Arvind Kejriwal News: ਕੇਜਰੀਵਾਲ ਦੇ ਭਾਜਪਾ `ਤੇ ਦੋਸ਼; ਦਿੱਲੀ ਸਰਕਾਰ ਦੇ 7 ਵਿਧਾਇਕਾਂ ਨੂੰ ਖ਼ਰੀਦਣ ਦੀ ਕੀਤੀ ਕੋਸ਼ਿਸ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਉਪਰ ਆਮ ਆਦਮੀ ਪਾਰਟੀ ਦੇ ਵਿਧਾਇਕ ਦੀਆਂ ਖ਼ਰੀਦੋ-ਫਰੋਖਤ ਦੇ ਗੰਭੀਰ ਦੋਸ਼ ਲਗਾਏ ਹਨ। ਕੇਜਰੀਵਾਲ ਨੇ ਆਪਣੇ ਐਕਸ ਹੈਂਡਲ ਉਪਰ ਪੋਸਟ ਸਾਂਝੀ ਕਰਕੇ ਲਿਖਿਆ ਕਿ ਪਿਛਲੇ ਦਿਨਾਂ ਇਨ੍ਹਾਂ ਨੇ ਸਾਡੇ ਦਿੱਲੀ ਦੇ 7 ਵਿਧਾਇਕਾਂ ਨਾਲ ਸੰਪਰਕ ਕਰਕੇ ਕਿਹਾ, ``ਕੁਝ ਦਿਨ ਬਾਅਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ
Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਉਪਰ ਆਮ ਆਦਮੀ ਪਾਰਟੀ ਦੇ ਵਿਧਾਇਕ ਦੀਆਂ ਖ਼ਰੀਦੋ-ਫਰੋਖਤ ਦੇ ਗੰਭੀਰ ਦੋਸ਼ ਲਗਾਏ ਹਨ। ਕੇਜਰੀਵਾਲ ਨੇ ਆਪਣੇ ਐਕਸ ਹੈਂਡਲ ਉਪਰ ਪੋਸਟ ਸਾਂਝੀ ਕਰਕੇ ਲਿਖਿਆ ਕਿ ਪਿਛਲੇ ਦਿਨਾਂ ਇਨ੍ਹਾਂ ਨੇ ਸਾਡੇ ਦਿੱਲੀ ਦੇ 7 ਵਿਧਾਇਕਾਂ ਨਾਲ ਸੰਪਰਕ ਕਰਕੇ ਕਿਹਾ, ''ਕੁਝ ਦਿਨ ਬਾਅਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲੈਣਗੇ।
ਉਸ ਤੋਂ ਬਾਅਦ ਵਿਧਾਇਕਾਂ ਨੂੰ ਤੋੜਾਂਗੇ। 21 ਵਿਧਾਇਕਾਂ ਨਾਲ ਗੱਲ ਹੋ ਗਈ ਹੈ ਅਤੇ ਹੋਰਾਂ ਨਾਲ ਵੀ ਗੱਲ ਕਰ ਰਹੇ ਹਾਂ। ਉਸ ਤੋਂ ਬਾਅਦ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੁੱਟ ਦਵਾਂਗੇ। 25 ਕਰੋੜ ਰੁਪਏ ਦੇਣਗੇ ਅਤੇ ਭਾਜਪਾ ਦੀ ਟਿਕਟ ਨਾਲ ਚੋਣ ਲੜਵਾ ਦੇਣਗੇ।''
ਹਾਲਾਂਕਿ ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੇ 21 ਵਿਧਾਇਕਾਂ ਨਾਲ ਸੰਪਰਕ ਕੀਤਾ ਹੈ ਪਰ ਸਾਡੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਅਜੇ ਤੱਕ 7 ਵਿਧਾਇਕ ਨੂੰ ਹੀ ਸੰਪਰਕ ਕੀਤਾ ਹੈ ਅਤੇ ਸਭ ਨੇ ਮਨ੍ਹਾਂ ਕਰ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਕਿ ਸਾਰੇ 7 ਵਿਧਾਇਕਾਂ ਨੇ ਭਾਜਪਾ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ।
ਇਸ ਦਾ ਮਤਲਬ ਹੈ ਕਿ ਮੈਨੂੰ ਕਿਸੇ ਸ਼ਰਾਬ ਘੁਟਾਲੇ ਦੀ ਜਾਂਚ ਲਈ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ ਸਗੋਂ ਉਹ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚ ਰਹੇ ਹਨ। ਪਿਛਲੇ ਨੌਂ ਸਾਲਾਂ ਵਿੱਚ ਉਨ੍ਹਾਂ ਨੇ ਸਾਡੀ ਸਰਕਾਰ ਨੂੰ ਡੇਗਣ ਲਈ ਕਈ ਸਾਜ਼ਿਸ਼ਾਂ ਰਚੀਆਂ ਪਰ ਉਨ੍ਹਾਂ ਨੂੰ ਕੋਈ ਸਫਲਤਾ ਨਹੀਂ ਮਿਲੀ।
ਭਗਵਾਨ ਅਤੇ ਲੋਕਾਂ ਨੇ ਹਮੇਸ਼ਾ ਸਾਡਾ ਸਾਥ ਦਿੱਤਾ। ਸਾਡੇ ਸਾਰੇ ਵਿਧਾਇਕ ਵੀ ਮਜ਼ਬੂਤੀ ਨਾਲ ਇਕਜੁੱਟ ਹਨ। ਇਸ ਵਾਰ ਵੀ ਇਹ ਲੋਕ ਆਪਣੇ ਨਾਪਾਕ ਇਰਾਦਿਆਂ ਵਿੱਚ ਨਾਕਾਮ ਹੋਣਗੇ। ਇਹ ਲੋਕ ਜਾਣਦੇ ਹਨ ਕਿ ਸਾਡੀ ਸਰਕਾਰ ਨੇ ਦਿੱਲੀ ਦੇ ਲੋਕਾਂ ਲਈ ਕਿੰਨਾ ਕੰਮ ਕੀਤਾ ਹੈ।
ਉਨ੍ਹਾਂ ਦੁਆਰਾ ਪੈਦਾ ਕੀਤੀਆਂ ਸਾਰੀਆਂ ਰੁਕਾਵਟਾਂ ਦੇ ਬਾਵਜੂਦ, ਅਸੀਂ ਬਹੁਤ ਸਾਰੇ ਕੰਮ ਕੀਤੇ ਹਨ। ਦਿੱਲੀ ਦੇ ਲੋਕ 'ਆਪ' ਨੂੰ ਬੇਹੱਦ ਪਿਆਰ ਕਰਦੇ ਹਨ। ਇਸ ਲਈ ਚੋਣਾਂ ਵਿੱਚ ‘ਆਪ’ ਨੂੰ ਹਰਾਉਣਾ ਉਨ੍ਹਾਂ ਦੇ ਵੱਸ ਵਿੱਚ ਨਹੀਂ ਹੈ। ਇਸ ਲਈ ਉਹ ਨਕਲੀ ਸ਼ਰਾਬ ਘੁਟਾਲੇ ਦੇ ਬਹਾਨੇ ਗ੍ਰਿਫਤਾਰ ਕਰਕੇ ਸਰਕਾਰ ਨੂੰ ਡੇਗਣਾ ਚਾਹੁੰਦੇ ਹਨ।
ਇਹ ਵੀ ਪੜ੍ਹੋ : Sadak Suraksha Force: ਪੰਜਾਬ ਨੂੰ ਅੱਜ ਮਿਲੇਗੀ ਨਵੀਂ ਪੁਲਿਸ ਫੋਰਸ, ਗੱਡੀ ਦੇ ਸਟੇਰਿੰਗ ਨੂੰ ਹੱਥ ਪਾਉਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ