AAP Campaign Launch: ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਅਤੇ ਕੈਬਨਿਟ ਮੰਤਰੀ ਅਤਿਸ਼ੀ ਸਮੇਤ ਹੋਰ ਆਗੂ ਨੇ ਨਾਲ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ 'ਤੇ ਮੌਜੂਦ 'ਆਪ' ਆਗੂ ਅਤੇ ਦਿੱਲੀ ਦੇ ਮੰਤਰੀ ਆਤਿਸ਼ੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਕੇਜਰੀਵਾਲ ਸਰਕਾਰ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਲਈ 'ਆਪ ਕਾ ਰਾਮ ਰਾਜ' ਵੈੱਬਸਾਈਟ ਲਾਂਚ ਕੀਤੀ ਹੈ।



COMMERCIAL BREAK
SCROLL TO CONTINUE READING

ਸੰਜੇ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ 'ਰਾਮ ਰਾਜ' ਦਾ ਸੁਪਨਾ ਸਾਕਾਰ ਕੀਤਾ ਹੈ। ਇਹ ਪਹਿਲੀ ਰਾਮ ਨੌਮੀ ਹੈ ਜਦੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਾਡੇ ਨਾਲ ਨਹੀਂ ਹਨ। 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਅਤੇ ਪੰਜਾਬ 'ਚ ਅਜਿਹੇ ਕੰਮ ਕੀਤੇ ਹਨ, ਜਿਨ੍ਹਾਂ ਦੀ ਦੁਨੀਆ ਭਰ ਦੇ ਦੇਸ਼ਾਂ 'ਚ ਸ਼ਲਾਘਾ ਹੋ ਰਹੀ ਹੈ।


ਦਿੱਲੀ ਦੇ ਮੰਤਰੀ ਆਤਿਸ਼ੀ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਰਾਮ ਰਾਜ ਦੀ ਸਥਾਪਨਾ ਲਈ ਰਾਮ ਜੀ ਨੂੰ ਵੀ ਸੰਘਰਸ਼ ਕਰਨਾ ਪਿਆ, ਉਸੇ ਤਰ੍ਹਾਂ ਅਰਵਿੰਦ ਕੇਜਰੀਵਾਲ ਨੂੰ ਵੀ ਸੰਘਰਸ਼ ਕਰਨਾ ਪਿਆ। ਦਿੱਲੀ ਦੀ ਚੁਣੀ ਹੋਈ ਸਰਕਾਰ ਨੂੰ ਵੀ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ।


'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ ਕਿ ਬਿਜਲੀ ਮੁਫਤ ਦਿੱਤੀ ਜਾ ਸਕਦੀ ਹੈ। ਆਜ਼ਾਦੀ ਤੋਂ ਬਾਅਦ ਮੁਫ਼ਤ ਬਿਜਲੀ ਸਕੀਮ, ਮੁਫ਼ਤ ਪਾਣੀ ਸਕੀਮ ਅਤੇ ਮੁਫ਼ਤ ਬੱਸ ਸਫ਼ਰ ਸਕੀਮ ਲਾਗੂ ਕਰਨ ਵਾਲੀ ਇਹ ਪਹਿਲੀ ਸਰਕਾਰ ਸੀ। ਦਿੱਲੀ ਹੀ ਅਜਿਹਾ ਕਰਨ ਵਾਲਾ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਜ਼ਮੀਨ 'ਤੇ ਰਾਮ ਰਾਜ ਦੇ ਆਪਣੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹਾਂ।