Arvind Kejriwal Surrender: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜ਼ਮਾਨਤ ਖ਼ਤਮ ਹੋਣ ਉਤੇ ਤਿਹਾੜ ਜੇਲ੍ਹ 'ਚ ਆਤਮ ਸਮਰਪਣ ਕਰ ਦਿੱਤਾ ਹੈ।
Trending Photos
Arvind Kejriwal Surrender: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜ਼ਮਾਨਤ ਖ਼ਤਮ ਹੋਣ ਉਤੇ ਤਿਹਾੜ ਜੇਲ੍ਹ 'ਚ ਆਤਮ ਸਮਰਪਣ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਗੇਟ ਨੰਬਰ 1 ਰਾਹੀਂ ਤਿਹਾੜ ਜੇਲ੍ਹ ਦੇ ਅੰਦਰ ਚਲੇ ਗਏ। ਪੁਲਿਸ ਨੇ ਪੁਖਤਾ ਇੰਤਜ਼ਾਮ ਕੀਤੇ ਹੋਏ ਹਨ।
ਇਸ ਤੋਂ ਪਹਿਲਾਂ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਮਹੱਤਵਪੂਰਨ ਨਹੀਂ, ਦੇਸ਼ ਮਹੱਤਵਪੂਰਨ ਹੈ। ਤੁਹਾਡਾ ਪੁੱਤ ਫਿਰ ਜੇਲ੍ਹ ਜਾ ਰਿਹਾ ਹੈ। ਮੈਂ ਤਾਨਾਸ਼ਾਹੀ ਵਿਰੁੱਧ ਆਵਾਜ਼ ਉਠਾਉਣ ਦੀ ਕੋਸ਼ਿਸ਼ ਕੀਤੀ ਹੈ। ਮੋਦੀ ਜੀ ਨੇ ਵੀ ਮੰਨਿਆ ਕਿ ਕੇਜਰੀਵਾਲ ਖਿਲਾਫ ਕੋਈ ਸਬੂਤ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਤਜਰਬੇਕਾਰ ਚੋਰ ਹੈ।
ਇਹ ਵੀ ਪੜ੍ਹੋ : Gagan Maan Marriage: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਿਆਹ ਦੇ ਬੰਧਨ 'ਚ ਬੱਝੇਗੀ, ਜਾਣੋ ਕਦੋਂ ਹੋਵੇਗਾ ਵਿਆਹ
ਮੰਨਿਆ, ਮੈਂ ਤਜਰਬੇਕਾਰ ਚੋਰ ਹਾਂ। ਤੁਸੀਂ ਮੈਨੂੰ ਬਿਨਾਂ ਕਿਸੇ ਸਬੂਤ ਦੇ ਜੇਲ੍ਹ ਵਿੱਚ ਡੱਕ ਦਿੱਤਾ। ਤੁਸੀਂ ਭਾਰੀ ਬਹੁਮਤ ਵਾਲੀ ਸਰਕਾਰ ਨੂੰ ਜੇਲ੍ਹ ਵਿੱਚ ਡੱਕ ਦਿੱਤਾ। ਇਹ ਤਾਨਾਸ਼ਾਹੀ ਹੈ। ਜਿਸਨੂੰ ਵੀ ਅਜਿਹਾ ਲੱਗੇਗਾ ਉਸਨੂੰ ਜੇਲ੍ਹ ਵਿੱਚ ਡੱਕ ਦਿੱਤਾ ਜਾਵੇਗਾ। ਮੈਂ ਇਸ ਤਾਨਾਸ਼ਾਹੀ ਵਿਰੁੱਧ ਲੜ ਰਿਹਾ ਹਾਂ।
ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਸਭ ਤੋਂ ਪਹਿਲਾਂ 3:30 ਵਜੇ ਰਾਜਘਾਟ ਪਹੁੰਚੇ। ਇੱਥੇ ਉਨ੍ਹਾਂ ਨੇ ਮਹਾਤਮਾ ਗਾਂਧੀ ਦੀ ਯਾਦਗਰ 'ਤੇ ਜਾ ਕੇ ਸ਼ਰਧਾਂਜਲੀ ਅਰਪਿਤ ਕੀਤੀ। ਇਸ ਤੋਂ ਬਾਅਦ ਕੇਜਰੀਵਾਲ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਿਰ ਵੀ ਗਏ। ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਦੇ ਦਫ਼ਤਰ ਪੁੱਜੇ।
ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਉਨ੍ਹਾਂ ਦੀ ਅੰਤ੍ਰਿਮ ਜ਼ਮਾਨਤ ਸ਼ਨਿੱਚਵਾਰ (1 ਜੂਨ) ਨੂੰ ਖਤਮ ਹੋ ਗਈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਚੋਣ ਪ੍ਰਚਾਰ ਲਈ 10 ਮਈ ਨੂੰ ਅੰਤ੍ਰਿਮ ਜ਼ਮਾਨਤ ਦਿੱਤੀ ਸੀ। ਕੇਜਰੀਵਾਲ ਨੇ ਜ਼ਮਾਨਤ ਦੇਣ ਲਈ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਅੱਜ ਐਕਸ 'ਤੇ ਲਿਖਿਆ-ਸੁਪਰੀਮ ਕੋਰਟ ਦੇ ਹੁਕਮਾਂ 'ਤੇ ਮੈਂ 21 ਦਿਨਾਂ ਲਈ ਚੋਣ ਪ੍ਰਚਾਰ ਲਈ ਬਾਹਰ ਆਇਆ ਸੀ। ਇਸ ਲਈ ਸੁਪਰੀਮ ਕੋਰਟ ਦਾ ਬਹੁਤ ਬਹੁਤ ਧੰਨਵਾਦ।
ਕੇਜਰੀਵਾਲ 39 ਦਿਨਾਂ ਬਾਅਦ 10 ਮਈ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਆਏ ਸਨ। ਈਡੀ ਨੇ ਉਸ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਜਾਂਚ ਏਜੰਸੀ ਨੇ ਉਸ ਨੂੰ 9 ਸੰਮਨ ਭੇਜੇ ਸਨ। ਹਾਲਾਂਕਿ ਕੇਜਰੀਵਾਲ ਇਕ ਵਾਰ ਵੀ ਪੁੱਛਗਿੱਛ ਲਈ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ।
ਕੇਜਰੀਵਾਲ ਗ੍ਰਿਫਤਾਰੀ ਤੋਂ ਬਾਅਦ ਪਹਿਲੇ 10 ਦਿਨਾਂ ਤੱਕ ਈਡੀ ਦੀ ਹਿਰਾਸਤ ਵਿੱਚ ਸਨ। 1 ਅਪ੍ਰੈਲ ਨੂੰ ਅਦਾਲਤ ਨੇ ਉਸ ਨੂੰ ਨਿਆਇਕ ਹਿਰਾਸਤ ਵਿਚ ਤਿਹਾੜ ਜੇਲ੍ਹ ਭੇਜ ਦਿੱਤਾ ਸੀ। 10 ਮਈ ਤੱਕ ਉਹ 39 ਦਿਨ ਤਿਹਾੜ 'ਚ ਰਹੇ। ਉਹ 10 ਮਈ ਦੀ ਸ਼ਾਮ ਨੂੰ ਬਾਹਰ ਆਇਆ ਸੀ।
ਇਹ ਵੀ ਪੜ੍ਹੋ : Faridkot News: ਪੁਲਿਸ ਤੇ ਨੀਮ ਸੁਰੱਖਿਆ ਬਲਾਂ ਦੀ ਨਿਗਰਾਨੀ 'ਚ ਰੱਖੀਆਂ ਈਵੀਐਮ ਮਸ਼ੀਨਾਂ