Amritsar News(ਭਰਤ ਸ਼ਰਮਾ): ਅੰਮ੍ਰਿਤਸਰ ਦੇ ਵਿੱਚ ਇੱਕ ਵਾਰ ਫਿਰ ਤੋਂ ਕਰਾਈਮ ਦੀਆਂ ਵਾਰਦਾਤਾਂ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਏਅਰਪੋਰਟ ਰੋਡ ਜੁਝਾਰ ਐਵਨਿਊ ਦਾ ਹੈ। ਜਿੱਥੇ ਕਿ ਇੱਕ ਘਰ ਦੇ ਬਾਹਰ ਅਨਪਛਾਤੇ ਵਿਅਕਤੀਆਂ ਵੱਲੋਂ ਤਾਬੜ ਤੋੜ ਗੋਲੀਆਂ ਚਲਾਈਆਂ ਗਈਆਂ। 


COMMERCIAL BREAK
SCROLL TO CONTINUE READING

ਜਾਣਕਾਰੀ ਮੁਤਾਬਕ ਜੁਝਾਰ ਰੈਵਨਿਊ ਦੇ ਦੇ ਵਿੱਚ 26 ਨੰਬਰ ਕੋਠੀ ਦੇ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਪਹੁੰਚ ਕੇ ਗੋਲੀਆਂ ਚਲਾਈਆਂ ਗਈਆਂ। ਅਤੇ ਉਹਨਾਂ ਨੂੰ ਦੱਸਿਆ ਕਿ ਕੋਠੀ ਦੇ ਵਿੱਚ ਸਿਰਫ ਇੱਕ ਬਜ਼ੁਰਗ ਮਹਿਲਾ ਹੀ ਰਹਿੰਦੀ ਹੈ। ਅਤੇ ਬਾਕੀ ਪਰਿਵਾਰਿਕ ਮੈਂਬਰ ਵਿਦੇਸ਼ ਵਿੱਚ ਰਹਿੰਦੇ ਹਨ। ਜਿਵੇਂ ਹੀ ਹਮਲਾਵਾਰਾਂ ਵੱਲੋਂ ਪਹਿਲਾਂ ਗੋਲੀਆਂ ਚਲਾਈਆਂ ਗਈਆਂ ਤੇ ਇਲਾਕਾ ਵਾਸੀਆਂ ਨੂੰ ਅਜਿਹਾ ਲੱਗਾ ਕਿ ਸ਼ਾਇਦ ਕੋਈ ਪਟਾਕੇ ਚਲਾ ਰਿਹਾ ਹੋਵੇ ਅਤੇ ਬਾਅਦ ਵਿੱਚ ਪਤਾ ਲੱਗਾ ਕਿ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਤਾਬੜ ਤੋੜ ਗੋਲੀਆਂ ਚਲਾਈਆਂ ਗਈਆਂ ਹਨ। ਜਿਸ ਤੋਂ ਬਾਅਦ ਪੂਰੇ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਹੈ।


ਦੂਜੇ ਪਾਸੇ ਇਸ ਮਾਮਲੇ ਚ ਕੋਠੀ ਦਾ ਜਾਇਜ਼ਾ ਲੈਣ ਪਹੁੰਚੇ ਥਾਣਾ ਕੰਟੋਨਮੈਂਟ ਦੀ ਪੁਲਿਸ ਅਧਿਕਾਰੀ ਅਮਨਦੀਪ ਕੌਰ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਜੁਝਾਰ ਐਵਨਿਊ ਦੇ ਵਿੱਚ ਇੱਕ ਕੋਠੀ ਦੇ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਉਨ੍ਹਾਂ ਵੱਲੋਂ ਮੌਕੇ ਉੱਤੇ ਆ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ ਹੈ। 9 ਦੇ ਕਰੀਬ ਗੋਲੀਆਂ ਹਮਲਾਵਾਰਾਂ ਵੱਲੋਂ ਚਲਾਈਆਂ ਗਈਆਂ ਹਨ।


ਉਹਨਾਂ ਕਿਹਾ ਕਿ ਫਿਲਹਾਲ ਕੋਠੀ ਦੇ ਵਿੱਚ ਇੱਕ ਬਜ਼ੁਰਗ ਔਰਤ ਹੀ ਰਹਿੰਦੇ ਹਨ। ਅਤੇ ਕਿਸੇ ਵੀ ਤਰੀਕੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਲੇਕਿਨ ਫਿਰ ਵੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਬਰੀਕੀ ਨਾਲ ਕੀਤੀ ਜਾ ਰਹੀ ਹੈ। ਅਤੇ ਜਲਦ ਹੀ ਗੋਲੀਆਂ ਚਲਾਉਣ ਵਾਲੇ ਹਮਲਾਵਰਾਂ ਨੂੰ ਵੀ ਪੁਲਿਸ ਗ੍ਰਫਤਾਰ ਕਰ ਲਵੇਗੀ।