Satyendar Jain: 'ਆਪ' ਨੇਤਾ ਸਤੇਂਦਰ ਜੈਨ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਮਿਲੀ ਜ਼ਮਾਨਤ
Advertisement
Article Detail0/zeephh/zeephh2478455

Satyendar Jain: 'ਆਪ' ਨੇਤਾ ਸਤੇਂਦਰ ਜੈਨ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਮਿਲੀ ਜ਼ਮਾਨਤ

Satyendar Jain: ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਦਿੱਲੀ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ।

Satyendar Jain: 'ਆਪ' ਨੇਤਾ ਸਤੇਂਦਰ ਜੈਨ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਮਿਲੀ ਜ਼ਮਾਨਤ

Satyendar Jain: ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਦਿੱਲੀ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਕਾਬਿਲੇਗੌਰ ਹੈ ਕਿ ਲਗਭਗ 18 ਮਹੀਨੇ ਬਾਅਦ ਜੈਨ ਬਾਹਰ ਆਉਣਗੇ। ਜ਼ਮਾਨਤ ਦਿੰਦੇ ਹੋਏ ਰਾਊਜ਼ ਐਵੇਨਿਊ ਕੋਰਟ ਨੇ ਕਿਹਾ ਮੁਕੱਦਮੇ ਦਾ ਟਰਾਇਲ ਜਲਦੀ ਖਤਮ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਅਦਾਲਤ ਨੇ ਸਤੇਂਦਰ ਨੂੰ 50 ਹਜ਼ਾਰ ਰੁਪਏ ਦਾ ਨਿੱਜੀ ਮੁਚੱਲਕਾ ਭਰਨ ਦਾ ਵੀ ਹੁਕਮ ਦਿੱਤਾ ਹੈ। ਈਡੀ ਨੇ ਸੀਬੀਆਈ ਵੱਲੋਂ ਦਰਜ ਐਫਆਈਆਰ ਦੇ ਆਧਾਰ ਉਤੇ 24 ਅਗਸਤ 2017 ਨੂੰ ਜੈਨ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਸੀ।

ਈਡੀ ਨੇ ਦੋਸ਼ ਲਾਇਆ ਸੀ ਕਿ ਸਤੇਂਦਰ ਨੇ ਉਸ ਨਾਲ ਜੁੜੀਆਂ 4 ਕੰਪਨੀਆਂ ਰਾਹੀਂ ਮਨੀ ਲਾਂਡਰਿੰਗ ਕੀਤੀ ਹੈ। ਈਡੀ ਨੇ ਦੋਸ਼ ਲਾਇਆ ਸੀ ਕਿ ਜੈਨ ਨੇ 14 ਫਰਵਰੀ 2015 ਤੋਂ 31 ਮਈ 2017 ਦਰਮਿਆਨ ਕਈ ਲੋਕਾਂ ਦੇ ਨਾਂ 'ਤੇ ਚੱਲ ਜਾਇਦਾਦਾਂ ਖਰੀਦਣ ਲਈ ਇਨ੍ਹਾਂ ਫਰਜ਼ੀ ਕੰਪਨੀਆਂ ਰਾਹੀਂ ਪ੍ਰਾਪਤ ਕੀਤੇ ਪੈਸੇ ਦੀ ਵਰਤੋਂ ਕੀਤੀ। ਇਸ ਤੋਂ ਇਲਾਵਾ ਦਿੱਲੀ ਤੇ ਇਸ ਦੇ ਆਸ-ਪਾਸ ਖੇਤੀ ਵਾਲੀ ਜ਼ਮੀਨ ਦੀ ਖਰੀਦਦਾਰੀ ਲਈ ਕਰਜ਼ਾ ਮੋੜਨ ਲਈ ਵਰਤਿਆ ਜਾਂਦਾ ਸੀ।

ਜਾਂਚ ਏਜੰਸੀ ਨੇ ਦੋਸ਼ ਲਗਾਇਆ ਸੀ ਕਿ ਮਾਮਲੇ 'ਚ ਸਤੇਂਦਰ ਤੋਂ ਪੁੱਛਗਿੱਛ ਕੀਤੀ ਗਈ ਸੀ। ਜਿਸ ਵਿੱਚ ਉਹ ਤਸੱਲੀਬਖਸ਼ ਹਿਸਾਬ ਨਹੀਂ ਦੇ ਸਕਿਆ। ਸਤੇਂਦਰ ਤੋਂ ਇਲਾਵਾ ਪੂਨਮ ਜੈਨ, ਅਜੀਤ ਪ੍ਰਸਾਦ ਜੈਨ, ਸਨਿਲ ਕੁਮਾਰ ਜੈਨ, ਵੈਭਵ ਜੈਨ ਅਤੇ ਅੰਕੁਸ਼ ਜੈਨ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਸਤੇਂਦਰ ਨੂੰ 30 ਮਈ 2022 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਦੋਂ ਤੋਂ ਉਹ ਤਿਹਾੜ ਜੇਲ੍ਹ ਵਿੱਚ ਸੀ।

'ਜੈਨ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ'
ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਮੁਲਜ਼ਮਾਂ ਅਤੇ ਈਡੀ ਦੀ ਅਰਜ਼ੀ 'ਤੇ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜੈਨ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਸੀ ਕਿ ਉਨ੍ਹਾਂ ਨੂੰ ਹੋਰ ਹਿਰਾਸਤ ਵਿੱਚ ਰੱਖ ਕੇ ਕੋਈ ਉਦੇਸ਼ ਪੂਰਾ ਨਹੀਂ ਹੋਵੇਗਾ। ਈਡੀ ਨੇ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਜੇ ਜੈਨ ਨੂੰ ਰਿਹਾਅ ਕੀਤਾ ਜਾਂਦਾ ਹੈ ਤਾਂ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਈਡੀ ਦਾ ਮਾਮਲਾ 2017 ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੁਆਰਾ ਜੈਨ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਤੋਂ ਪੈਦਾ ਹੋਇਆ ਹੈ।

ਸਤੇਂਦਰ ਦੀ ਪਤਨੀ ਵੀ ਮੁਲਜ਼ਮ ਹੈ
ਜੈਨ 'ਤੇ 2009-10 ਅਤੇ 2010-11 'ਚ ਫਰਜ਼ੀ ਕੰਪਨੀਆਂ ਬਣਾਉਣ ਦਾ ਦੋਸ਼ ਹੈ। ਇਨ੍ਹਾਂ ਕੰਪਨੀਆਂ ਵਿੱਚ ਅਕਿੰਚਨ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਇੰਡੋ ਮੈਟਲ ਇੰਪੈਕਸ ਪ੍ਰਾਈਵੇਟ ਲਿਮਟਿਡ, ਪ੍ਰਯਾਸ ਇਨਫੋ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ, ਮੰਗਲਯਤਨ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ ਸ਼ਾਮਲ ਹਨ। ਈਡੀ ਵੱਲੋਂ ਇਸ ਮਾਮਲੇ ਵਿੱਚ ਸਤੇਂਦਰ ਜੈਨ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਪੂਨਮ ਜੈਨ, ਅਜੀਤ ਪ੍ਰਸਾਦ ਜੈਨ, ਸੁਨੀਲ ਕੁਮਾਰ ਜੈਨ, ਵੈਭਵ ਜੈਨ, ਅੰਕੁਸ਼ ਜੈਨ, ਮੈਸਰਜ਼ ਅਕਿੰਚਨ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਮੈਸਰਜ਼ ਪ੍ਰਯਾਸ ਇਨਫੋ ਸਲਿਊਸ਼ਨਜ਼ ਪ੍ਰਾਈਵੇਟ ਲਿ. ਲਿਮਟਿਡ, ਮੰਗਲਯਤਨ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ ਅਤੇ ਜੇਜੇ ਆਈਡੀਅਲ ਅਸਟੇਟ ਪ੍ਰਾਈਵੇਟ ਲਿਮਟਿਡ ਨੂੰ ਦੋਸ਼ੀ ਬਣਾਇਆ ਗਿਆ ਹੈ। ਈਡੀ ਨੇ ਸਤੇਂਦਰ ਜੈਨ ਨੂੰ 30 ਮਈ 2022 ਨੂੰ ਗ੍ਰਿਫਤਾਰ ਕੀਤਾ ਸੀ।

Trending news