Arvind Kejriwal News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਦੇ ਕਨਾਟ ਪਲੇਸ ਸਥਿਤ ਸ੍ਰੀ ਹਨੂੰਮਾਨ ਮੰਦਿਰ ਵਿਖੇ ਮੱਥਾ ਟੇਕਿਆ। ਇਸ ਮੌਕੇ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਹੋਰ ਕਈ ਵੱਡੇ ਨੇਤਾ ਨਾਲ ਸਨ।

COMMERCIAL BREAK
SCROLL TO CONTINUE READING

ਇਹ ਮੰਦਿਰ ਅਰਵਿੰਦ ਕੇਜਰੀਵਾਲ ਲਈ ਖਾਸ ਮੰਨਿਆ ਜਾਂਦਾ ਹੈ। ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਪੁੱਜੇ। ਇਥੋਂ ਇਕੱਠੇ ਕਨਾਟ ਪਲੇਸ ਸਥਿਤ ਹਾਨੂੰਮਾਨ ਮੰਦਿਰ ਵਿਖੇ ਗਏ। ਕੇਜਰੀਵਾਲ ਨੇ ਪਤਨੀ ਸੁਨੀਤਾ ਕੇਜਰੀਵਾਲ ਤੇ ਭਗਵੰਤ ਮਾਨ ਦੇ ਨਾਲ ਹਨੂੰਮਾਨ ਮੰਦਿਰ ਵਿੱਚ ਪੂਜਾ ਅਰਚਨਾ ਕੀਤੀ। 

ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂ ਮੰਦਿਰ ਤੋਂ ਬਾਹਰ ਆਏ। ਇਸ ਦੌਰਾਨ ਆਪ ਵਰਕਰਾਂ ਨੇ ਜ਼ੋਰਦਾਰ ਜ਼ਿੰਦਾਬਾਦ ਦੇ ਨਾਅਰੇ ਲਗਾਏ। ਆਮ ਆਦਮੀ ਪਾਰਟੀ ਦੇ ਵਿਧਾਇਕ ਅਖਿਲੇਸ਼ ਤ੍ਰਿਪਾਠੀ ਨੇ ਜੈ ਸ੍ਰੀ ਰਾਮ ਅਤੇ ਜੈ ਬਜਰੰਗ ਬਲੀ ਦੇ ਨਾਅਰੇ ਲਗਾਏ।

ਕਾਬਿਲੇਗੌਰ ਹੈ ਕਿ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦਿੱਲੀ ਦੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ 50 ਦਿਨ ਦੀ ਹਿਰਾਸਤ ਤੋਂ ਬਾਅਦ ਤਿਹਾੜ ਜੇਲ੍ਹ ਤੋਂ ਰਿਹਾਅ ਹੋ ਹਏ ਹਨ। ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 21 ਦਿਨ ਦੀ ਅੰਤ੍ਰਿਮ ਜ਼ਮਾਨਤ ਮਿਲੀ ਹੈ। ਅਦਾਲਤ ਨੇ ਕੇਜਰੀਵਾਲ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ : Sandhwan ON Kejriwal: ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਨਾਲ ਆਮ ਲੋਕਾਂ ਦਾ ਵਧਿਆ ਨਿਆਂ ਪ੍ਰਣਾਲੀ ’ਚ ਵਿਸ਼ਵਾਸ਼- ਸਪੀਕਰ ਸੰਧਵਾਂ

ਕਾਬਿਲੇਗੌਰ ਹੈ ਕਿ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦਿੱਲੀ ਦੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ 50 ਦਿਨ ਦੀ ਹਿਰਾਸਤ ਤੋਂ ਬਾਅਦ ਤਿਹਾੜ ਜੇਲ੍ਹ ਤੋਂ ਰਿਹਾਅ ਹੋ ਹਏ ਹਨ। ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 21 ਦਿਨ ਦੀ ਅੰਤ੍ਰਿਮ ਜ਼ਮਾਨਤ ਮਿਲੀ ਹੈ। ਅਦਾਲਤ ਨੇ ਕੇਜਰੀਵਾਲ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਹੈ। 

ਇਹ ਵੀ ਪੜ੍ਹੋ : Ravneet Bittu: ਰਵਨੀਤ ਬਿੱਟੂ ਨੇ ਦੇਰੀ ਰਾਤ ਖਾਲੀ ਕੀਤੀ ਸਰਕਾਰ ਕੋਠੀ, ਪਾਰਟੀ ਦਫ਼ਤਰ 'ਚ ਲਾਏ ਡੇਰੇ