1984 Anti Sikh Riots Case: ਇਹ ਮਾਮਲਾ ਪੁਲਬੰਗਸ਼ ਇਲਾਕੇ ਵਿੱਚ ਤਿੰਨ ਸਿੱਖਾਂ ਦੇ ਕਤਲ ਅਤੇ ਗੁਰਦੁਆਰਾ ਸਾਹਿਬ ਨੂੰ ਅੱਗ ਲਾਉਣ ਦੇ ਦੋਸ਼ਾਂ ਨਾਲ ਸਬੰਧਤ ਹੈ।
Trending Photos
1984 Anti Sikh Riots Case: ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲਬੰਗਸ਼ ਕਤਲਕਾਂਡ ਦੇ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ ਵੱਡਾ ਫੈਸਲਾ ਸੁਣਾਇਆ ਹੈ। ਰਾਊਜ਼ ਐਵੇਨਿਊ ਕੋਰਟ ਨੇ ਟਾਈਟਲਰ ਵਿਰੁੱਧ ਆਈਪੀਸੀ 302 (ਕਤਲ), 147 (ਦੰਗਾ ਕਰਨ), 109 (ਅਪਰਾਧ ਲਈ ਉਕਸਾਉਣਾ) ਅਤੇ ਹੋਰ ਧਾਰਾਵਾਂ ਤਹਿਤ ਦੋਸ਼ ਤੈਅ ਕਰਨ ਦੇ ਹੁਕਮ ਦਿੱਤੇ ਹਨ। ਇਹ ਮਾਮਲਾ ਪੁਲਬੰਗਸ਼ ਇਲਾਕੇ ਵਿੱਚ ਤਿੰਨ ਸਿੱਖਾਂ ਦੇ ਕਤਲ ਅਤੇ ਗੁਰਦੁਆਰਾ ਸਾਹਿਬ ਨੂੰ ਅੱਗ ਲਾਉਣ ਦੇ ਦੋਸ਼ਾਂ ਨਾਲ ਸਬੰਧਤ ਹੈ।
ਚਾਰਜਸ਼ੀਟ ਦੇ ਅਨੁਸਾਰ, ਟਾਈਟਲਰ ਨੇ ਦੰਗਾਕਾਰੀਆਂ ਨੂੰ ਗੁਰਦੁਆਰਾ ਸਾਹਿਬ ਨੇੜੇ ਹਿੰਸਾ ਕਰਨ ਲਈ ਉਕਸਾਇਆ ਸੀ, ਉਸੇ ਭੀੜ ਨੇ ਤਿੰਨਾਂ ਸਿੱਖਾਂ ਦੇ ਗਲਾਂ ਵਿੱਚ ਟਾਇਰ ਪਾ ਕੇ ਉਨ੍ਹਾਂ ਨੂੰ ਅੱਗ ਲਗਾ ਦਿੱਤੀ ਸੀ। ਭੀੜ ਨੇ ਗੁਰਦੁਆਰਾ ਸਾਹਿਬ ਨੂੰ ਵੀ ਅੱਗ ਲਾ ਦਿੱਤੀ।
ਸੀਬੀਆਈ ਨੇ ਚਾਰਜਸ਼ੀਟ ਵਿੱਚ ਚਸ਼ਮਦੀਦ ਗਵਾਹਾਂ ਦੇ ਬਿਆਨਾਂ ਦਾ ਹਵਾਲਾ ਦਿੱਤਾ ਹੈ, ਜਿਸ ਅਨੁਸਾਰ ਟਾਈਟਲਰ 1 ਨਵੰਬਰ 1984 ਨੂੰ ਚਿੱਟੇ ਰੰਗ ਦੀ ਅੰਬੈਸਡਰ ਕਾਰ ਵਿੱਚ ਗੁਰਦੁਆਰਾ ਪੁਲਬੰਗਸ਼ ਪਹੁੰਚਿਆ ਸੀ। ਜਿਵੇਂ ਹੀ ਉਹ ਕਾਰ ਤੋਂ ਬਾਹਰ ਨਿਕਲਿਆ, ਉਸਨੇ ਹਥਿਆਰਬੰਦ ਭੀੜ ਨੂੰ ਇਹ ਕਹਿ ਕੇ ਸਿੱਖਾਂ ਨੂੰ ਮਾਰਨ ਲਈ ਉਕਸਾਇਆ, "ਸਿੱਖਾਂ ਨੂੰ ਮਾਰੋ, ਇਨ੍ਹਾਂ ਸਿੱਖਾਂ ਨੇ ਸਾਡੀ ਮਾਂ ਨੂੰ ਮਾਰਿਆ ਹੈ" ਇਸ ਭੀੜ ਨੇ ਤਿੰਨ ਸਿੱਖਾਂ ਨੂੰ ਮਾਰਿਆ ਸੀ।"