Arvind Kejriwal News: ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਰਾਊਜ਼ ਐਵੇਨਿਊ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਬੀਆਰਐਸ ਨੇਤਾ ਕੇ ਕਵਿਤਾ ਦੀ ਨਿਆਇਕ ਹਿਰਾਸਤ 2 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਅਰਵਿੰਦ ਕੇਜਰੀਵਾਲ ਅਤੇ ਕੇ ਕਵਿਤਾ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਕੋਰਟ ਵਿੱਚ ਪੇਸ਼ ਹੋਏ।


COMMERCIAL BREAK
SCROLL TO CONTINUE READING

ਅਦਾਲਤ 'ਚ 2 ਸਤੰਬਰ ਨੂੰ ਮਾਮਲੇ ਉਤੇ ਅਗਲੀ ਸੁਣਵਾਈ ਹੋਵੇਗੀ। ਜ਼ਮਾਨਤ 'ਤੇ ਰਿਹਾਅ ਹੋਏ 'ਆਪ' ਸੰਸਦ ਮੈਂਬਰ ਸੰਜੇ ਸਿੰਘ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ 'ਚ ਪੇਸ਼ ਹੋਏ। 'ਆਪ' ਦੇ ਦੋਵੇਂ ਆਗੂ ਇਸ ਮਾਮਲੇ 'ਚ ਸੁਪਰੀਮ ਕੋਰਟ ਤੋਂ ਜ਼ਮਾਨਤ 'ਤੇ ਬਾਹਰ ਹਨ। ਦੂਜੇ ਪਾਸੇ ਸੁਪਰੀਮ ਕੋਰਟ ਨੇ ਸੀਐਮ ਕੇਜਰੀਵਾਲ ਦੀ ਪਟੀਸ਼ਨ 'ਤੇ ਜਲਦ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ।


ਅਦਾਲਤ ਕੇਜਰੀਵਾਲ ਵੱਲੋਂ ਦਾਇਰ ਪਟੀਸ਼ਨ 'ਤੇ 20 ਅਗਸਤ ਨੂੰ ਸੁਣਵਾਈ ਕਰੇਗੀ। ਕੇਜਰੀਵਾਲ ਨੇ ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ ਅਤੇ ਜ਼ਮਾਨਤ ਦੀ ਵੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਰਾਊਜ਼ ਐਵੇਨਿਊ ਅਦਾਲਤ ਨੇ ਆਬਕਾਰੀ ਮਾਮਲੇ ਵਿੱਚ ਕਥਿਤ ਘਪਲੇ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਕੇਜਰੀਵਾਲ ਦੀ ਨਿਆਇਕ ਹਿਰਾਸਤ 20 ਅਗਸਤ ਤੱਕ ਵਧਾ ਦਿੱਤੀ ਸੀ। ਸੁਣਵਾਈ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।


ਦਿੱਲੀ ਦੀ ਆਬਕਾਰੀ ਨੀਤੀ ਵਿੱਚ ਹੋਏ ਕਥਿਤ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਪਹਿਲਾਂ 21 ਮਾਰਚ ਨੂੰ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ।


ਸੀਬੀਆਈ ਨੂੰ ਮਿਲਿਆ 15 ਦਿਨਾਂ ਦਾ ਸਮਾਂ ਰਾਊਜ਼ ਐਵੇਨਿਊ ਕੋਰਟ ਨੇ ਮੁੱਖ ਮੰਤਰੀ ਕੇਜਰੀਵਾਲ ਦੀ ਸ਼ਮੂਲੀਅਤ ਵਾਲੇ ਕਥਿਤ ਆਬਕਾਰੀ ਘੁਟਾਲੇ ਦੇ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਲੋੜੀਂਦੀ ਮਨਜ਼ੂਰੀ ਲੈਣ ਲਈ ਸੀਬੀਆਈ ਨੂੰ 15 ਦਿਨਾਂ ਦਾ ਵਾਧੂ ਸਮਾਂ ਦਿੱਤਾ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸੀਬੀਆਈ ਨੂੰ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਮਨਜ਼ੂਰੀ ਲੈਣ ਲਈ 27 ਅਗਸਤ ਦੀ ਤਰੀਕ ਨਿਸ਼ਚਿਤ ਕੀਤੀ ਹੈ ਕਿਉਂਕਿ ਕੁਝ ਕੇਸ ਅਜੇ ਪੈਂਡਿੰਗ ਹਨ।