Punjab Gurudwara History: ਪੰਜਾਬ ਦੇ 10 ਇਤਿਹਾਸਕ ਗੁਰਦੁਆਰਾ ਸਾਹਿਬ ਜਿਨ੍ਹਾਂ ਦੇ ਦਰਸ਼ਨਾ ਬਿਨਾਂ ਪੰਜਾਬ ਦੀ ਯਾਤਰਾ ਅਧੂਰੀ

ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ ਅਤੇ ਪੰਜਾਬ ਦਾ ਇਤਿਹਾਸ ਅਤੇ ਵਿਰਾਸਤ ਬਹੁਤ ਹੀ ਅਮੀਰ ਹੈ। ਪੰਜਾਬ ਵਿੱਚ ਬਹੁਤ ਸਾਰੇ ਗੁਰਦੁਆਰਾ ਸਾਹਿਬ ਸਥਿਤ ਹੈ, ਇਨ੍ਹਾਂ ਵਿੱਚ ਜ਼ਿਆਦਾਤਰ ਗੁਰਦੁਆਰਿਆਂ ਦਾ ਇਤਿਹਾਸਕ ਪੱਖੋਂ ਕਾਫੀ ਮਹੱਤਵ ਹੈ। ਇਸ ਸਟੋਰੀ ਰਾਹੀਂ ਪੰਜਾਬ ਦੇ ਪ੍ਰਮੁੱਖ 10 ਗੁਰਦੁਆਰਿਆਂ ਦੇ ਇਤਿਹਾਸ ਤੇ ਮਾਨਤਾ ਉਪਰ ਉਤੇ ਚਾਨਣਾ ਪਾਇਆ ਜਾਵ

ਰਵਿੰਦਰ ਸਿੰਘ Jun 24, 2024, 18:11 PM IST
1/10

Harmandir Sahib

ਪੰਜਾਬ ਦੇ ਇਤਿਹਾਸ ਵਿੱਚ ਅੰਮ੍ਰਿਤਸਰ ਸ਼ਹਿਰ ਦਾ ਕਾਫੀ ਮਹੱਤਵ ਹੈ ਅਤੇ ਇਸ ਸ਼ਹਿਰ ਨੂੰ ਗੁਰੂ ਦੀ ਨਗਰੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਇਥੇ ਸਥਿਤੀ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦੀ ਆਸਥਾ ਦਾ ਕੇਂਦਰ ਹੈ। 16ਵੀਂ ਸਦੀ ਵਿੱਚ ਬਣਿਆ ਗੁਰਦੁਆਰਾ ਜਿਸ ਦੀਆਂ ਕੰਧਾਂ ਉਪਰ ਸੋਨਾ ਲਗਾਇਆ ਹੈ।

 

2/10

Gurudwara Shri Tarn Taran Sahib

ਤਰਨ ਤਾਰਨ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਜਿਸ ਨੂੰ ਸ੍ਰੀ ਤਰਨਤਾਰਨ ਸਾਹਿਬ ਵੀ ਕਿਹਾ ਜਾਂਦਾ ਹੈ। ਸਿੱਖ ਧਰਮ ਵਿੱਚ ਤਰਨਤਾਰਨ ਸਾਹਿਬ ਸ਼ਹਿਰ ਦਾ ਇਤਿਹਾਕ ਕੌਰ ਉਤੇ ਬਹੁਤ ਮਹੱਤਵ ਹੈ। ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਇਸ ਗੁਰਦੁਆਰਾ ਸਾਹਿਬ ਦੀ ਸਥਾਪਨਾ 17ਵੀਂ ਸਦੀ  ਵਿੱਚ ਰੱਖੀ ਸੀ।

 

3/10

Gurdwara Baba Bakala Sahib

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਿਤ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਗੁਰੂ ਸ੍ਰੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਤੇ ਗੁਰੂ ਤੇਗ ਬਹਾਦਰ ਦੀ ਚਰਨ ਛੋਹ ਪ੍ਰਾਪਤ ਹਨ। ਨੌਵੇਂ ਪਾਤਸ਼ਾਹ ਨੇ ਇਸ ਅਸਥਾਨ ਉਤੇ 26 ਸਾਲ 9 ਮਹੀਨੇ 13 ਦਿਨ ਭਗਤੀ ਕੀਤੀ ਸੀ।

 

4/10

Gurudwara Guru Ka Mahal

ਗੁਰਦੁਆਰਾ ਗੁਰੂ ਕਾ ਮਹਿਲ  ਅੰਮ੍ਰਿਤਸਰ ਵਿਚ ਸਥਿਤ ਹੈ। ਗੁਰਦੁਆਰਾ ਗੁਰੂ ਕਾ ਮਹਿਲ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ 1573 ਵਿੱਚ ਬਣਾਇਆ ਗਿਆ ਸੀ। ਗੁਰਦੁਆਰਾ ਗੁਰੂ ਮਹਿਲ ਵਿਚ ਗੁਰੂ ਜੀ ਦਾ ਵਿਆਹ ਵੀ ਹੋਇਆ। ਗੁਰੂ ਕਾ ਮਹਿਲ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਬਾਬਾ ਅਟੱਲ ਰਾਏ ਜੀ ਦਾ ਜਨਮ ਅਸਥਾਨ ਵੀ ਹੈ।

 

5/10

Sultanpur Lodhi

ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਵਿਚ ਕਪੂਰਥਲਾ ਸ਼ਹਿਰ ਤੋਂ 27 ਕਿਲੋਮੀਟਰ ਦੂਰ ਸੁਲਤਾਨਪੁਰ ਲੋਧੀ ਸੁਲਤਾਨਪੁਰ ਸਭ ਤੋਂ ਵੱਡਾ ਅਤੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਹੈ। ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸਿਓਂ ਵੇਈਂ ਨਦੀ ਵਹਿੰਦੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇਸੇ ਸਥਾਨ 'ਤੇ ਰੱਬੀ ਚਿੰਤਨ ਤੇ ਸਾਧਨਾ ਕਰਦੇ ਸਨ।

 

6/10

Takhat shri Damdama Sahib

ਸਿੱਖ ਧਰਮ ਵਿੱਚ 5 ਤਖ਼ਤ ਸਾਹਿਬਾਨ ਦਾ ਬਹੁਤ ਮਹੱਤਵ ਹੈ। ਬਠਿੰਡਾ ਜ਼ਿਲ੍ਹੇ ਵਿੱਚ ਸਥਿਤ ਤਲਵੰਡੀ ਸਾਬੋ ਵਿੱਚ ਸਥਿਤ ਸ਼੍ਰੀ ਦਮਦਮਾ ਸਾਹਿਬ ਪੰਜ ਤਖ਼ਤਾਂ ਵਿੱਚੋਂ ਇੱਕ ਤਖ਼ਤ ਹੈ। 1705 ਵਿੱਚ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਗ੍ਰੰਥ ਸਾਹਿਬ ਦੇ ਸਿੱਖ ਗ੍ਰੰਥਾਂ ਦਾ ਸੰਸਕਾਰ ਕੀਤਾ। ਇਸ ਪਵਿੱਤਰ ਸਰਜ਼ਮੀਨ ਉਤੇ ਗੁਰੂ ਗੋਬਿੰਦ ਸਿੰਘ ਜੀ ਨੇ ਕਰੀਬ ਸਵਾ ਸਾਲ ਬਿਸਰਾਮ ਕੀਤਾ ਤੇ 1706 ਵਿਚ ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨ ਬੀੜ ਤਿਆਰ ਕਰਵਾਈ। ਬੀੜ ਸਾਹਿਬ ਨੂੰ ਸੰਪੂਰਨਤਾ ਪ੍ਰਦਾਨ ਕੀਤੀ।

 

7/10

Fatehgarh Sahib

ਫਤਹਿਗੜ੍ਹ ਸਾਹਿਬ ਪੂਰੇ ਸ਼ਹਿਰ ਦਾ ਸਿੱਖ ਧਰਮ ਵਿੱਚ ਬਹੁਤ ਵੱਡਾ ਮਹੱਤਵ ਹੈ। ਗੁਰਦੁਆਰਾ ਫਤਹਿਗੜ੍ਹ ਸਾਹਿਬ ਦਸਮੇਸ਼ ਪਿਤਾ, ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਦੀ ਧਰਮ ਲਈ ਦਿੱਤੀ ਅਦੁੱਤੀ-ਸ਼ਹਾਦਤ ਦੀ ਅਮਰ ਯਾਦਗਾਰ ਵਜੋਂ ਸਥਾਪਿਤ ਕੀਤਾ ਗਿਆ ਹੈ। ਗੁਰੂ ਗੋਬਿੰਦ ਸਿੰਘ ਜੀ ਦੇ 2 ਬੇਟੇ ਕੰਧ ਵਿੱਚ ਚਿਣ ਦਿੱਤੇ ਗਏ ਸਨ। 

 

8/10

Anandpur Sahib

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਖ਼ਾਲਸੇ ਦੀ ਸਥਾਪਨਾ ਕੀਤੀ ਸੀ। ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਸਭ ਤੋਂ ਮਹੱਤਵਪੂਰਨ ਗੁਰਦੁਆਰਾ ਕੇਸਗੜ੍ਹ ਸਾਹਿਬ ਹੈ। ਇਹ ਉਹੀ ਸਥਾਨ ਉਤੇ ਹੈ ਜਿਥੇ ਖਾਲਸੇ ਦਾ ਜਨਮ ਹੋਇਆ ਸੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪੰਜ ਤਖਤਾਂ ਵਿਚੋਂ ਇੱਕ ਹੈ। 

 

9/10

Sri Kartarpur Sahib

ਗੁਰੂ ਨਾਨਕ ਦੇਵ ਜੀ ਨੇ ਆਪਣੇ ਆਖਰੀ ਦੇ 18 ਸਾਲ ਕਰਤਾਰਪੁਰ ਵਿਖੇ ਬਿਤਾਏ ਸਨ। ਸਿੱਖਾਂ ਲਈ ਕਰਤਾਰਪੁਰ ਇੱਕ ਪਵਿੱਤਰ ਸਥਾਨ ਹੈ। ਸਿੱਖ ਵੱਡੀ ਗਿਣਤੀ ਵਿੱਚ ਹਰ ਸਾਲ ਕਰਤਾਰਪੁਰ ਸਾਹਿਬ ਦੇ ਦਰਸ਼ਨਾ ਲਈ ਪਾਕਿਸਤਾਨ ਜਾਂਦੇ ਹਨ।

10/10

Gurudwara Shri Arisar Sahib

ਬਰਨਾਲਾ ਜ਼ਿਲ੍ਹੇ ਦੇ ਕਸਬਾ ਹੰਡਿਆਇਆ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ੍ਰੀ ਅੜੀਸਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਹੈ। ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਘੋੜਾ ਇਸ ਸਥਾਨ ਉਤੇ ਰੁਕ ਗਿਆ ਸੀ ਅਤੇ ਤੰਬਾਕੂ ਦੇ ਖੇਤ ਕਾਰਨ ਘੋੜਾ ਅੱਗੇ ਨਹੀਂ ਗਿਆ ਸੀ। ਗੁਰੂ ਜੀ ਦਾ ਕਹਿਣਾ ਸੀ ' ਇਕ ਸਮਾਂ ਆਏਗਾ ਜਦੋਂ ਇਹ ਗੁਰਸਿੱਖਾਂ ਨਾਲ ਭਰਪੂਰ ਹੋਵੇਗਾ। ਗੁਰੂ ਸਾਹਿਬ ਜੀ ਨੇ ਬਖਸ਼ਿਸ਼ ਕੀਤੀ ਕਿ ਇਥੇ ਲੋਕ ਦੀਆ ਮੁਸ਼ਕਿਲਾਂ ਦਾ ਹੱਲ ਹੋਵੇਗਾ ਅਤੇ ਮਨੋਕਾਮਨਾਵਾਂ ਪੂਰੀਆਂ ਹੋਣਗੀਆਂ।

ZEENEWS TRENDING STORIES

By continuing to use the site, you agree to the use of cookies. You can find out more by Tapping this link