Fake Aadhaar cards: ਜਾਅਲੀ ਆਧਾਰ ਕਾਰਡ ਰਾਹੀਂ ਸੰਸਦ ਭਵਨ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਨਾਕਾਮ, 3 ਵਿਅਕਤੀ ਗ੍ਰਿਫ਼ਤਾਰ
Fake Aadhaar cards: ਸੰਸਦ ਭਵਨ ਕੰਪਲੈਕਸ `ਚ ਦਾਖਲ ਹੋਣ ਵਾਲੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੇ ਲੋਕ ਫਰਜ਼ੀ ਆਧਾਰ ਕਾਰਡ ਦਿਖਾ ਕੇ ਸੰਸਦ ਭਵਨ `ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ।
Fake Aadhaar cards: ਸੰਸਦ ਭਵਨ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਨੂੰ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ ਹੈ। ਦਰਅਸਲ, ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੇ ਕਰਮਚਾਰੀਆਂ ਨੇ ਜਾਅਲੀ ਆਧਾਰ ਕਾਰਡ ਦੀ ਵਰਤੋਂ ਕਰਕੇ ਉੱਚ ਸੁਰੱਖਿਆ ਵਾਲੇ ਸੰਸਦ ਕੰਪਲੈਕਸ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਤਿੰਨ ਮਜ਼ਦੂਰਾਂ ਨੂੰ ਫੜਿਆ ਹੈ।
ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਅਨੁਸਾਰ ਦਿੱਲੀ ਪੁਲਿਸ ਨੇ ਕਾਸਿਮ, ਮੋਨਿਸ ਅਤੇ ਸ਼ੋਏਬ ਨਾਮ ਦੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਉਨ੍ਹਾਂ 'ਤੇ ਜਾਅਲਸਾਜ਼ੀ ਅਤੇ ਧੋਖਾਧੜੀ ਨਾਲ ਸਬੰਧਤ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਸੀਆਈਐਸਐਫ ਨੇ ਤਿੰਨੋਂ ਲੋਕਾਂ ਨੂੰ ਫੜ ਲਿਆ
ਸੂਤਰਾਂ ਨੇ ਦੱਸਿਆ ਕਿ ਮੰਗਲਵਾਰ ਨੂੰ ਤਿੰਨਾਂ ਵਿਅਕਤੀਆਂ ਨੂੰ ਸੰਸਦ ਭਵਨ ਦੇ ਪ੍ਰਵੇਸ਼ ਦੁਆਰ 'ਤੇ ਸੁਰੱਖਿਆ ਅਤੇ ਪਛਾਣ ਪੱਤਰ ਦੀ ਜਾਂਚ ਦੌਰਾਨ ਸੀਆਈਐਸਐਫ ਦੇ ਜਵਾਨਾਂ ਨੇ ਹਿਰਾਸਤ ਵਿੱਚ ਲਿਆ ਸੀ। ਤਿੰਨੋਂ ਆਪਣਾ ਆਧਾਰ ਕਾਰਡ ਦਿਖਾ ਕੇ ਸੰਸਦ ਭਵਨ ਕੰਪਲੈਕਸ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ।
ਇਹ ਵੀ ਪੜ੍ਹੋ: Kangana Ranaut Slapped: ਕੌਣ ਹੈ ਕੁਲਵਿੰਦਰ ਕੌਰ? ਕੰਗਨਾ ਰਣੌਤ ਥੱਪੜ ਮਾਮਲੇ 'ਚ ਕੀਤਾ ਗਿਆ ਹੈ ਮੁਅੱਤਲ
ਸੀਆਈਐਸਐਫ ਕਰਮਚਾਰੀਆਂ ਨੂੰ ਉਸਦੇ ਕਾਰਡਾਂ 'ਤੇ ਸ਼ੱਕ ਹੋਇਆ ਅਤੇ ਹੋਰ ਜਾਂਚ ਕਰਨ 'ਤੇ ਉਹ ਜਾਅਲੀ ਪਾਏ ਗਏ। ਸੀਆਈਐਸਐਫ ਨੂੰ ਹਾਲ ਹੀ ਵਿੱਚ ਸੀਆਰਪੀਐਫ ਅਤੇ ਦਿੱਲੀ ਪੁਲਿਸ ਦੀ ਟੁਕੜੀ ਦੀ ਥਾਂ ਸੰਸਦ ਭਵਨ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਨੂੰ 'ਡੀਵੀ ਪ੍ਰੋਜੈਕਟਸ ਲਿਮਟਿਡ' ਨੇ ਸੰਸਦ ਭਵਨ ਕੰਪਲੈਕਸ ਦੇ ਅੰਦਰ ਐਮਪੀ ਲਾਉਂਜ ਦੀ ਉਸਾਰੀ ਲਈ ਨੌਕਰੀ 'ਤੇ ਰੱਖਿਆ ਸੀ।
ਇਹ ਵੀ ਪੜ੍ਹੋ:Punjab Weather Update: ਅੱਜ ਪੰਜਾਬ ਦਾ ਮੌਸਮ ਰਹੇਗਾ ਤੂਫਾਨੀ! ਤੇਜ਼ ਹਵਾਵਾਂ ਦਾ ਨਾਲ ਮੀਂਹ ਦੀ ਭਵਿੱਖਬਾਣੀ
ਦੱਸ ਦੇਈਏ ਕਿ ਪਿਛਲੇ ਸਾਲ 13 ਦਸੰਬਰ ਨੂੰ ਦੋ ਨੌਜਵਾਨਾਂ ਨੇ ਦਰਸ਼ਕ ਗੈਲਰੀ ਤੋਂ ਡੈਸਕ 'ਤੇ ਛਾਲ ਮਾਰ ਦਿੱਤੀ ਸੀ ਅਤੇ ਰੰਗਾਂ ਦਾ ਧੂੰਆਂ ਵੀ ਛੱਡਿਆ ਸੀ। ਇਸ ਦੌਰਾਨ ਪੂਰਾ ਹਾਲ ਧੂੰਏਂ ਨਾਲ ਭਰ ਗਿਆ। ਉਦੋਂ ਤੋਂ ਸੰਸਦ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਹਾਲਾਂਕਿ ਇਨ੍ਹਾਂ ਲੋਕਾਂ ਨੂੰ ਉੱਥੇ ਮੌਜੂਦ ਸੁਰੱਖਿਆ ਬਲਾਂ ਨੇ ਫੜ ਲਿਆ ਅਤੇ ਇਨ੍ਹਾਂ ਤੋਂ ਇਲਾਵਾ ਹੋਰ ਸਾਥੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।
ਗ੍ਰਿਫ਼ਤਾਰ ਮੁਲਜ਼ਮਾਂ ਨੇ ਦੱਸਿਆ ਸੀ ਕਿ ਉਨ੍ਹਾਂ ਦਾ ਮਕਸਦ ਮਨੀਪੁਰ ਹਿੰਸਾ, ਬੇਰੁਜ਼ਗਾਰੀ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਖਿੱਚਣਾ ਸੀ। ਇਸ ਮਾਮਲੇ 'ਚ ਹੁਣ ਤੱਕ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।