Arvind Kejirwal News: ਅਰਵਿੰਦ ਕੇਜਰੀਵਾਲ ਨੇ ਫਿਰ ਖੜਕਾਇਆ ਅਦਾਲਤ ਦਾ ਦਰਵਾਜ਼ਾ
Advertisement
Article Detail0/zeephh/zeephh2211754

Arvind Kejirwal News: ਅਰਵਿੰਦ ਕੇਜਰੀਵਾਲ ਨੇ ਫਿਰ ਖੜਕਾਇਆ ਅਦਾਲਤ ਦਾ ਦਰਵਾਜ਼ਾ

Arvind Kejirwal News: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਪ੍ਰੈੱਸ ਕਾਨਫਰੰਸ ਕਰ ਕੇ ਭਾਜਪਾ, ਐੱਲਜੀ ਅਤੇ ਤਿਹਾੜ ਜੇਲ੍ਹ ਪ੍ਰਸ਼ਾਸਨ 'ਤੇ ਕਈ ਦੋਸ਼ ਲਾਏ ਹਨ। ‘ਆਪ’ ਆਗੂ ਸੰਜੇ ਸਿੰਘ ਨੇ ਕਿਹਾ ਕਿ ਭਾਜਪਾ ਸਿਆਸਤ ਦੇ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਈ ਹੈ। 

Arvind Kejirwal News: ਅਰਵਿੰਦ ਕੇਜਰੀਵਾਲ ਨੇ ਫਿਰ ਖੜਕਾਇਆ ਅਦਾਲਤ ਦਾ ਦਰਵਾਜ਼ਾ

Arvind Kejirwal News: ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਮੁੜ ਅਦਾਲਤ ਤੱਕ ਪਹੁੰਚ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਊਜ਼ ਐਵੇਨਿਊ ਕੋਰਟ 'ਚ ਨਵੀਂ ਪਟੀਸ਼ਨ ਦਾਇਰ ਕੀਤੀ ਹੈ। ਆਪਣੀ ਪਟੀਸ਼ਨ ਵਿੱਚ ਸੀਐਮ ਕੇਜਰੀਵਾਲ ਨੇ ਜੇਲ੍ਹ ਵਿੱਚ ਇਨਸੁਲਿਨ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਰਾਊਜ਼ ਐਵੇਨਿਊ ਕੋਰਟ 'ਚ ਹੋ ਸਕਦੀ ਹੈ। 

ਇਸ ਤੋਂ ਪਹਿਲਾਂ ਅੱਜ ਸਵੇਰੇ ਵੀ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਪ੍ਰੈੱਸ ਕਾਨਫਰੰਸ ਕਰ ਕੇ ਭਾਜਪਾ, ਐੱਲਜੀ ਅਤੇ ਤਿਹਾੜ ਜੇਲ੍ਹ ਪ੍ਰਸ਼ਾਸਨ 'ਤੇ ਕਈ ਦੋਸ਼ ਲਾਏ ਹਨ। ‘ਆਪ’ ਆਗੂ ਸੰਜੇ ਸਿੰਘ ਨੇ ਕਿਹਾ ਕਿ ਭਾਜਪਾ ਸਿਆਸਤ ਦੇ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਈ ਹੈ। ਬੀਤੇ ਦਿਨ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਬਿਮਾਰੀ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ।

ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਮਨੀਸ਼ ਸਿਸੋਦੀਆ ਨੂੰ ਵੀ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਹ ਵੀ ਇਸ ਸਮੇਂ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਹਨ।

Trending news