Arvind Kejriwal News: ਕੇਜਰੀਵਾਲ ਦੇ ਹੱਕ 'ਚ AAP ਨੇ ਵੱਡਾ ਐਲਾਨ ਕੀਤਾ ਹੈ। ਦਰਅਸਲ 7 ਅਪ੍ਰੈਲ ਨੂੰ ਦੇਸ਼ ਭਰ 'ਚ 'ਭੁੱਖ ਹੜਤਾਲ’ ਕੀਤੀ ਜਾਵੇਗੀ।
Trending Photos
Arvind Kejriwal News: ਅਰਵਿੰਦ ਕੇਜਰੀਵਾਲ ਦੇ ਹੱਕ 'ਚ AAP ਨੇ ਵੱਡਾ ਐਲਾਨ ਕੀਤਾ ਹੈ। ਦਰਅਸਲ 7 ਅਪ੍ਰੈਲ ਨੂੰ ਦੇਸ਼ ਭਰ 'ਚ 'ਭੁੱਖ ਹੜਤਾਲ’ ਕੀਤੀ ਜਾਵੇਗੀ। ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ 7 ਅਪ੍ਰੈਲ ਨੂੰ 'ਭੁੱਖ ਹੜਤਾਲ' ਦਾ ਐਲਾਨ ਕਰਦੇ ਹੋਏ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ 7 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਵਰਕਰ ਦਿੱਲੀ ਦੇ ਜੰਤਰ-ਮੰਤਰ 'ਤੇ ਭੁੱਖ ਹੜਤਾਲ ਕਰਨਗੇ।
#WATCH | On Delhi CM Arvind Kejriwal, Delhi Minster and party leader Gopal Rai says, "We are definitely concerned for his health. He is diabetic. ED arrested him on 21st March and after that, he has been losing weight. I hope the jail administration and doctors take good care of… pic.twitter.com/S4QNXBN71r
— ANI (@ANI) April 3, 2024
ਉਨ੍ਹਾਂ ਦੇਸ਼ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਘਰਾਂ ਵਿੱਚ ਰਹਿ ਕੇ ਅਤੇ ਭੁੱਖ ਹੜਤਾਲ ਰੱਖ ਕੇ ਇਸ ਗ੍ਰਿਫ਼ਤਾਰੀ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਉਣ।
ਇਹ ਵੀ ਪੜ੍ਹੋ: Arvind Kejriwal Health: ਦਿੱਲੀ CM ਅਰਵਿੰਦ ਕੇਜਰੀਵਾਲ ਦਾ ਤੇਜ਼ੀ ਨਾਲ ਘੱਟ ਰਿਹਾ ਹੈ ਭਾਰ!
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਸੁਣਵਾਈ ਹੋਵੇਗੀ। ਕੇਜਰੀਵਾਲ ਨੇ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਉਸ ਨੇ 23 ਮਾਰਚ ਨੂੰ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ।
ਅਦਾਲਤ ਨੇ ਇਸ ਮਾਮਲੇ ਵਿੱਚ ਈਡੀ ਨੂੰ ਨੋਟਿਸ ਜਾਰੀ ਕਰਕੇ 2 ਅਪ੍ਰੈਲ ਤੱਕ ਜਵਾਬ ਮੰਗਿਆ ਸੀ। ਈਡੀ ਨੇ 2 ਅਪ੍ਰੈਲ ਦੀ ਸ਼ਾਮ ਨੂੰ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕੀਤਾ। ਇਸ ਵਿੱਚ ਏਜੰਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਕੇਜਰੀਵਾਲ (Arvind Kejriwal) ਰਾਹੀਂ ਮਨੀ ਲਾਂਡਰਿੰਗ ਕੀਤੀ।
ਇੱਥੇ, ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ ਐਕਸ 'ਤੇ ਲਿਖਿਆ - ਅਰਵਿੰਦ ਕੇਜਰੀਵਾਲ (Arvind Kejriwal) ਗੰਭੀਰ ਸ਼ੂਗਰ ਦੇ ਮਰੀਜ਼ ਹਨ। ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਦਾ ਭਾਰ 4.5 ਕਿਲੋ ਘਟ ਗਿਆ ਹੈ। ਇਹ ਬਹੁਤ ਚਿੰਤਾਜਨਕ ਹੈ। ਅੱਜ ਭਾਜਪਾ ਉਨ੍ਹਾਂ ਨੂੰ ਜੇਲ੍ਹ ਵਿੱਚ ਪਾ ਕੇ ਉਨ੍ਹਾਂ ਦੀ ਸਿਹਤ ਨੂੰ ਖਤਰੇ ਵਿੱਚ ਪਾ ਰਹੀ ਹੈ। ਜੇ ਉਨ੍ਹਾਂ ਨੂੰ ਕੁਝ ਵੀ ਹੋ ਜਾਵੇ ਤਾਂ ਪੂਰੇ ਦੇਸ਼ ਤਾਂ ਕੀ ਰੱਬ ਵੀ ਉਨ੍ਹਾਂ ਨੂੰ ਮੁਆਫ ਨਹੀਂ ਕਰੇਗਾ।
ਇਹ ਵੀ ਪੜ੍ਹੋ: Himachal Pradesh News: ਹਿਮਾਚਲ 'ਚ ਡੀਜੇ 'ਤੇ ਨੱਚਦੇ ਹੋਏ ਪੰਜਾਬੀ ਕਲਾਕਰ ਦੀ ਮੌਤ! ਪਹਿਲਾਂ ਫੜਿਆ ਸਿਰ, ਫਿਰ ਪਿਆ ਦਿਲ ਦਾ ਦੌਰਾ