Retired Judges: 21 ਸੇਵਾਮੁਕਤ ਜੱਜਾਂ ਨੇ ਨਿਆਂਪਾਲਿਕਾ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ 'ਤੇ ਚਿੰਤਾ ਜਤਾਈ
Advertisement
Article Detail0/zeephh/zeephh2204854

Retired Judges: 21 ਸੇਵਾਮੁਕਤ ਜੱਜਾਂ ਨੇ ਨਿਆਂਪਾਲਿਕਾ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ 'ਤੇ ਚਿੰਤਾ ਜਤਾਈ

Retired Judges:  21 ਸੇਵਾਮੁਕਤ ਜੱਜਾਂ ਨੇ ਭਾਰਤ ਦੇ ਚੀਫ ਜਸਟਿਸ ਡੀ ਚੰਦਰਚੂੜ ਨੂੰ ਪੱਤਰ ਲਿਖਿਆ। ਉਨ੍ਹਾਂ ਨੇ ਕੁਝ ਧਿਰਾਂ ਵੱਲੋਂ ਨਿਆਂਪਾਲਿਕਾ ਨੂੰ ਕਮਜ਼ੋਰ ਕਰਨ ਦੀਆਂ ਵਧ ਰਹੀਆਂ ਕੋਸ਼ਿਸ਼ਾਂ ਉਤੇ ਚਿੰਤਾ ਜ਼ਾਹਿਰ ਕੀਤੀ।  

Retired Judges: 21 ਸੇਵਾਮੁਕਤ ਜੱਜਾਂ ਨੇ ਨਿਆਂਪਾਲਿਕਾ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ 'ਤੇ ਚਿੰਤਾ ਜਤਾਈ

Retired Judges: 21 ਸੇਵਾਮੁਕਤ ਜੱਜਾਂ ਨੇ ਭਾਰਤ ਦੇ ਚੀਫ ਜਸਟਿਸ ਡੀ ਚੰਦਰਚੂੜ ਨੂੰ ਪੱਤਰ ਲਿਖਿਆ। ਉਨ੍ਹਾਂ ਨੇ ਕੁਝ ਧਿਰਾਂ ਵੱਲੋਂ ਨਿਆਂਪਾਲਿਕਾ ਨੂੰ ਕਮਜ਼ੋਰ ਕਰਨ ਦੀਆਂ ਵਧ ਰਹੀਆਂ ਕੋਸ਼ਿਸ਼ਾਂ ਉਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਨੇ ਕੁਝ ਗੁੱਟਾਂ ਵੱਲੋਂ ਸੋਚੇ-ਸਮਝੇ ਦਬਾਅ, ਗਲਤ ਜਾਣਕਾਰੀ ਤੇ ਜਨਤਕ ਅਪਮਾਨ ਜ਼ਰੀਏ ਨਿਆਂਪਾਲਿਕਾ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦਾ ਜ਼ਿਕਰ ਕੀਤਾ ਹੈ।

ਉਨ੍ਹਾਂ ਪੱਤਰ ਰਾਹੀਂ ਕਿਹਾ ਕਿ ਇਹ ਆਲੋਚਕ ਸੌੜੇ ਸਿਆਸੀ ਹਿੱਤਾਂ ਅਤੇ ਨਿੱਜੀ ਮੁਨਾਫ਼ਿਆਂ ਤੋਂ ਪ੍ਰੇਰਿਤ ਹਨ ਤੇ ਨਿਆਂ ਪ੍ਰਣਾਲੀ ਵਿਚ ਲੋਕਾਂ ਦੇ ਵਿਸ਼ਵਾਸ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹਾਲਾਂਕਿ ਸੇਵਾਮੁਕਤ ਜੱਜਾਂ ਨੇ ਉਨ੍ਹਾਂ ਘਟਨਾਵਾਂ ਬਾਰੇ ਨਹੀਂ ਦੱਸਿਆ, ਜਿਸ ਕਾਰਨ ਉਨ੍ਹਾਂ ਨੂੰ ਸੀਜੇਆਈ ਨੂੰ ਪੱਤਰ ਲਿਖਣਾ ਪਿਆ।

ਜਸਟਿਸ (ਸੇਵਾਮੁਕਤ)  ਦਿਨੇਸ਼ ਮਹੇਸ਼ਵਰੀ,ਦੀਪਕ ਵਰਮਾ, ਕ੍ਰਿਸ਼ਨਾ ਮੁਰਾਰੀ ਅਤੇ ਐੱਮਆਰ ਸ਼ਾਹ ਸਮੇਤ ਸੇਵਾਮੁਕਤ ਜੱਜਾਂ ਨੇ ਆਲੋਚਕਾਂ 'ਤੇ ਅਦਾਲਤਾਂ ਤੇ ਜੱਜਾਂ ਦੀ ਇਮਾਨਦਾਰੀ 'ਤੇ ਸਵਾਲ ਉਠਾ ਕੇ ਨਿਆਇਕ ਪ੍ਰਕਿਰਿਆਵਾਂ ਨੂੰ ਪ੍ਰਭਾਵਿਤ ਕਰਨ ਦੀਆਂ ਸਪੱਸ਼ਟ ਕੋਸ਼ਿਸ਼ਾਂ ਦੇ ਨਾਲ ਧੋਖੇਬਾਜ਼ ਰਣਨੀਤੀਆਂ ਅਪਣਾਉਣ ਦਾ ਦੋਸ਼ ਲਗਾਇਆ।

ਨਿਆਂਇਕ ਨਤੀਜਿਆਂ ਨੂੰ ਆਪਣੇ ਪੱਖ ਵਿਚ ਪ੍ਰਭਾਵਿਤ ਕਰਨ ਦੀਆਂ ਕੋਸ਼ਿਸ਼ਾਂ ਖਾਸ ਤੌਰ 'ਤੇ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਮਹੱਤਤਾ ਵਾਲੇ ਮਾਮਲਿਆਂ ਵਿਚ ਹੁੰਦੀਆਂ ਹਨ।
ਇਨ੍ਹਾਂ ਗਰੁੱਪਾਂ ਵੱਲੋਂ ਅਪਣਾਈ ਗਈ ਰਣਨੀਤੀ ਬੇਹੱਦ ਪਰੇਸ਼ਾਨ ਕਰਨ ਵਾਲੀਆਂ ਹਨ।

ਇਹ ਵੀ ਪੜ੍ਹੋ : Arvind Kejriwal News: ਕੇਜਰੀਵਾਲ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ

ਕਾਨੂੰਨੀ ਪ੍ਰਣਾਲੀ ਦੀ ਪਵਿੱਤਰਤਾ ਅਤੇ ਖੁਦਮੁਖਤਿਆਰੀ ਦੀ ਰੱਖਿਆ ਕਰਨ ਦੀ ਅਪੀਲ
“ਅਜਿਹੀਆਂ ਕਾਰਵਾਈਆਂ ਨਾ ਸਿਰਫ ਸਾਡੀ ਨਿਆਂਪਾਲਿਕਾ ਦੀ ਪਵਿੱਤਰਤਾ ਦਾ ਅਪਮਾਨ ਕਰਦੀਆਂ ਹਨ, ਬਲਕਿ ਕਾਨੂੰਨ ਵਿਚ ਦਰਜ ਨਿਆਂ ਅਤੇ ਨਿਰਪੱਖਤਾ ਦੇ ਸਿਧਾਂਤਾਂ ਨੂੰ ਵੀ ਸਿੱਧੀ ਚੁਣੌਤੀ ਦਿੰਦੀਆਂ ਹਨ,” ਉਸਨੇ ‘ਬੇਲੋੜੇ ਦਬਾਅ ਤੋਂ ਨਿਆਂਪਾਲਿਕਾ ਨੂੰ ਬਚਾਉਣ ਦੀ ਲੋੜ’ ਸਿਰਲੇਖ ਵਾਲੇ ਪੱਤਰ ਵਿਚ ਲਿਖਿਆ ਕਾਨੂੰਨ ਦੇ, ਜੱਜਾਂ ਨੇ ਇਸਨੂੰ ਬਰਕਰਾਰ ਰੱਖਣ ਦੀ ਸਹੁੰ ਚੁੱਕੀ ਹੈ।

ਉਨ੍ਹਾਂ ਨੇ ਸੁਪਰੀਮ ਕੋਰਟ ਦੀ ਅਗਵਾਈ ਵਾਲੀ ਨਿਆਂਪਾਲਿਕਾ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਦਬਾਅ ਵਿਰੁੱਧ ਮਜ਼ਬੂਤ ​​ਹੋਣ ਅਤੇ ਕਾਨੂੰਨੀ ਪ੍ਰਣਾਲੀ ਦੀ ਪਵਿੱਤਰਤਾ ਅਤੇ ਖੁਦਮੁਖਤਿਆਰੀ ਨੂੰ ਸੁਰੱਖਿਅਤ ਰੱਖਣ ਨੂੰ ਯਕੀਨੀ ਬਣਾਉਣ।

ਇਹ ਵੀ ਪੜ੍ਹੋ : Amritsar Lok Sabha Seat: ਧਾਰਮਿਕ ਅਤੇ ਸਿਆਸੀ ਤੌਰ ‘ਤੇ ਵੱਖਰੀ ਅਹਿਮੀਅਤ ਰੱਖਣ ਵਾਲਾ ਲੋਕ ਸਭਾ ਹਲਕਾ ਅੰਮ੍ਰਿਤਸਰ, ਜਾਣੋ ਇਸ ਦਾ ਸਿਆਸੀ ਇਤਿਹਾਸ

Trending news