Amritsar News: ਅੰਮ੍ਰਿਤਸਰ ਦੇ ਪਿੰਡ ਬਾਸਰਕੇ ਭੈਣੀ ਵਿੱਚ ਬੱਚਿਆਂ ਦੀ ਲੜਾਈ ਨੇ ਖੂਨੀ ਰੂਪ ਧਾਰ ਲਿਆ। ਜਾਣਕਾਰੀ ਮੁਤਾਬਿਕ ਬੱਚਿਆ ਦੀ ਲੜਾਈ ਦੋਵਾਂ ਪਰਿਵਾਰਾਂ ਦੇ ਸਿਆਣਿਆਂ ਵਿਚਕਾਰ ਪਹੁੰਚ ਗਈ। ਜਿਸ ਵਿੱਚ ਇੱਕ ਔਰਤ ਤੇ ਬੱਚੀ ਸਮੇਤ ਦੋ ਲੋਕ ਜ਼ਖਮੀ ਹੋਏ ਹਨ ਅਤੇ ਇੱਕ ਦੀ ਮੌਤ ਹੋ ਚੁੱਕੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਮੁੱਖ ਮਲਜ਼ਮ ਨੂੰ ਕਾਬੂ ਕਰ ਲਿਆ ਹੈ। ਜਦੋਂਕਿ ਬਾਕੀ ਕਈ ਦੋਸ਼ੀ ਫਰਾਰ ਚੱਲ ਰਹੇ ਹਨ।


COMMERCIAL BREAK
SCROLL TO CONTINUE READING

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਿਤ ਪਰਿਵਾਰ ਨੇ ਦੱਸਿਆ ਕਿ ਬੀਤੀ ਰਾਤ ਬੱਚਿਆਂ ਦੀ ਆਪਸ ਵਿੱਚ ਲੜਾਈ ਹੋਈ ਸੀ। ਜਿਸ ਤੋਂ ਬਾਅਦ ਇਹ ਲੜਾਈ ਸਿਆਣਿਆਂ ਤੱਕ ਪਹੁੰਚ ਗਈ ਅਤੇ ਗੋਲੀਆਂ ਤੱਕ ਚੱਲ ਗਈਆਂ। ਪਰਿਵਾਰ ਨੇ ਦੱਸਿਆ ਕਿ ਛੋਟੇ ਬੱਚਿਆਂ ਦਾ ਆਪਸ ਵਿੱਚ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਇੱਕ ਵਿਅਕਤੀ ਪਿਸਤੋਲ ਦੀ ਨੋਕ 'ਤੇ ਉਹਨਾਂ ਨੂੰ ਡਰਾ ਧਮਕਾ ਰਿਹਾ ਸੀ। ਇਸ ਮੌਕੇ ਪਰਿਵਾਰ ਨੇ ਉਸਦਾ ਪਿਸਤੌਲ ਖੋ ਲਿਆ। ਜਿਸ ਤੋਂ ਬਾਅਦ ਆਰੋਪੀਆਂ ਵੱਲੋਂ 10-15 ਅਣਪਛਾਤੇ ਵਿਅਕਤੀਆਂ ਨੂੰ ਨਾਲ ਲੈ ਕੇ ਉਹਨਾਂ ਦੇ ਘਰ ਦੇ ਉੱਪਰ ਹਮਲਾ ਕਰ ਦਿੱਤਾ ਅਤੇ ਤਾਬੜ ਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿੱਚ ਇੱਕ ਔਰਤ ਅਤੇ ਬੱਚੀ ਸਮੇਤ ਦੋ ਲੋਕ ਜ਼ਖਮੀ ਹੋਏ ਹਨ ਅਤੇ ਇੱਕ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਪੀੜਿਤ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਈ ਅਤੇ ਆਰੋਪੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ।


ਦੂਜੇ ਪਾਸੇ ਇਸ ਮਾਮਲੇ ਚ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਦੀ ਲੜਾਈ ਤੋਂ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੇ ਵਿੱਚ ਇੱਕ ਦੀ ਮੌਤ ਅਤੇ ਦੋ ਲੋਕ ਜ਼ਖਮੀ ਹੋਏ ਹਨ। ਫਿਲਹਾਲ ਪੁਲਿਸ ਵੱਲੋਂ ਇੱਕ ਮੁੱਖ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਬਾਕੀਆਂ ਨੂੰ ਵੀ ਪੁਲਿਸ ਜਲਦ ਗ੍ਰਿਫਤਾਰ ਕਰ ਲਵੇਗੀ।