Amritsar News: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰ ਕੰਵਲਜੀਤ ਕੌਰ ਉਰਫ ਮਾਸੀ ਵਾਸੀ ਗੋਲਡਨ ਐਵੇਨਿਊ, ਹਰਗੋਬਿੰਦਪੁਰਾ, ਛੇਹਰਟਾ ਨੂੰ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਹੋਰ ਮਾਮਲੇ ਵਿੱਚ ਪੁਲਿਸ ਨੇ 'ਚ 3 ਵਿਅਕਤੀਆਂ ਨੂੰ ਕਾਬੂ ਕਰਕੇ 02 ਪਿਸਟਲ ਬ੍ਰਾਮਦ ਕੀਤੇ ਹਨ।


COMMERCIAL BREAK
SCROLL TO CONTINUE READING

ਸੀ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਕੰਵਲਜੀਤ ਕੌਰ ਅਤੇ ਉਸਦਾ ਜਵਾਈ, ਜੁਗਰਾਜ ਸਿੰਘ, ਪੁੱਤਰ ਪ੍ਰਤਾਪ ਸਿੰਘ, ਵਾਸੀ ਗੋਲਡਨ ਐਵੇਨਿਊ, ਹਰਗੋਬਿੰਦਪੁਰਾ, ਛੇਹਰਟਾ, ਪਾਕਿਸਤਾਨ ਅਧਾਰਿਤ ਵੱਖ-ਵੱਖ ਨਸ਼ਾ ਤਸਕਰਾਂ ਦੇ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਇਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ। ਇਹ ਨਸ਼ੇ ਦੇ ਕੰਸਾਈਨਮੈਂਟਾਂ ਨੂੰ ਪਾਕਿਸਤਾਨ ਤੋਂ ਲਿਆਉਣ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਸੀ। ਮਾਮਲੇ ਵਿੱਚ ਪਿਛਲੇ ਅਤੇ ਅਗਲੇ ਦੇ ਲਿੰਕਾਂ ਦੀ ਜਾਂਚ ਜਾਰੀ ਹੈ।


ਓਪਰੇਸ਼ਨ ਦੀ ਜਾਣਕਾਰੀ ਸਾਂਝੀ ਕਰਦਿਆਂ, ਕਮਿਸ਼ਨਰ ਪੁਲਿਸ (ਸੀ.ਪੀ.) ਅੰਮ੍ਰਿਤਸਰ, ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਚਨਾਵਾਂ ਮਿਲੀਆਂ ਕਿ ਨਸ਼ੀਲੇ ਪਦਾਰਥਾਂ ਦੀ ਤਸਕਰ ਕੰਵਲਜੀਤ ਕੌਰ ਨੇ ਨਸ਼ੇ ਦੀ ਇੱਕ ਕੰਸਾਈਨਮੈਂਟ ਪ੍ਰਾਪਤ ਕੀਤਾ ਹੈ, ਜੋ ਇਸ ਸਮੇਂ ਉਸਦੇ ਕਬਜ਼ੇ ਵਿੱਚ ਸੀ। ਪੁਲਿਸ ਵੱਲੋਂ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ, ਡੀ.ਸੀ.ਪੀ ਇਨਵੈਸਟਿਗੇਸ਼ਨ, ਹਰਪ੍ਰੀਤ ਸਿੰਘ ਮੰਡੇਰ, ਏ.ਡੀ.ਸੀ.ਪੀ ਸਿਟੀ-2 ਅਭਿਮੰਨਿਊ ਰਾਣਾ ਅਤੇ ਏ.ਸੀ.ਪੀ ਵੈਸਟ ਸਵਰਨਜੀਤ ਸਿੰਘ ਦੀ ਸਮੁੱਚੀ ਨਿਗਰਾਨੀ ਹੇਠ ਮੁੱਖ ਥਾਣਾ ਛੇਹਰਟਾ ਅੰਮ੍ਰਿਤਸਰ, ਇੰਸਪੈਰਕਟਰ ਰੋਬਿੰਨ ਹੰਸ ਦੀ ਪੁਲਿਸ ਟੀਮਾਂ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਗੋਲਡਨ ਐਵੇਨਿਊ, ਹਰਗੋਬਿੰਦਪੁਰਾ, ਛੇਹਰਟਾ ਵਿੱਚ ਉਸਦੇ ਕਿਰਾਏ ਦੇ ਰਿਹਾਇਸ਼ ਤੋਂ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ। ਮਾਮਲੇ ਵਿੱਚ ਹੋਰ ਜਾਂਚ ਜਾਰੀ ਹੈ।


ਇਹ ਵੀ ਪੜ੍ਹੋ: Delhi Cm Atishi Marlena: ਦਿੱਲੀ ਦੇ ਨਵੇਂ ਮੁੱਖ ਮੰਤਰੀ ਬਣੇ ਆਤਿਸ਼ੀ ਦਾ ਜਾਣੋਂ ਸਿਆਸੀ ਸਫਰ


ਇਸ ਸਬੰਧੀ, ਥਾਣਾ ਛੇਹਰਟਾ, ਅੰਮ੍ਰਿਤਸਰ ਵਿੱਚ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 (ਸੀ) ਤਹਿਤ ਮੁਕੱਦਮਾਂ ਨੰਬਰ 164, ਮਿਤੀ 16/09/2024 ਦਰਜ ਕੀਤਾ ਗਿਆ ਹੈ।


ਇਹ ਵੀ ਪੜ੍ਹੋ: PM Modi Gifts: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਤੋਹਫ਼ਿਆਂ ਦੀ ਨਿਲਾਮੀ ਅੱਜ ਤੋਂ ਸ਼ੁਰੂ, ਖਰੀਦਣ ਲਈ ਪੜ੍ਹੋ ਇਹ ਖ਼ਬਰ