Lok Sabha elections: ਆਮ ਆਦਮੀ ਪਾਰਟੀ ਨੇ ਦਿੱਲੀ ਲੋਕ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਲਈ ਸੂਚੀ ਕੀਤੀ ਜਾਰੀ
Lok Sabha elections: ਪੂਰੇ ਦੇਸ਼ ਵਿੱਚ 18ਵੀਂਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਭਖਿਆ ਹੋਇਆ। ਸਾਰੀ ਸਿਆਸੀ ਪਾਰਟੀ ਦੇ ਚੋਟੀ ਦੇ ਨੇਤਾ ਆਪਣੀ ਪਾਰਟੀ ਲਈ ਪ੍ਰਚਾਰ ਵਿੱਚ ਜੁੱਟੇ ਹੋਏ ਹਨ।
Lok Sabha elections: ਪੂਰੇ ਦੇਸ਼ ਵਿੱਚ 18ਵੀਂਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਭਖਿਆ ਹੋਇਆ। ਸਾਰੀ ਸਿਆਸੀ ਪਾਰਟੀ ਦੇ ਚੋਟੀ ਦੇ ਨੇਤਾ ਆਪਣੀ ਪਾਰਟੀ ਲਈ ਪ੍ਰਚਾਰ ਵਿੱਚ ਜੁੱਟੇ ਹੋਏ ਹਨ। ਪੀਐਮ ਨਰਿੰਦਰ ਮੋਦੀ, ਰਾਹੁਲ ਗਾਂਧੀ ਤੇ ਹੋਰ ਵੱਡੇ ਨੇਤਾ ਚੋਣ ਪ੍ਰਚਾਰ ਕਰ ਰਹੇ ਹਨ।
ਇਸ ਦਰਮਿਆਨ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਦਿੱਲੀ ਅਤੇ ਹਰਿਆਣਾ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸੁਨੀਤਾ ਕੇਜਰੀਵਾਲ ਦੇ ਨਾਂ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਜੇਲ੍ਹ ਵਿੱਚ ਬੰਦ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੂੰ ਵੀ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਵੀ ਪ੍ਰਚਾਰ ਕਰਨਗੇ
40 ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸਤੇਂਦਰ ਜੈਨ, ਸੰਸਦ ਮੈਂਬਰ ਸੰਜੇ ਸਿੰਘ, ਸੰਸਦ ਮੈਂਬਰ ਰਾਘਵ ਚੱਢਾ, ਦਿੱਲੀ ਦੇ ਮੰਤਰੀ ਗੋਪਾਲ ਰਾਏ, ਆਤਿਸ਼ੀ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਦਿੱਲੀ ਦੀ ਮੇਅਰ ਸ਼ੈਲੀ ਓਬਰਾਏ ਸ਼ਾਮਲ ਹਨ। ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਵੀ ਗੁਜਰਾਤ ਵਿੱਚ ਵੀ ਆਮ ਆਦਮੀ ਪਾਰਟੀ ਲਈ ਰੈਲੀਆਂ ਕਰ ਚੁੱਕੇ ਹਨ।
ਇਹ ਵੀ ਪੜ੍ਹੋ : Vote Register Last Day: ਪੰਜਾਬ ਦੇ ਲੋਕਾਂ ਲਈ ਅੱਜ ਵੋਟ ਬਣਵਾਉਣ ਦਾ ਆਖਰੀ ਮੌਕਾ, ਆਨਲਾਈਨ ਇੰਜ ਕਰੋ ਅਪਲਾਈ
ਹਰਿਆਣਾ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਕੇਜਰੀਵਾਲ ਦਾ ਨਾਂ ਵੀ ਹੈ
ਹਰਿਆਣਾ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਜਾਰੀ 40 ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਂ ਵੀ ਸ਼ਾਮਲ ਹੈ। ਕੇਜਰੀਵਾਲ ਤੋਂ ਇਲਾਵਾ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਨੇਤਾ ਮਨੀਸ਼ ਸਿਸੋਦੀਆ, ਸਤੇਂਦਰ ਜੈਨ, ਸੰਸਦ ਮੈਂਬਰ ਸੰਜੇ ਸਿੰਘ, ਰਾਘਵ ਚੱਢਾ, ਦਿੱਲੀ ਦੇ ਮੰਤਰੀ ਗੋਪਾਲ ਰਾਏ, ਆਤਿਸ਼ੀ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ ਆਦਿ ਸ਼ਾਮਲ ਹਨ। ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Election Commission News: ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ 'ਚ ਕੌਮੀ ਪੱਧਰ 'ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ