Punjab Vyapar Milni Samaroh: ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਪਹਿਲੀ ਵਾਰ ਸਰਕਾਰੀ ਵਪਾਰਕ ਮੀਟਿੰਗ ਕਰਵਾਉਣ ਜਾ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਖੁਦ ਕਰਨਗੇ।


COMMERCIAL BREAK
SCROLL TO CONTINUE READING

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮੁਕੇਰੀਆਂ ਵਿਖੇ ਜ਼ਿਲ੍ਹੇ ਦੇ ਵਪਾਰੀਆਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਪੂਰੇ ਸੂਬੇ ਵਿਚ ਵਪਾਰੀਆਂ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ, ਜਿਸ ਦੀ ਸ਼ੁਰੂਆਤ ਉਨ੍ਹਾਂ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਕੀਤੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਾਰੇ ਵਪਾਰ ਮੰਡਲ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। 


ਇਹ ਵੀ ਪੜ੍ਹੋ:  Kisan Andolan: ਕਿਸਾਨ ਆਗੂਆਂ ਦਾ ਵੱਡਾ ਐਲਾਨ- 28 ਫਰਵਰੀ ਨੂੰ ਜਥੇਬੰਦੀਆਂ ਨਾਲ ਬੈਠਕ, ਅੰਦੋਲਨ ਨੂੰ ਲੈ ਕੇ ਕੀਤਾ ਜਾਵੇਗਾ ਮੰਥ


ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ। ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਯਤਨ ਕੀਤੇ ਜਾਣਗੇ। ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਮਾਜ ਦੇ ਹਰ ਵਰਗ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਪ੍ਰੋਗਰਾਮ ਵੱਖ-ਵੱਖ ਪੜਾਵਾਂ ਵਿੱਚ ਹੋਵੇਗਾ। ਇਸ ਵਿੱਚ ਪੰਜਾਬ ਵਪਾਰ ਸੈੱਲ ਦੀ ਟੀਮ ਵੀ ਮੌਜੂਦ ਰਹੇਗੀ।


ਹਾਲਾਂਕਿ ਇਸ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਮੁਕੇਰੀਆਂ ਦੇ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜਯੰਤੀ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਸ ਦੇ ਨਾਲ ਹੀ ਗੁਰੂ ਰਵਿਦਾਸ ਯਾਦਗਾਰ ਨੂੰ ਲੋਕ ਅਰਪਣ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਗੁਰਦੁਆਰਾ ਤਪ ਅਸਥਾਨ ਵਿਖੇ ਵੀ ਮੌਜੂਦ ਰਹਿਣਗੇ। ਉਥੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।


ਇਹ ਵੀ ਪੜ੍ਹੋ: . Punjab News: ਪੰਜਾਬ ਬਹੁ-ਕਰੋੜੀ ਪਲਾਟ ਘੁਟਾਲੇ 'ਚ ਵੱਡੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਚਲਾਏਗੀ ਮੁਕੱਦਮਾ, CM ਮਾਨ ਨੇ ਦਿੱਤੀ ਮਨਜ਼ੂਰੀ

ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ ਪਿਛਲੇ ਸਾਲ ਇੰਡਸਟਰੀ ਗਵਰਨਮੈਂਟ ਮੀਟ ਸਮਾਰੋਹ ਦਾ ਆਯੋਜਨ ਕੀਤਾ ਸੀ। ਇਸ ਸਬੰਧੀ ਪੂਰੇ ਸੂਬੇ ਵਿੱਚ ਚਾਰ ਪ੍ਰੋਗਰਾਮ ਕਰਵਾਏ ਗਏ। ਇਸ ਮੌਕੇ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਮੌਕੇ 'ਤੇ ਹੀ ਪਹਿਲ ਦੇ ਆਧਾਰ 'ਤੇ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਗਿਆ।