AAP Delhi Road Show: ਦਿੱਲੀ ਦੇ ਮਹਿਰੋਲੀ ਵਿੱਚ ਆਮ ਆਦਮੀ ਪਾਰਟੀ ਨੇ ਰੋਡ ਸ਼ੋਅ ਕੱਢਿਆ। ਇਸ ਰੋਡ ਸ਼ੋਅ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਮੂਲੀਅਤ ਕੀਤੀ।


COMMERCIAL BREAK
SCROLL TO CONTINUE READING

ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਹਿਲਵਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਕਾਬਿਲੇਗੌਰ ਹੈ ਕਿ ਜੇਲ੍ਹ ਤੋਂ ਆਉਣ ਤੋਂ ਬਾਅਦ ਪਹਿਲਾਂ ਸਵੇਰੇ ਅਰਵਿੰਦ ਕੇਜਰੀਵਾਲ ਨੇ ਹਨੂੰਮਾਨ ਮੰਦਿਰ ਵਿੱਚ ਮੱਥਾ ਟੇਕਿਆ। ਇਸ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਕੇ ਮੋਦੀ ਸਰਕਾਰ ਉਪਰ ਨਿਸ਼ਾਨਾ ਸਾਧਿਆ। 
ਆਪਣੇ ਭਾਸ਼ਣ ਦੌਰਾਨ ਕੇਜਰੀਵਾਲ ਨੇ ਕਿਹਾ ਕਿਹਾ ਦਿੱਲੀ ਦੇ ਲੋਕਾਂ ਨੇ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਤੇ ਉਨ੍ਹਾਂ ਨੇ ਵੀ ਦਿੱਲੀ ਲਈ ਬਹੁਤ ਕੰਮ ਕੀਤਾ ਹੈ। ਆਮ ਆਦਮੀ ਪਾਰਟੀ ਨੂੰ ਕੁਚਲਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੀ ਜ਼ੋਰ ਅਜਮਾਇਸ਼ ਕੀਤੀ ਹੈ।


ਇਹ ਵੀ ਪੜ੍ਹੋ : Sangrur News: ਮਾਂ-ਧੀ ਇੱਕ-ਦੂਜੇ ਦਾ ਹੱਥ ਫੜ੍ਹ ਕੇ ਰੇਲ ਟਰੈਕ 'ਤੇ ਲੇਟੀਆਂ; ਦੋਵਾਂ ਦੀ ਖ਼ੁਦਕੁਸ਼ੀ ਨਾਲ ਦਹਿਲਿਆ ਇਲਾਕਾ


ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਨਾਲ ਬਿਲਕੁਲ ਵੀ ਪਿਆਰ ਨਹੀਂ ਪਰ ਉਨ੍ਹਾਂ ਨੇ ਭਾਜਪਾ ਦੀ ਤਾਨਾਸ਼ਾਹੀ ਅੱਗੇ ਸੀਐਮ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਭਾਜਪਾ ਜਿੱਤ ਹਾਸਲ ਕਰਦੀ ਹੈ ਤਾਂ ਉਧਵ ਠਾਕਰੇ ਤੇ ਮਮਤਾ ਬੈਨਰਜੀ ਵੀ ਜੇਲ੍ਹ ਵਿੱਚ ਹੋਣਗੇ। ਉਨ੍ਹਾਂ ਭਾਜਪਾ ਉਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦੇਸ਼ ਦੇ ਸਭ ਤੋਂ ਵੱਡੇ ਭ੍ਰਿਸ਼ਟਾਚਾਰੀ ਭਾਜਪਾ ਵਿੱਚ ਸ਼ਾਮਲ ਹਨ।


ਇਸ ਤੋਂ ਪਹਿਲਾਂ ਦੁਪਹਿਰ ਵੇਲੇ ਆਮ ਆਦਮੀ ਪਾਰਟੀ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਸੰਬੋਧਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰਾਂ ਉਪਰ ਨਿਸ਼ਾਨੇ ਸਾਧੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੇਲ੍ਹ ਵਿੱਚ ਰਹਿੰਦੇ ਹੋਏ ਵੀ ਅਰਵਿੰਦ ਕੇਜਰੀਵਾਲ ਨੂੰ ਦੇਸ਼ ਦੇ ਲੋਕਾਂ ਦੀ ਚਿੰਤਾ ਸੀ। ਉਨ੍ਹਾਂ ਨੇ ਕਿਹਾ ਕਿ ਅਸੀਂ ਸਿਰਫ਼ 2 ਸਾਲਾਂ ਦੇ ਕੰਮਾਂ ਦੇ ਆਧਾਰ ਉਤੇ ਵੋਟਾਂ ਮੰਗ ਰਹੇ ਹਾਂ।


ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਭਾਸ਼ਣ ਵਿੱਚ ਬੇਰੁਜ਼ਗਾਰੀ, ਸਿਹਤ ਅਤੇ ਸਿੱਖਿਆ ਦੀ ਕਦੇ ਵੀ ਗੱਲ ਨਹੀਂ ਕਰਦੇ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦਾ ਬੁਰਾ ਹਾਲ ਹੈ ਕਿਉਂਕਿ ਕੇਜਰੀਵਾਲ ਜੇਲ੍ਹ ਤੋਂ ਬਾਹਰ ਆ ਗਿਆ ਹੈ। ਤੀਸਰੇ ਗੇੜ ਵਿੱਚ ਮੋਦੀ ਨੂੰ ਪਤਾ ਲੱਗਾ ਕਿ ਇਸ ਵਾਰ 400 ਪਾਰ ਨਹੀਂ  ਸਗੋਂ ਬੇੜਾ ਵੀ ਪਾਰ ਨਹੀਂ ਹੋ ਰਿਹਾ ਹੈ।


 


ਇਹ ਵੀ ਪੜ੍ਹੋ : Raja Waring on Ravneet Bittu: ਰਾਜਾ ਵੜਿੰਗ ਦਾ ਰਵਨੀਤ ਬਿੱਟੂ 'ਤੇ ਤੰਜ਼, 10 ਸਾਲਾਂ ਵਿੱਚ ਬਿੱਟੂ ਲੁਧਿਆਣੇ 'ਚ ਆਪਣਾ ਘਰ ਵੀ ਨਹੀਂ ਬਣਾ ਸਕੇ