Arvind Kejriwal News: ਅਰਵਿੰਦ ਕੇਜਰੀਵਾਲ ਨੇ ਹਾਈ ਕੋਰਟ 'ਚ ਨਵੀਂ ਪਟੀਸ਼ਨ ਕੀਤੀ ਦਾਇਰ; ਦੰਡਕਾਰੀ ਕਾਰਵਾਈ ਨਾ ਕਰਨ ਦੀ ਮੰਗ
Advertisement
Article Detail0/zeephh/zeephh2167025

Arvind Kejriwal News: ਅਰਵਿੰਦ ਕੇਜਰੀਵਾਲ ਨੇ ਹਾਈ ਕੋਰਟ 'ਚ ਨਵੀਂ ਪਟੀਸ਼ਨ ਕੀਤੀ ਦਾਇਰ; ਦੰਡਕਾਰੀ ਕਾਰਵਾਈ ਨਾ ਕਰਨ ਦੀ ਮੰਗ

Arvind Kejriwal News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਚਰੀ ਅਰਵਿੰਦ ਕੇਜਰੀਵਾਲ ਨੇ ਮੁੜ ਹਾਈ ਕੋਰਟ ਦਾ ਰੁਖ਼ ਕਰਦੇ ਹੋਏ ਇੱਕ ਨਵੀਂ ਪਟੀਸ਼ਨ ਦਾਇਰ ਕੀਤੀ ਹੈ।

Arvind Kejriwal News: ਅਰਵਿੰਦ ਕੇਜਰੀਵਾਲ ਨੇ ਹਾਈ ਕੋਰਟ 'ਚ ਨਵੀਂ ਪਟੀਸ਼ਨ ਕੀਤੀ ਦਾਇਰ; ਦੰਡਕਾਰੀ ਕਾਰਵਾਈ ਨਾ ਕਰਨ ਦੀ ਮੰਗ

Arvind Kejriwal News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਚਰੀ ਅਰਵਿੰਦ ਕੇਜਰੀਵਾਲ ਨੇ ਮੁੜ ਹਾਈ ਕੋਰਟ ਦਾ ਰੁਖ਼ ਕਰਦੇ ਹੋਏ ਇੱਕ ਨਵੀਂ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਵਿਰੁੱਧ ਕੋਈ ਵੀ ਦੰਡਕਾਰੀ ਕਾਰਵਾਈ ਨਾ ਕਰਨ ਦੀ ਮੰਗ ਕੀਤੀ ਗਈ ਹੈ।

ਜੱਜ ਸੁਰੇਸ਼ ਕੁਮਾਰ ਦੀ ਅਗਵਾਈ ਵਾਲਾ ਬੈਂਚ ਅੱਜ ਮਾਮਲੇ ਦੀ ਸੁਣਵਾਈ ਕਰੇਗਾ। ਈਡੀ ਨੇ ਹੁਣ ਤੱਕ ਆਬਕਾਰੀ ਮਾਮਲੇ ਵਿੱਚ ਉਨ੍ਹਾਂ ਨੂੰ 9 ਸੰਮਨ ਜਾਰੀ ਕੀਤੇ ਹਨ। ਕੱਲ੍ਹ ਦਿੱਲੀ ਹਾਈ ਕੋਰਟ ਵਿੱਚ ਉਨ੍ਹਾਂ ਦੇ ਮਾਮਲੇ ਦੀ ਸੁਣਵਾਈ ਦੌਰਾਨ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਉਨ੍ਹਾਂ ਨੂੰ ਖ਼ਦਸ਼ਾ ਹੈ ਕਿ ਈਡੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਵੇਗੀ ਅਤੇ ਜੇਕਰ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਵੇ ਤਾਂ ਉਗ ਪੇਸ਼ ਹੋਣ ਲਈ ਤਿਆਰ ਹਨ।

ਕੇਜਰੀਵਾਲ ਨੇ ਦਿੱਲੀ ਹਾਈਕੋਰਟ ਵਿੱਚ ਇੱਕ ਨਵੀਂ ਪਟੀਸ਼ਨ ਦਾਇਰ ਕਰਕੇ ਆਪਣੇ ਖਿਲਾਫ ਕੋਈ ਦੰਡਕਾਰੀ ਕਾਰਵਾਈ ਨਾ ਕਰਨ ਦੀ ਮੰਗ ਕੀਤੀ ਹੈ। ਜਸਟਿਸ ਸੁਰੇਸ਼ ਕੁਮਾਰ ਦੀ ਅਗਵਾਈ ਵਾਲੀ ਡਿਵੀਜ਼ਨ ਬੈਂਚ ਅੱਜ ਸਵੇਰੇ ਇਸ ਮਾਮਲੇ ਦੀ ਸੁਣਵਾਈ ਕਰੇਗੀ। 

ਹਾਈ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਆਬਕਾਰੀ ਨੀਤੀ ਕੇਸ ਦੇ ਸਬੰਧ ਵਿੱਚ ਉਨ੍ਹਾਂ ਨੂੰ ਜਾਰੀ ਕੀਤੇ ਸੰਮਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਵਾਬ ਮੰਗਿਆ ਹੈ।

ਇਸ ਦੇ ਨਾਲ ਹੀ ਸੁਣਵਾਈ ਦੌਰਾਨ ਅਦਾਲਤ ਨੇ ਕੇਜਰੀਵਾਲ ਦੇ ਵਕੀਲ ਸੀਨੀਅਰ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਤੋਂ ਪੁੱਛਿਆ ਕਿ ਸੀਐੱਮ ਪੁੱਛਗਿੱਛ ਲਈ ਏਜੰਸੀ ਦੇ ਸਾਹਮਣੇ ਪੇਸ਼ ਕਿਉਂ ਨਹੀਂ ਹੋ ਰਹੇ। ਸਿੰਘਵੀ ਨੇ ਜਵਾਬ ਦਿੱਤਾ ਕਿ ਉਨ੍ਹਾਂ ਨੂੰ ਡਰ ਹੈ ਕਿ ਈਡੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਵੇਗੀ ਅਤੇ ਜੇਕਰ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਂਦੀ ਹੈ ਤਾਂ ਮੁੱਖ ਮੰਤਰੀ ਪੇਸ਼ ਹੋਣ ਲਈ ਤਿਆਰ ਹਨ।

ਬੈਂਚ ਨੇ ਪੁੱਛਿਆ, ਤੁਸੀਂ ਦੇਸ਼ ਦੇ ਨਾਗਰਿਕ ਹੋ, ਸੰਮਨ ਸਿਰਫ਼ ਨਾਮ 'ਤੇ ਹਨ। ਤੁਸੀਂ ਪੇਸ਼ ਕਿਉਂ ਨਹੀਂ ਹੁੰਦੇ? ਬੈਂਚ ਨੇ ਸੀਨੀਅਰ ਵਕੀਲ ਨੂੰ ਪੁੱਛਿਆ ਕਿ ਈਡੀ ਦੁਆਰਾ ਆਮ ਅਭਿਆਸ ਕੀ ਹੈ ਅਤੇ ਕੀ ਇਹ ਪਹਿਲੇ ਸੰਮਨ 'ਤੇ ਹੀ ਲੋਕਾਂ ਨੂੰ ਗ੍ਰਿਫਤਾਰ ਕਰਦਾ ਹੈ।

ਇਹ ਵੀ ਪੜ੍ਹੋ : Chandigarh News: ਚੰਡੀਗੜ੍ਹ 'ਚ ਵਿਰਾਸਤੀ ਮੈਨਹੋਲ ਦਾ ਢੱਕਣ ਚੋਰੀ; ਵਿਦੇਸ਼ 'ਚ ਨਿਲਾਮ ਹੁੰਦੇ ਨੇ ਇਹ ਢੱਕਣ

ਸਿੰਘਵੀ ਨੇ ਕਿਹਾ ਕਿ 'ਆਪ' ਨੇਤਾਵਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਨੂੰ ਵੀ ਏਜੰਸੀ ਨੇ ਇਸੇ ਤਰ੍ਹਾਂ ਗ੍ਰਿਫਤਾਰ ਕੀਤਾ ਸੀ। ਇਹ ਨਵੀਂ ਸ਼ੈਲੀ ਹੈ। ਇਸ ਦੌਰਾਨ ਈਡੀ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਿਟਰ ਜਨਰਲ ਐਸ.ਵੀ. ਰਾਜੂ ਨੇ ਕਿਹਾ ਕਿ ਪਟੀਸ਼ਨ ਸੁਣਵਾਈ ਯੋਗ ਨਹੀਂ ਹੈ।

ਇਹ ਵੀ ਪੜ੍ਹੋ : Mansa News: ਮਾਨਸਾ 'ਚ ਅਣਖ਼ ਖ਼ਾਤਰ ਦੋਹਰੇ ਕਤਲ ਕਾਂਡ ਵਿੱਚ ਤਿੰਨ ਮੁਲਜ਼ਮ ਗ੍ਰਿਫਤਾਰ

Trending news