Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਤੀਜੀ ਵਾਰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸੰਮਨ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੇ ਘਰ ਨੂੰ ਪੁਲਿਸ ਨੇ ਚਾਰੇ ਪਾਸੇ ਤੋਂ ਘੇਰ ਕੇ ਕਿਲੇ ਦੇ ਰੂਪ ਵਿੱਚ ਤਬਦੀਲ ਕਰ ਦਿੱਤਾ ਹੈ। ਸੀਐਮ ਰਿਹਾਸ਼ਿਸ਼ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਨ ਅਤੇ ਸੀਐਮ ਹਾਊਸ ਦੇ ਸਟਾਫ ਨੂੰ ਰੋਕਿਆ ਗਿਆ ਹੈ।


COMMERCIAL BREAK
SCROLL TO CONTINUE READING

ਇਸ ਦੌਰਾਨ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਟਵੀਟ ਕੀਤਾ ਹੈ ਕਿ ਈਡੀ ਦੀ ਟੀਮ ਵੀਰਵਾਰ ਸਵੇਰੇ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਸਕਦੀ ਹੈ। ਹਾਲਾਂਕਿ ਈਡੀ ਦੇ ਸੂਤਰਾਂ ਨੇ 'ਆਪ' ਆਗੂਆਂ ਦੇ ਦਾਅਵਿਆਂ ਨੂੰ ਝੂਠਾ ਕਰਾਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਦੀ ਸਰਕਾਰ 'ਚ ਮੰਤਰੀ ਰਹੇ ਆਤਿਸ਼ੀ ਨੇ ਸੋਸ਼ਲ ਮੀਡੀਆ ਸਾਈਟ ਐਕਸ 'ਤੇ ਦਾਅਵਾ ਕੀਤਾ ਹੈ ਕਿ ਖਬਰਾਂ ਆ ਰਹੀਆਂ ਹਨ ਕਿ ਈਡੀ ਛਾਪੇਮਾਰੀ ਕਰਨ ਜਾ ਰਹੀ ਹੈ। ਗ੍ਰਿਫਤਾਰੀ ਦੀ ਵੀ ਸੰਭਾਵਨਾ ਹੈ।


 



ਇੱਕ ਹੋਰ ਮੰਤਰੀ ਸੌਰਭ ਭਾਰਦਵਾਜ ਨੇ ਦਾਅਵਾ ਕੀਤਾ ਹੈ ਕਿ ਸੁਣਨ ਵਿੱਚ ਆ ਰਿਹਾ ਹੈ ਕਿ ਈਡੀ ਕੱਲ੍ਹ ਸਵੇਰੇ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਜਾ ਰਹੀ ਹੈ। ਆਮ ਆਦਮੀ ਪਾਰਟੀ ਆਗੂ ਜੈਸਮੀਨ ਸ਼ਾਹ ਨੇ ਵੀ ਗ੍ਰਿਫ਼ਤਾਰੀ ਉਤੇ ਛਾਪੇ ਦਾ ਖ਼ਦਸ਼ਾ ਜ਼ਾਹਿਰ ਕੀਤਾ ਹੈ। 'ਆਪ' ਨੇਤਾ ਸੰਦੀਪ ਪਾਂਡੇ ਨੇ ਵੀ ਕਿਹਾ ਹੈ ਕਿ ਈਡੀ ਵੱਲੋਂ ਕਾਰਵਾਈ ਕੀਤੀ ਜਾਵੇਗੀ।


 



ਇਹ ਵੀ ਪੜ੍ਹੋ : Farmers Protest News: ਕਿਸਾਨ ਮੁੜ ਵਿੱਢਣਗੇ ਅੰਦੋਲਨ; 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਦਾ ਐਲਾਨ


ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਜਾਂਚ ਏਜੰਸੀ ਨੂੰ ਲਿਖਿਆ ਕਿ ਉਹ ਰਾਜ ਸਭਾ ਚੋਣਾਂ ਅਤੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ ਪਰ ਏਜੰਸੀ ਦੇ ਕਿਸੇ ਵੀ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਨ। ਆਮ ਆਦਮੀ ਪਾਰਟੀ ਕਨਵੀਨਰ ਨੇ ਏਜੰਸੀ ਨੂੰ ਆਪਣੇ ਪਹਿਲਾਂ ਲਿਖੇ ਪੱਤਰਾਂ ਦਾ ਜਵਾਬ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਨੇ ਕਥਿਤ ਪੁੱਛਗਿੱਛ/ਜਾਂਚ ਲਈ ਬੁਲਾਉਣ ਪਿੱਛੇ ਅਸਲ ਇਰਾਦੇ ਤੇ ਇਸ ਪੁੱਛਗਿੱਛ ਦੀ ਪ੍ਰਕਿਰਤੀ ਅਤੇ ਦਾਇਰੇ ਬਾਰੇ ਸਪੱਸ਼ਟੀਕਰਨ ਮੰਗਿਆ ਸੀ।


 



ਇਹ ਵੀ ਪੜ੍ਹੋ : Sidhu Moosewal Case: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਸਚਿਨ ਥਾਪਨ ਦਾ ਚੌਥਾ ਸਪਲੀਮੈਂਟਰੀ ਚਲਾਨ ਅਦਾਲਤ ਵਿੱਚ ਪੇਸ਼