PM Narendra Modi Threat News: ਮੁੰਬਈ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਇਹ ਇੱਕ ਹੋਕਸ ਕਾਲ ਸੀ। ਜੇਜੇ ਹਸਪਤਾਲ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਮੁੰਬਈ ਪੁਲਿਸ ਦੇ ਕੰਟਰੋਲ ਰੂਮ ਵਿੱਚ ਬੀਤੀ ਰਾਤ ਇੱਕ ਅਣਪਛਾਤੇ ਨੇ ਧਮਕੀ ਦਿੱਤੀ ਸੀ। ਮੁਲਜ਼ਮ ਦਾ ਨਾਮ ਕਾਮਰਾਨ ਖ਼ਾਨ ਦੱਸਿਆ ਜਾ ਰਿਹਾ ਹੈ। ਮੁਲਜ਼ਮ ਨੂੰ ਮੁੰਬਈ ਦੇ ਸਾਇਨ ਇਲਾਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।


COMMERCIAL BREAK
SCROLL TO CONTINUE READING

ਬਦਨਾਮ ਦਾਊਦ ਇਬਰਾਹਿਮ ਗੈਂਗ ਨਾਲ ਜੁੜੇ ਹੋਣ ਦਾ ਦਾਅਵਾ ਕਰਨ ਵਾਲੇ ਇੱਕ ਵਿਅਕਤੀ ਨੇ ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਧਮਕੀ ਭਰੀ ਕਾਲ ਕੀਤੀ। ਇਸ ਕਾਲ 'ਚ ਦੋਸ਼ੀ ਵਿਅਕਤੀ ਨੇ ਦਾਅਵਾ ਕੀਤਾ ਕਿ ਦਾਊਦ ਗੈਂਗ ਨੇ ਉਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਕਤਲ ਦੀ ਸਾਜ਼ਿਸ਼ ਰਚਣ ਲਈ ਕਿਹਾ ਸੀ।


ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਫੋਨ ਕਰਨ ਵਾਲੇ ਨੇ ਜੇਜੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਸੀ। ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਆਈਪੀਸੀ ਦੀ ਧਾਰਾ 505 (2) ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਮੁੰਬਈ ਪੁਲਿਸ ਨੇ ਇਕ ਬਿਆਨ 'ਚ ਕਿਹਾ ਕਿ 'ਦਾਊਦ ਇਬਰਾਹਿਮ ਗੈਂਗ ਦੇ ਨਾਂ 'ਤੇ ਮੁੰਬਈ ਪੁਲਸ ਕੰਟਰੋਲ ਰੂਮ ਨੂੰ ਧਮਕੀ ਭਰੀ ਕਾਲ ਕਰਨ ਲਈ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।


ਇਹ ਵੀ ਪੜ੍ਹੋ : Delhi Air Quality: ਦਿੱਲੀ-ਐਨਸੀਆਰ 'ਚ ਹਵਾ ਅਜੇ ਵੀ ਬਹੁਤ ਖਰਾਬ, AQI 300 ਤੋਂ ਪਾਰ


ਵਿਅਕਤੀ ਨੇ ਦਾਅਵਾ ਕੀਤਾ ਸੀ ਕਿ ਗਿਰੋਹ ਨੇ ਉਸ ਨੂੰ ਪੀਐਮ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਮਾਰਨ ਦੀ ਧਮਕੀ ਦਿੱਤੀ ਸੀ। ਫੋਨ ਕਰਨ ਵਾਲੇ ਨੇ ਜੇਜੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਸੀ। ਦੀ ਧਾਰਾ 505 (2) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।


ਇਹ ਵੀ ਪੜ੍ਹੋ : PM Narendra Modi Threat News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧਮਕੀ ਦੇਣ ਵਾਲਾ ਮੁਲਜ਼ਮ ਪੁਲਿਸ ਅੜਿੱਕੇ ਚੜ੍ਹਿਆ