇ ਸਾਬਤ ਕਰਕੇ ਵਿਖਾਇਆ ਹੈ ਕੀ ਔਰਤ ਕਿਸੇ ਗੱਲੋਂ ਘੱਟ ਨਹੀਂ ਉਹ ਵੀ ਸਮਾਜ ਵਿੱਚ ਮਰਦ ਵਾਂਗ ਹਰ ਮੁਕਾਮ ਹਾਸਲ ਕਰ ਸਕਦੀ ਹੈ।

Trending news