Amit Shah Fake Video Case: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਭਾਸ਼ਣ ਦੀ ਫਰਜ਼ੀ ਵੀਡੀਓ ਮਾਮਲੇ ਵਿੱਚ ਹੁਣ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦਰਅਸਲ ਪੁਲਿਸ ਨੇ ਇੱਕ ਕਾਂਗਰਸੀ ਵਰਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਇਹ ਗ੍ਰਿਫਤਾਰੀ ਆਸਾਮ ਤੋਂ ਕੀਤੀ ਗਈ ਹੈ। ਉਧਰ ਦਿੱਲੀ ਪੁਲਿਸ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈਡੀ ਸਮੇਤ 8 ਲੋਕਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਇਨ੍ਹਾਂ 8 ਵਿਅਕਤੀਆਂ ਵਿੱਚੋਂ 3 ਉੱਤਰ ਪ੍ਰਦੇਸ਼ ਦੇ ਹਨ। ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ ਤੇਲੰਗਾਨਾ ਦੇ ਮੁੱਖ ਮੰਤਰੀ ਸਮੇਤ 8 ਲੋਕਾਂ ਨੂੰ ਨੋਟਿਸ ਦਿੱਤਾ ਗਿਆ ਹੈ। ਸਾਰਿਆਂ ਨੂੰ ਪੁੱਛਗਿੱਛ ਲਈ ਦਿੱਲੀ ਬੁਲਾਇਆ ਗਿਆ ਹੈ ਅਤੇ ਸਾਰਿਆਂ ਨੂੰ ਆਪਣੇ-ਆਪਣੇ ਮੋਬਾਈਲ ਲੈ ਕੇ ਆਉਣ ਲਈ ਕਿਹਾ ਗਿਆ ਹੈ।


ਇਹ ਵੀ ਪੜ੍ਹੋ: Amit Shah Fake Video: ਅਮਿਤ ਸ਼ਾਹ ਦੇ ਐਡਿਟ ਵੀਡੀਓ 'ਤੇ ਦਿੱਲੀ ਪੁਲਿਸ ਦਾ ਵੱਡਾ ਐਕਸ਼ਨ! ਗ੍ਰਹਿ ਮੰਤਰਾਲੇ ਦੀ ਸ਼ਿਕਾਇਤ 'ਤੇ FIR ਦਰਜ

ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ ਮਾਮਲੇ ਦੀ ਜਾਂਚ ਦਾ ਘੇਰਾ ਕਈ ਰਾਜਾਂ ਤੱਕ ਫੈਲ ਗਿਆ ਹੈ। ਸੰਪਾਦਿਤ ਵੀਡੀਓ ਦੀ ਜਾਂਚ ਲਈ ਦਿੱਲੀ ਪੁਲਿਸ ਦੀਆਂ ਵੱਖ-ਵੱਖ ਟੀਮਾਂ ਝਾਰਖੰਡ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਰਿਆਣਾ, ਨਾਗਾਲੈਂਡ ਲਈ ਰਵਾਨਾ ਹੋ ਗਈਆਂ ਹਨ। ਯੂਪੀ ਵਿੱਚ ਸਮਾਜਵਾਦੀ ਪਾਰਟੀ ਦੇ ਇੱਕ ਲੋਕ ਸਭਾ ਉਮੀਦਵਾਰ ਨੂੰ ਨੋਟਿਸ ਦੇ ਕੇ ਪੁੱਛਗਿੱਛ ਲਈ ਬੁਲਾਇਆ ਗਿਆ ਹੈ।


ਦਿੱਲੀ ਪੁਲਿਸ ਨੇ ਝਾਰਖੰਡ (ਰਾਂਚੀ) ਕਾਂਗਰਸ ਦੇ ਇੱਕ ਸੀਨੀਅਰ ਕਾਰਜਕਾਰੀ ਅਤੇ ਨਾਗਾਲੈਂਡ ਦੇ ਇੱਕ ਸੀਨੀਅਰ ਕਾਂਗਰਸੀ ਕਾਰਜਕਾਰੀ ਨੂੰ ਨੋਟਿਸ ਦਿੱਤਾ ਹੈ। ਇਨ੍ਹਾਂ ਸਾਰਿਆਂ ਨੂੰ ਪੁੱਛਗਿੱਛ ਲਈ ਦਿੱਲੀ ਬੁਲਾਇਆ ਗਿਆ ਹੈ।