IPS and PPS officers transfer News: ਪੰਜਾਬ ਸਰਕਾਰ ਨੇ ਆਈਪੀਐਸ ਤੇ ਪੀਪੀਐਸ ਅਧਿਕਾਰੀਆਂ ਵਿੱਚ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਨੇ 9 ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਦੇ 1 ਆਈਪੀਐਸ ਤੇ 8 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਇੱਕ ਪੱਤਰ ਜਾਰੀ ਕਰਕੇ ਟਰਾਂਸਫਰ ਕੀਤੇ ਗਏ ਅਧਿਕਾਰੀਆਂ ਨੂੰ ਤੁਰੰਤ ਡਿਊਟੀ ਜੁਆਇੰਨ ਕਰਨ ਦੇ ਆਦੇਸ਼ ਦਿੱਤੇ ਹਨ।


COMMERCIAL BREAK
SCROLL TO CONTINUE READING


ਇਨ੍ਹਾਂ ਤਬਾਦਲਿਆਂ ਵਿੱਚ ਖਾਸ ਗੱਲ ਇਹ ਕਿ ਜ਼ਿਆਦਾਤਰ ਟਰਾਂਸਫਰ ਜਲੰਧਰ ਜ਼ਿਲ੍ਹੇ ਦੇ ਅਧਿਕਾਰੀਆਂ ਦੇ ਹੋਏ ਹਨ। ਕਿਹਾ ਜਾ ਰਿਹਾ ਹੈ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਜਲੰਧਰ ਵਿਚੋਂ ਫ਼ਰਾਰ ਹੋਣ ਮਗਰੋਂ ਅਧਿਕਾਰੀਆਂ ਉਤੇ ਗਾਜ਼ ਡਿੱਗੀ ਹੈ। ਇਸ ਕਾਰਨ ਜਲੰਧਰ ਦੇ ਤਕਰੀਬਨ ਸਾਰੇ ਪੁਲਿਸ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ।


ਇਹ ਵੀ ਪੜ੍ਹੋ : Babbu Maan news: ਹੁਣ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਲੱਗੀ ਪਾਬੰਦੀ, ਭਾਰਤ ‘ਚ ਹੋਇਆ ਬੰਦ