Rangla Punjab Mela: ਰੰਗਲਾ ਪੰਜਾਬ ਮੇਲੇ ਦੀ ਸ਼ੁਰੂਆਤ, ਦੁਨੀਆਂ `ਚ ਲੋਹਾ ਮਨਵਾ ਚੁੱਕੇ ਪੰਜਾਬੀ ਗਾਇਕ ਆਉਣਗੇ ਅੰਮ੍ਰਿਤਸਰ
Rangla Punjab Mela: ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਵਿਚ ਪੰਜਾਬੀਆਂ ਦੀ ਨਿਰਸਾਵਰਥ ਸੇਵਾ ਭਾਵਨਾ ਦੇ ਪਹਿਲੂ ਨੂੰ ਵੀ ਵਿਸ਼ੇਸ਼ ਤੌਰ ਉਤੇ ਲੋਕਾਂ ਸਾਹਮਣੇ ਉਭਾਰਨ ਦੀ ਕੋਸਿਸ਼ ਕੀਤੀ ਜਾਵੇਗੀ।
Punjab News/ ਭਰਤ ਸ਼ਰਮਾ: ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ਵ ਵਿਆਪੀ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਵਿੱਚ ਸੱਤ ਦਿਨ ਚੱਲਣ ਵਾਲਾ ਰੰਗਲਾ ਪੰਜਾਬ ਮੇਲਾ ਬੜੇ ਜੋਸ਼ ਨਾਲ ਸ਼ੁਰੂ ਹੋ ਗਿਆ। ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਹੋਏ ਵੱਡੇ ਰੰਗਾਰੰਗ ਸਮਾਗਮ ਵਿੱਚ ਬਾਲੀਵੁੱਡ ਦੇ ਪ੍ਰਸਿੱਧ ਗਾਇਕ ਸੁਖਵਿੰਦਰ ਦਰਸ਼ਕਾਂ ਨੇ ਮੇਲੇ ਦੀ ਧਮਾਕੇਦਾਰ ਸ਼ੁਰੂਆਤ ਕੀਤੀ।
ਉਨਾਂ ਨੇ ਇੱਕ ਤੋਂ ਬਾਅਦ ਇੱਕ ਆਪਣੇ ਗੀਤਾਂ ਦੇ ਨਾਲ ਦਰਸ਼ਕਾਂ ਨੂੰ ਘੰਟਿਆਂ ਬੱਧੀ ਮੰਤਰ ਮੁਗਦ ਕਰੀ ਰੱਖਿਆ। ਪੰਜਾਬੀ ਸੱਭਿਆਚਾਰ ਦੀ ਖੈਰ ਮਖਦਮ ਕਰਦਿਆਂ ਉਨਾਂ ਨੇ ਪੰਜਾਬੀ ਮਾਂ ਬੋਲੀ ਅਤੇ ਪੰਜਾਬੀ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਹਰ ਪੰਜਾਬੀ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ। ਉਹਨਾਂ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ ਪੰਜਾਬ, ਪੰਜਾਬੀ ਅਤੇ ਕਿਰਸਾਨੀ ਲਈ ਕੀਤੇ ਜਾ ਰਹੇ ਕੰਮਾਂ ਦੀ ਰੱਜਵੀਂ ਤਾਰੀਫ਼ ਕੀਤੀ।
ਇਹ ਵੀ ਪੜ੍ਹੋ: Punjabi Heritage News: ਅਲੋਪ ਹੋ ਰਿਹਾ ਪੰਜਾਬੀ ਵਿਰਸਾ ਸਾਂਭੀ ਬੈਠੇ ਹਰਦਰਸ਼ਨ ਸਿੰਘ ਸੋਹਲ
ਵਿਭਾਗ ਦੇ ਸੈਕਟਰੀ ਸ੍ਰੀ ਅਮਿਤ ਢਾਕਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਦੱਸਿਆ ਕਿ ਇਹ ਮੇਲਾ 29 ਫਰਵਰੀ ਤੱਕ ਚੱਲੇਗਾ। ਇਹਨਾਂ ਸੱਤ ਦਿਨਾਂ ਵਿੱਚ ਪੰਜਾਬੀ ਗਾਇਕੀ ਦੇ ਵੱਡੇ ਗਾਇਕ ਜਿਨਾਂ ਨੇ ਦੁਨੀਆਂ ਵਿੱਚ ਆਪਣਾ ਲੋਹਾ ਮਨਵਾਇਆ ਹੈ, ਉਹ ਲੋਕਾਂ ਦਾ ਮਨੋਰੰਜਨ ਕਰਨ ਲਈ ਅੰਮ੍ਰਿਤਸਰ ਆਉਣਗੇ।
ਇਸ ਮੌਕੇ ਰਾਜ ਸਭਾ ਮੈਂਬਰ ਸਰਦਾਰ ਬਿਕਰਮਜੀਤ ਸਿੰਘ ਸਾਹਨੀ , ਬਰਤਾਨੀਆ ਦੇ ਡਿਪਟੀ ਹਾਈ ਕਮਿਸ਼ਨਰ ਮਿਸ ਕਰੋਲੀਨਾ ਰੋਵਟ, ਵਿਧਾਇਕ ਸਰਦਾਰ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸਰਦਾਰ ਗੁਰਪ੍ਰੀਤ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਡੀਸੀਪੀ ਸ ਹਰਪ੍ਰੀਤ ਸਿੰਘ ਮੰਡੇਰ ਅਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ। ਖਾਲਸਾ ਕਾਲਜ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਝੂਮਰ ਅਤੇ ਭੰਗੜੇ ਦੀ ਬਾਕਮਾਲ ਪੇਸ਼ਕਾਰੀ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਕੀਤੀ।
ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਵਿਚ ਪੰਜਾਬੀਆਂ ਦੀ ਨਿਰਸਾਵਰਥ ਸੇਵਾ ਭਾਵਨਾ ਦੇ ਪਹਿਲੂ ਨੂੰ ਵੀ ਵਿਸ਼ੇਸ਼ ਤੌਰ ਉਤੇ ਲੋਕਾਂ ਸਾਹਮਣੇ ਉਭਾਰਨ ਦੀ ਕੋਸਿਸ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬੀਆਂ ਵੱਲੋੋਂ ਲੰਗਰ ਰੂਪੀ ਭੋਜਨ ਉਤੇ ਦਿੱਤੇ ਜਾ ਰਹੇ ਦਾਨ ਦੇ ਨਾਲ-ਨਾਲ ਸਮੇਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਕਿਤਾਬਾਂ ਦਾਨ ਕਰਨ ਦੀ ਪਿਰਤ ਵੀ ਸ਼ੁਰੂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ 24 ਫਰਵਰੀ ਤੋਂ 29 ਫਰਵਰੀ ਤੱਕ ਇਹ ਸੇਵਾ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਮੁੱਖ ਰਸਤੇ ਹੈਰੀਟੇਜ਼ ਸਟਰੀਟ ਵਿਚ ਚਲਾਈ ਜਾਵੇਗੀ।