AAP Dehi Protest News: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ 'ਆਪ' ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਸੜਕਾਂ 'ਤੇ ਉਤਰ ਆਈ।


COMMERCIAL BREAK
SCROLL TO CONTINUE READING

ਕਾਬਿਲੇਗੌਰ ਹੈ ਕਿ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ।  ਆਮ ਆਦਮੀ ਪਾਰਟੀ (ਆਪ) ਅਤੇ ਹੋਰ ਸਿਆਸੀ ਪਾਰਟੀਆਂ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਦਿੱਲੀ ਪੁਲਿਸ ਨੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ।  ਇਸ ਦੌਰਾਨ ਦਿੱਲੀ ਪੁਲਿਸ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ।


ਆਮ ਆਦਮੀ ਪਾਰਟੀ ਵੱਲੋਂ ਅੱਜ ਪ੍ਰਧਾਨ ਮੰਤਰੀ ਨਿਵਾਸ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਕਾਰਨ ਪੁਲੀਸ ਨੇ ‘ਆਪ’ ਦੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ। ਪਾਰਟੀ ਹੈੱਡਕੁਆਰਟਰ 'ਤੇ ਇਕੱਠੇ ਹੋਏ 'ਆਪ' ਵਰਕਰਾਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਪੁਲਿਸ ਵੱਲੋਂ ਕਈਆਂ ਨੂੰ ਬੱਸਾਂ ਵਿੱਚ ਲਿਜਾਂਦੇ ਦੇਖਿਆ ਗਿਆ। ਦੱਸ ਦੇਈਏ ਕਿ ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ। ਇੰਨਾ ਹੀ ਨਹੀਂ ਇਸ ਕਾਰਨ ਕਈ ਮੈਟਰੋ ਸਟੇਸ਼ਨ ਵੀ ਬੰਦ ਕਰ ਦਿੱਤੇ ਗਏ ਹਨ।


ਇਹ ਵੀ ਪੜ੍ਹੋ : Punjab News: ਅਕਾਲੀ-ਭਾਜਪਾ ਗਠਜੋੜ ਦੀਆਂ ਕਿਆਸਰਾਈਆਂ 'ਤੇ ਲੱਗਾ ਵਿਰਾਮ; ਜਾਖੜ ਵੱਲੋਂ ਇਕੱਲਿਆਂ ਚੋਣ ਲੜਨ ਦਾ ਐਲਾਨ


'ਆਪ' ਨੇ ਸ਼ੁਰੂ ਕੀਤੀ ਡੀਪੀ ਮੁਹਿੰਮ


ਆਮ ਆਦਮੀ ਪਾਰਟੀ ਨੇ 'ਮੋਦੀ ਦਾ ਸਭ ਤੋਂ ਵੱਡਾ ਡਰ - ਕੇਜਰੀਵਾਲ' ਦੀ ਡੀਪੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਸਾਰੇ ਆਗੂ ਤੇ ਵਰਕਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਡੀ.ਪੀ. ਆਤਿਸ਼ੀ ਨੇ ਕਿਹਾ ਕਿ ਇਹ ਸੋਸ਼ਲ ਮੀਡੀਆ ਮੁਹਿੰਮ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪ੍ਰੇਰਨਾ ਦੀ ਚੰਗਿਆੜੀ ਨੂੰ ਹਰ ਘਰ ਤੱਕ ਲੈ ਜਾਵੇਗੀ। 'ਆਪ' ਨੇਤਾ ਆਤਿਸ਼ੀ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ indiawithkejriwal.com ਤੋਂ ਫੋਟੋ ਡਾਊਨਲੋਡ ਕਰਕੇ ਆਪਣੇ ਡੀਪੀ 'ਤੇ ਪਾਉਣ ਤਾਂ ਜੋ ਇਸ ਤਾਨਾਸ਼ਾਹੀ ਵਿਰੁੱਧ ਲੜਾਈ 'ਚ ਆਪਣੀ ਆਵਾਜ਼ ਬੁਲੰਦ ਕੀਤੀ ਜਾ ਸਕੇ।


ਇਹ ਵੀ ਪੜ੍ਹੋ : Arvind Kejriwal Arrest News: ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਡੀਪੀ ਬਦਲੀ; 'ਆਪ' ਨੇ ਸ਼ੁਰੂ ਕੀਤੀ ਹੈ ਮੁਹਿੰਮ