Gurdeep Bath: ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਹੈ। ਗੁਰਦੀਪ ਸਿੰਘ ਬਾਠ ਵੱਲੋਂ ਬਰਨਾਲਾ ਵਿਧਾਨ ਸਭਾ ਸੀਟ ਤੋਂ ਪਾਰਟੀ ਉਮੀਦਵਾਰ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਅਤੇ ਉਨ੍ਹਾਂ ਨੇ ਖੁੱਦ ਅਜ਼ਾਦ ਉਮੀਦਵਾਰ ਵਜੋਂ ਆਪਣੀ ਨਾਮਜ਼ਦਗੀ ਵੀ ਭਰ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਲਗਾਤਾਰ ਪਾਰਟੀ ਦਾ ਹਰ ਪਲੇਟਫਾਰਮ ਉੱਤੇ ਵਿਰੋਧ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਪਾਰਟੀ ਨੇ ਗੁਰਦੀਪ ਸਿੰਘ ਬਾਠ ਦੇ ਖਿਲਾਫ ਇਹ ਕਦਮ ਚੁੱਕਿਆ ਹੈ।


COMMERCIAL BREAK
SCROLL TO CONTINUE READING


ਆਮ ਆਦਮੀ ਪਾਰਟੀ ਵੱਲੋਂ ਆਖਿਆ ਗਿਆ ਹੈ ਕਿ ਪਾਰਟੀ ਦੇ ਧਿਆਨ ਵਿੱਚ ਆਇਆ ਹੈ ਕਿ ਤੁਸੀਂ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਵਿਰੁੱਧ ਚੋਣ ਲੜ ਰਹੇ ਹੋ ਅਤੇ ਮੀਡੀਆ ਵਿੱਚ ਪਾਰਟੀ ਦੇ ਖਿਲਾਫ ਬਿਆਨਬਾਜ਼ੀ ਕਰ ਰਹੇ ਹੋ, ਜਿਸ ਨਾਲ ਪਾਰਟੀ ਦੀ ਛਵੀ ਨੂੰ ਨੁਕਸਾਨ ਪਹੁੰਚਿਆ ਹੈ।


ਅਸੀਂ ਤੁਹਾਨੂੰ ਯਾਦ ਕਰਾਉਣਾ ਚਾਹੁੰਦੇ ਹਾਂ ਕਿ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਹੋਣ ਦੇ ਨਾਤੇ ਤੁਹਾਨੂੰ ਪਾਰਟੀ ਦੇ ਪ੍ਰਤੀਨਿਧੀ ਦੇ ਰੂਪ ਵਿੱਚ ਦੇਖਿਆ ਜਾਂਦਾ ਹੈ ਅਤੇ ਤੁਹਾਡੀ ਇਹ ਗਤੀਵਿਧੀ ਅਨੁਸ਼ਾਸਨਹੀਣਤਾ ਦਾ ਨਮੂਨਾ ਹੈ। ਆਮ ਆਦਮੀ ਪਾਰਟੀ ਇਸ ਤਰ੍ਹਾਂ ਦੇ ਵਿਵਹਾਰ ਨੂੰ ਕਦੇ ਬਰਦਾਸ਼ਤ ਨਹੀਂ ਕਰਦੀ।


ਤੁਹਾਡੇ ਇਸ ਵਤੀਰੇ ਅਤੇ ਗਤੀਵਿਧੀਆਂ ਕਰਕੇ ਪਾਰਟੀ ਕੋਲ ਹੋਰ ਕੋਈ ਵਿਕਲਪ ਨਹੀਂ ਬਚਿਆ ਅਤੇ ਇਸ ਕਾਰਨ ਤੁਹਾਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕੀਤਾ ਜਾਂਦਾ ਹੈ।