Kaithal Accident News:  ਕੈਥਲ ਦੇ ਪਿੰਡ ਮੁੰਦੜ ਕੋਲ ਗੱਡੀ ਨਹਿਰ ਵਿੱਚ ਡਿੱਗਣ ਨਾਲ 7 ਲੋਕਾਂ ਦੀ ਮੌਤ ਹੋ ਗਈ ਹੈ। ਡਰਾਈਵਰ ਦਾ ਵੀ ਅਜੇ ਤੱਕ ਕੁਝ ਪਤਾ ਨਹੀਂ ਲੱਗਿਆ ਹੈ। 


COMMERCIAL BREAK
SCROLL TO CONTINUE READING

ਹਰਿਆਣਾ ਦੇ ਕੈਥਲ ਵਿੱਚ ਸ਼ਨਿੱਚਰਵਾਰ ਦੁਸਹਿਰੇ ਵਾਲੇ ਦਿਨ ਇੱਕ ਵੱਡਾ ਹਾਦਸਾ ਵਾਪਰਿਆ, ਜਿਸ ਵਿੱਚ ਇੱਕੋ ਪਰਿਵਾਰ ਦੇ 7 ਲੋਕਾਂ ਦੀ ਜਾਨ ਚਲੀ ਗਈ। ਜਾਣਕਾਰੀ ਮੁਤਾਬਕ ਕੈਥਲ 'ਚ ਇਕ ਕਾਰ ਬੇਕਾਬੂ ਹੋ ਕੇ ਮੁੰਦਰੀ ਨਹਿਰ 'ਚ ਜਾ ਡਿੱਗੀ। ਇਸ ਹਾਦਸੇ 'ਚ ਕਾਰ 'ਚ ਸਵਾਰ 3 ਬੱਚਿਆਂ ਅਤੇ 4 ਔਰਤਾਂ ਸਮੇਤ ਇੱਕੋ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਹੈ। ਮ੍ਰਿਤਕ ਕੈਥਲ ਦੇ ਦੇਗ ਪਿੰਡ ਦੇ ਰਹਿਣ ਵਾਲੇ ਸਨ।


ਕਿਵੇਂ ਵਾਪਰਿਆ ਵੱਡਾ ਹਾਦਸਾ?


ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਸਵੇਰੇ ਪਰਿਵਾਰ ਆਲਟੋ ਕਾਰ 'ਚ ਮੰਦਰ 'ਚ ਮੱਥਾ ਟੇਕਣ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਮੁੰਦਰੀ ਕੋਲ ਪਹੁੰਚੇ ਤਾਂ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਮੁੱਢਲੀ ਜਾਣਕਾਰੀ ਅਨੁਸਾਰ ਜਦੋਂ ਪਿੰਡ ਵਾਸੀਆਂ ਨੇ ਕਾਰ ਨੂੰ ਨਹਿਰ 'ਚ ਡਿੱਗਦੇ ਦੇਖਿਆ ਤਾਂ ਉਹ ਮੌਕੇ 'ਤੇ ਪੁੱਜੇ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਕਾਰ 'ਚ ਸਵਾਰ ਲੋਕਾਂ ਨੂੰ ਬਾਹਰ ਕੱਢਿਆ।


ਲੋਕਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ। 7 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦਕਿ 15 ਸਾਲਾ ਲੜਕੀ ਦੀ ਲਾਸ਼ ਅਜੇ ਤੱਕ ਨਹੀਂ ਮਿਲੀ ਹੈ। ਹਾਦਸੇ ਵਿੱਚ ਕਾਰ ਚਾਲਕ ਵਾਲ-ਵਾਲ ਬਚ ਗਿਆ ਅਤੇ ਕੈਥਲ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।


ਹਾਦਸੇ 'ਚ 7 ਦੀ ਮੌਤ ਹੋ ਗਈ, ਜਦਕਿ ਇਕ ਦੀ ਭਾਲ ਜਾਰੀ
ਇਹ ਜਾਣਕਾਰੀ ਡੀਐਸਪੀ ਲਲਿਤ ਕੁਮਾਰ ਨੇ ਵੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਦੇਗ ਪਿੰਡ ਦੇ ਇੱਕ ਪਰਿਵਾਰ ਦੇ 8 ਮੈਂਬਰ ਬਾਬਾ ਲਡਾਣਾ ਵਿਖੇ ਅਰਦਾਸ ਕਰਨ ਲਈ ਨਿਕਲੇ ਸਨ ਕਿ ਰਸਤੇ ਵਿੱਚ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਮੁੰਦਰੀ ਨਹਿਰ ਵਿੱਚ ਜਾ ਡਿੱਗੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਇਸ ਹਾਦਸੇ 'ਚ ਪਰਿਵਾਰ ਦੇ 7 ਮੈਂਬਰਾਂ ਦੀ ਮੌਤ ਹੋ ਗਈ ਹੈ। ਜਦਕਿ ਲੜਕੀ ਦੀ ਭਾਲ ਜਾਰੀ ਹੈ।


ਇਹ ਵੀ ਪੜ੍ਹੋ : Dussehra 2024​ Live Updates: ਦੁਸਹਿਰੇ ਦਾ ਤਿਉਹਾਰ ਅੱਜ, PM ਨਰਿੰਦਰ ਮੋਦੀ ਸਮੇਤ ਕਈ ਲੀਡਰਾਂ ਨੇ ਟਵੀਟ ਕਰ ਦਿੱਤੀ ਵਧਾਈ