Supreme Court: ਪੀਐਮ ਮੋਦੀ ਡਿਗਰੀ ਵਿਵਾਦਤ ਟਿੱਪਣੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ SC ਤੋਂ ਨਹੀਂ ਮਿਲੀ ਰਾਹਤ
Advertisement
Article Detail0/zeephh/zeephh2481762

Supreme Court: ਪੀਐਮ ਮੋਦੀ ਡਿਗਰੀ ਵਿਵਾਦਤ ਟਿੱਪਣੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ SC ਤੋਂ ਨਹੀਂ ਮਿਲੀ ਰਾਹਤ

Supreme Court:   ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਸਬੰਧੀ ਵਿਵਾਦਤ ਟਿੱਪਣੀ ਕਾਰਨ ਮਾਣਹਾਨੀ ਦੇ ਮਾਮਲੇ ਵਿੱਚ ਘਿਰੇ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਅਜੇ ਕੋਈ ਰਾਹਤ ਨਹੀਂ ਮਿਲੀ ਹੈ। 

Supreme Court: ਪੀਐਮ ਮੋਦੀ ਡਿਗਰੀ ਵਿਵਾਦਤ ਟਿੱਪਣੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ SC ਤੋਂ ਨਹੀਂ ਮਿਲੀ ਰਾਹਤ

Supreme Court:  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਸਬੰਧੀ ਵਿਵਾਦਤ ਟਿੱਪਣੀ ਕਾਰਨ ਮਾਣਹਾਨੀ ਦੇ ਮਾਮਲੇ ਵਿੱਚ ਘਿਰੇ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਅਜੇ ਕੋਈ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਕੇਜਰੀਵਾਲ ਖਿਲਾਫ਼ ਅਹਿਮਦਾਬਾਦ ਦੀ ਹੇਠਲੀ ਅਦਾਲਤ ਨੇ ਮਾਣਹਾਨੀ ਮਾਮਲੇ ਦੀ ਕਾਰਵਾਈ ਉਤੇ ਰੋਕ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ।

ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਅਰਜ਼ੀ ਖਾਰਿਜ ਕਰ ਦਿੱਤੀ ਹੈ। ਗੁਜਰਾਤ ਯੂਨੀਵਰਸਿਟੀ ਦੇ ਰਜਿਸਟ੍ਰਾਰ ਪੀਯੂਸ਼ ਪਟੇਲ ਨੇ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਦੀਆਂ ਟਿੱਪਣੀਆਂ ਖਿਲਾਫ਼ ਹੇਠਲੀ ਅਦਾਲਤ ਵਿੱਚ ਮਾਣਹਾਨੀ ਦਾ ਮਾਮਲਾ ਦਾਖਲ ਕਰ ਰੱਖਿਆ ਹੈ।

ਗੁਜਰਾਤ ਯੂਨੀਵਰਸਿਟੀ ਨੇ ਉਸ ਵਿਰੁੱਧ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ ਅਤੇ ਸਾਬਕਾ ਮੁੱਖ ਮੰਤਰੀ ਇਸ ਦੀ ਕਾਰਵਾਈ 'ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਗੁਜਰਾਤ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਹੁਣ ਸੁਪਰੀਮ ਕੋਰਟ ਨੇ ਵੀ ਉਸ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।

ਜਸਟਿਸ ਰਿਸ਼ੀਕੇਸ਼ ਰਾਏ ਅਤੇ ਜਸਟਿਸ ਐਸਵੀਐਨ ਭੱਟੀ ਦੇ ਬੈਂਚ ਨੇ ਕਿਹਾ ਕਿ ਅਸੀਂ 'ਆਪ' ਆਗੂ ਸੰਜੇ ਸਿੰਘ ਦੀ ਇਸੇ ਤਰ੍ਹਾਂ ਦੀ ਟਿੱਪਣੀ ਸਬੰਧੀ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਹੇਠਲੀ ਅਦਾਲਤ ਵੱਲੋਂ ਜਾਰੀ ਸੰਮਨ ਨੂੰ ਚੁਣੌਤੀ ਦਿੱਤੀ ਸੀ ਅਤੇ ਮਾਮਲੇ ਦੀ ਸੁਣਵਾਈ 'ਤੇ ਰੋਕ ਲਗਾਉਣ ਦੀ ਬੇਨਤੀ ਕੀਤੀ ਸੀ। ਗੁਜਰਾਤ ਹਾਈ ਕੋਰਟ ਨੇ ਵੀ ਕੇਜਰੀਵਾਲ ਦੀ ਇਸ ਮੰਗ ਨੂੰ ਰੱਦ ਕਰ ਦਿੱਤਾ ਸੀ।

ਸੰਜੇ ਸਿੰਘ ਦੇ ਕੇਸ ਦਾ ਹਵਾਲਾ ਦਿੱਤਾ ਸੀ

ਅਪ੍ਰੈਲ 2024 'ਚ ਸੁਪਰੀਮ ਕੋਰਟ ਨੇ ਵੀ ਇਸੇ ਮਾਮਲੇ 'ਚ 'ਆਪ' ਨੇਤਾ ਸੰਜੇ ਸਿੰਘ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ। ਗੁਜਰਾਤ ਯੂਨੀਵਰਸਿਟੀ ਦੇ ਰਜਿਸਟਰਾਰ ਪੀਯੂਸ਼ ਪਟੇਲ ਨੇ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਦੀਆਂ ਟਿੱਪਣੀਆਂ ਨੂੰ ਲੈ ਕੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ।
ਇਸ 'ਤੇ ਗੁਜਰਾਤ ਹਾਈ ਕੋਰਟ ਨੇ ਕੇਜਰੀਵਾਲ ਨੂੰ ਰਾਹਤ ਨਹੀਂ ਦਿੱਤੀ ਹੈ।

ਇਹ ਵੀ ਪੜ੍ਹੋ : Hoshiarpur News: ਕਲਯੁਗੀ ਪੁੱਤ ਨੇ ਆਪਣੀ ਮਾਂ ਦਾ ਬੇਰਹਿਮੀ ਨਾਲ ਕੀਤਾ ਕਤਲ, ਫ਼ਿਰ ਘਰ ਤੋਂ ਹੋਇਆ ਫ਼ਰਾਰ

ਕੇਜਰੀਵਾਲ ਨੇ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਕੇਜਰੀਵਾਲ ਮੰਗ ਕਰਦੇ ਹਨ ਕਿ ਉਨ੍ਹਾਂ ਖਿਲਾਫ਼ ਚੱਲ ਰਹੇ ਮਾਣਹਾਨੀ ਦੇ ਕੇਸ ਨੂੰ ਰੋਕਿਆ ਜਾਵੇ। ਜੇ ਬਦਨਾਮੀ ਹੁੰਦੀ...! ਅਰਵਿੰਦ ਕੇਜਰੀਵਾਲ ਦੀ ਪੈਰਵੀ ਕਰ ਰਹੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਨਰਿੰਦਰ ਮੋਦੀ ਦੀ ਯੂਨੀਵਰਸਿਟੀ ਦੀ ਡਿਗਰੀ ਦੇ ਪ੍ਰਕਾਸ਼ਨ ਬਾਰੇ ਕੇਜਰੀਵਾਲ ਦੇ ਸਵਾਲ ਮਾਣਹਾਨੀ ਵਾਲੇ ਨਹੀਂ ਸਨ। ਸਿੰਘਵੀ ਨੇ ਕਿਹਾ ਕਿ ਜੇਕਰ ਇਸ ਮਾਮਲੇ 'ਚ ਕੋਈ ਮਾਣਹਾਨੀ ਹੈ ਤਾਂ ਇਸ ਨੂੰ ਖੁਦ ਮੋਦੀ (ਪੀਐੱਮ) ਨੂੰ ਸੰਬੋਧਿਤ ਕੀਤਾ ਜਾਣਾ ਚਾਹੀਦਾ ਹੈ ਨਾ ਕਿ ਗੁਜਰਾਤ ਯੂਨੀਵਰਸਿਟੀ ਦੇ ਰਜਿਸਟਰਾਰ ਨੂੰ।

 

ਇਹ ਵੀ ਪੜ੍ਹੋ : Women T20 World Cup: ਫਾਈਨਲ ਜਿੱਤਣ ਤੋਂ ਬਾਅਦ ਨਿਊਜ਼ੀਲੈਂਡ ਟੀਮ 'ਤੇ ਪੈਸਿਆਂ ਦੀ ਬਰਸਾਤ, ਟੀਮ ਇੰਡੀਆ ਨੂੰ ਵੀ ਮਿਲੇ ਕਰੋੜਾਂ

Trending news