ਮੂਸੇਵਾਲਾ ਕਤਲਕਾਂਡ `ਚ ਸ਼ਾਮਿਲ ਸ਼ੂਟਰ ਦੀਪਕ ਮੁੰਡੀ ਗ੍ਰਿਫਤਾਰੀ ਤੋਂ ਬਾਅਦ ਸਾਜਿਸ਼ਕਾਰ ਗੋਲਡੀ ਬਰਾੜ ਦੀ ਬੌਖਲਾਹਟ ਆਈ ਸਾਹਮਣੇ
ਸਿੱਧੂ ਮੂਸੇਵਾਲਾ ਕਤਲਕਾਂਡ `ਚ ਸ਼ਾਮਿਲ ਛੇਵੇਂ ਸ਼ੂਟਰ ਦੀਪਕ ਮੁੰਡੀ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਸਾਜ਼ਿਸ਼ਕਾਰ ਕੈਨੇਡਾ ਬੈਠੇ ਗੋਲਡੀ ਬਰਾੜ ਦੀ ਬੌਖਲਾਹਟ ਸਾਹਮਣੇ ਆਈ। ਗੋਲਡੀ ਬਰਾੜ ਵੱਲੋਂ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕੀਤੀ ਗਈ ਜਿਸ ਵਿੱਚ ਉਸ ਨੇ ਪੁਲਿਸ ਦੀ ਧੱਕੇਸ਼ਾਹੀ ਦਾ ਖਦਸ਼ਾ ਜਤਾਇਆ।
ਚੰਡੀਗੜ੍ਹ- ਬੀਤੇ ਦਿਨੀ ਭਾਰਤ-ਨੇਪਾਲ ਸਰਹੱਦ ਤੋਂ ਦਿੱਲੀ ਸਪੈਸ਼ਲ ਪੁਲਿਸ ਅਤੇ ਪੰਜਾਬ ਪੁਲਿਸ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਸਾਂਝੀ ਕਾਰਵਾਈ ਦੌਰਾਨ ਤਿੰਨ ਗ੍ਰਿਫਤਾਰੀਆਂ ਹੋਈਆਂ ਸਨ। ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਸ਼ਾਮਿਲ ਛੇਵੇਂ ਸ਼ੂਟਰ ਦੀਪਕ ਮੁੰਡੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਜਿਸ ਨੂੰ ਪੰਜਾਬ ਅਦਾਲਤ ਵਿੱਚ ਪੇਸ਼ ਕਰਨ ਲਈ ਲਿਆਂਦਾ ਜਾ ਰਿਹਾ ਜਿਸ ਤੋਂ ਬਾਅਦ ਪੁਲਿਸ ਵੱਲੋਂ ਉਸ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।
ਗੋਲਡੀ ਬਰਾੜ ਦੀ ਬੌਖਲਾਹਟ
ਸਿੱਧੂ ਮੂਸੇਵਾਲਾ ਕਤਲਕਾਂਡ 'ਚ ਸ਼ਾਮਿਲ ਛੇਵੇਂ ਸ਼ੂਟਰ ਦੀਪਕ ਮੁੰਡੀ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਸਾਜ਼ਿਸ਼ਕਾਰ ਕੈਨੇਡਾ ਬੈਠੇ ਗੋਲਡੀ ਬਰਾੜ ਦੀ ਬੌਖਲਾਹਟ ਸਾਹਮਣੇ ਆਈ। ਗੋਲਡੀ ਬਰਾੜ ਵੱਲੋਂ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕੀਤੀ ਗਈ ਜਿਸ ਵਿੱਚ ਉਸ ਨੇ ਪੁਲਿਸ ਦੀ ਧੱਕੇਸ਼ਾਹੀ ਦਾ ਖਦਸ਼ਾ ਜਤਾਇਆ।
ਗੋਲਡੀ ਬਰਾੜ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਦਿਆਂ ਕਿਹਾ ਹੈ ਕਿ ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਨੇਪਾਲ ਪੁਲਿਸ ਨੇ ਨੇਪਾਲ ਬਾਰਡਰ ਤੋਂ ਫੜਿਆ ਹੈ। ਤਿੰਨੋਂ ਦਿੱਲੀ ਅਤੇ ਪੰਜਾਬ ਪੁਲਿਸ ਦੇ ਹੱਥ ਨਹੀਂ ਆਏ ਹਨ। ਗੋਲਡੀ ਬਰਾੜ ਨੇ ਪੋਸਟ 'ਚ ਲਿਖਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਤਿੰਨ ਸਾਥੀਆਂ ਨੂੰ ਪੰਜਾਬ ਲਿਆਂਦਾ ਜਾਵੇ ਅਤੇ ਉਨ੍ਹਾਂ ਨਾਲ ਜੋ ਵੀ ਕਾਰਵਾਈ ਕੀਤੀ ਜਾਵੇ, ਪੁਲਿਸ ਨੂੰ ਕੋਈ ਵੀ ਨਾਜਾਇਜ਼ ਧੱਕਾ ਨਹੀਂ ਕਰਨਾ ਚਾਹੀਦਾ। ਗੋਲਡੀ ਬਰਾੜ ਦੀ ਇਸ ਤਰ੍ਹਾਂ ਦੀ ਪੋਸਟ ਤੋਂ ਲੱਗਦਾ ਹੈ ਕਿ ਉਹ ਪੰਜਾਬ ਪੁਲਿਸ ਤੋਂ ਡਰਿਆ ਹੋਇਆ ਹੈ।
WATCH LIVE TV