Arvind Kejriwal News: ਹਾਈਕੋਰਟ ਤੋਂ ਝਟਕਾ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਦਾ ਕੀਤਾ ਰੁਖ਼
Advertisement

Arvind Kejriwal News: ਹਾਈਕੋਰਟ ਤੋਂ ਝਟਕਾ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਦਾ ਕੀਤਾ ਰੁਖ਼

Arvind Kejriwal News:  ਦਿੱਲੀ ਹਾਈਕੋਰਟ ਨੇ ਮੰਗਲਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਨੂੰ ਰਾਹਤ ਨਹੀਂ ਦਿੱਤੀ। ਦਿੱਲੀ ਹਾਈ ਕੋਰਟ ਨੇ ਕਿਹਾ ਸੀ ਕਿ ਜਾਂਚ ਏਜੰਸੀ ਈਡੀ ਵੱਲੋਂ ਉਸ ਦੀ ਗ੍ਰਿਫ਼ਤਾਰੀ ਜਾਇਜ਼ ਸੀ। ਇਸ ਮਾਮਲੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ

 Arvind Kejriwal News: ਹਾਈਕੋਰਟ ਤੋਂ ਝਟਕਾ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਦਾ ਕੀਤਾ ਰੁਖ਼

Arvind Kejriwal News: ਦਿੱਲੀ ਹਾਈਕੋਰਟ ਦੇ ਫੈਸਲੇ ਖਿਲਾਫ਼ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦਰਅਸਲ ਮੰਗਲਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਦਿੱਲੀ ਹਾਈਕੋਰਟ ਨੇ ਉਨ੍ਹਾਂ ਨੂੰ ਰਾਹਤ ਨਹੀਂ ਦਿੱਤੀ। ਦਿੱਲੀ ਹਾਈ ਕੋਰਟ ਨੇ ਕਿਹਾ ਸੀ ਕਿ ਜਾਂਚ ਏਜੰਸੀ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਵੱਲੋਂ ਉਸ ਦੀ ਗ੍ਰਿਫ਼ਤਾਰੀ ਸਹੀ ਸੀ।

ਅਰਵਿੰਦ ਕੇਜਰੀਵਾਲ ਹਾਈਕੋਰਟ ਦੇ ਉਸ ਹੁਕਮ ਦੇ ਖਿਲਾਫ ਸੁਪਰੀਮ ਕੋਰਟ ਪਹੁੰਚ ਗਏ ਹਨ, ਜਿਸ 'ਚ ਹਾਈਕੋਰਟ ਨੇ ਗ੍ਰਿਫਤਾਰੀ ਤੋਂ ਰਾਹਤ ਦੇਣ ਤੋਂ ਇਨਕਾਰ ਕਰਦੇ ਹੋਏ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਸੀਐਮ ਕੇਜਰੀਵਾਲ ਦੇ ਵਕੀਲ ਸਵੇਰੇ 10.30 ਵਜੇ ਸੁਪਰੀਮ ਕੋਰਟ ਦੇ ਸਾਹਮਣੇ ਕੇਸ ਦਾ ਜ਼ਿਕਰ ਕਰਨਗੇ।

ਇਸ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਜਿੱਥੇ ਦਿੱਲੀ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਕੇਜਰੀਵਾਲ ਦੇ ਵਕੀਲ ਅੱਜ ਸਵੇਰੇ ਅਦਾਲਤ ਵਿੱਚ ਹੋਣਗੇ ਅਤੇ ਮਾਮਲੇ ਦੀ ਸੁਣਵਾਈ ਦੀ ਮੰਗ ਕਰਨਗੇ। ਹਾਈ ਕੋਰਟ ਤੋਂ ਕੋਈ ਰਾਹਤ ਨਾ ਮਿਲਣ ਤੋਂ ਬਾਅਦ, ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਕਿਹਾ ਸੀ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਆਪਣੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕਰਨਗੇ।

ਇਹ ਵੀ ਪੜ੍ਹੋ: Arvind Kejriwal News: ਹੁਣ ਚੋਣ ਯੋਜਨਾ ਕਿਵੇਂ ਬਣੇਗੀ? ਕੇਜਰੀਵਾਲ ਨੂੰ ਨਹੀਂ ਮਿਲ ਸਕਣਗੇ ਸੰਜੇ ਸਿੰਘ-ਭਗਵੰਤ ਮਾਨ, ਤਿਹਾੜ ਨੇ ਨਹੀਂ ਦਿੱਤੀ ਇਜਾਜ਼ਤ

'ਆਪ' ਨੇ ਇਹ ਵੀ ਦਾਅਵਾ ਕੀਤਾ, ''ਕਥਿਤ ਆਬਕਾਰੀ ਨੀਤੀ ਘੁਟਾਲਾ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਹੈ।'' ਈਡੀ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਹੈ।

ਹਾਈ ਕੋਰਟ ਦੇ ਫੈਸਲੇ ਤੋਂ ਕੁਝ ਦੇਰ ਬਾਅਦ 'ਆਪ' ਦੇ ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਨੇ ਇੱਥੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਨੂੰ ਇਸ ਮਾਮਲੇ 'ਚ ਉਹੀ ਰਾਹਤ ਦੇਵੇਗੀ, ਜੋ ਪਾਰਟੀ ਦੇ ਰਾਜ ਸਭਾ ਮੈਂਬਰ ਨੂੰ ਦਿੱਤੀ ਸੀ। ਦਰਅਸਲ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ।

ਇਹ ਵੀ ਪੜ੍ਹੋ: Farmers Protest: ਭਾਰਤੀ ਕਿਸਾਨ ਯੂਨੀਅਨ ਪੰਜਾਬ ਤੋਂ ਸੈਂਕੜੇ ਕਿਸਾਨਾਂ ਨੇ ਦਿੱਤੇ ਅਸਤੀਫੇ! ਲਾਇਆ ਇਹ ਵੱਡਾ ਦੋਸ਼ 

 

 

Trending news