Arvind Kejriwal: ਜੇਲ੍ਹ ਚੋਂ ਬਾਹਰ ਨਹੀਂ ਆਉਣਗੇ ਅਰਵਿੰਦ ਕੇਜਰੀਵਾਲ, HC ਨੇ ਹੇਠਲੀ ਅਦਾਲਤ ਦੇ ਫੈਸਲੇ `ਤੇ ਲਗਾਈ ਰੋਕ
Arvind Kejriwal Update: ਸ਼ੁੱਕਰਵਾਰ ਨੂੰ ਈਡੀ ਨੇ ਹੇਠਲੀ ਅਦਾਲਤ ਦੇ ਇਸ ਫੈਸਲੇ ਵਿਰੁੱਧ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ। ਹੁਣ ਹਾਈਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ `ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
Arvind Kejriwal Update: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਾਲੇ ਜੇਲ੍ਹ ਤੋਂ ਬਾਹਰ ਨਹੀਂ ਆਉਣਗੇ। ਦਿੱਲੀ ਹਾਈਕੋਰਟ ਨੇ ਹੇਠਲੀ ਅਦਾਲਤ ਦੇ ਜ਼ਮਾਨਤ ਦੇ ਆਦੇਸ਼ 'ਤੇ ਰੋਕ ਲਗਾ ਦਿੱਤੀ ਹੈ। ਦਿੱਲੀ ਹਾਈ ਕੋਰਟ ਨੇ ਈਡੀ ਦੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਵੀਰਵਾਰ ਨੂੰ ਰਾਊਜ਼ ਐਵੇਨਿਊ ਕੋਰਟ ਨੇ ਸ਼ਰਾਬ ਘੁਟਾਲੇ ਦੇ ਮਨੀ ਲਾਂਡਰਿੰਗ ਮਾਮਲੇ 'ਚ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਸੀ।
ਸ਼ੁੱਕਰਵਾਰ ਨੂੰ ਈਡੀ ਨੇ ਹੇਠਲੀ ਅਦਾਲਤ ਦੇ ਇਸ ਫੈਸਲੇ ਵਿਰੁੱਧ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ। ਹੁਣ ਹਾਈਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਜਿਹੇ 'ਚ ਕੇਜਰੀਵਾਲ ਨੂੰ ਕੁਝ ਦਿਨ ਹੋਰ ਜੇਲ 'ਚ ਕੱਟਣੇ ਪੈਣਗੇ। ਦਿੱਲੀ ਹਾਈਕੋਰਟ ਇਸ 'ਤੇ ਦੋ-ਤਿੰਨ ਦਿਨਾਂ 'ਚ ਫੈਸਲਾ ਸੁਣਾਏਗੀ।
ਏਐਸਜੀ ਏਵੀ ਰਾਜੂ ਨੇ ਪਹਿਲਾਂ ਦਲੀਲ ਦਿੱਤੀ ਕਿ ਹੇਠਲੀ ਅਦਾਲਤ ਨੇ ਉਨ੍ਹਾਂ ਦੀ ਗੱਲ ਠੀਕ ਤਰ੍ਹਾਂ ਨਹੀਂ ਸੁਣੀ। ਅਦਾਲਤ ਨੇ ਕਿਹਾ ਕਿ ਉਹ ਤੁਹਾਡੇ ਦਸਤਾਵੇਜ਼ਾਂ 'ਤੇ ਵਿਚਾਰ ਨਹੀਂ ਕਰਨਾ ਚਾਹੁੰਦੀ ਕਿਉਂਕਿ ਉਹ ਬਹੁਤ ਜ਼ਿਆਦਾ ਹਨ ਅਤੇ ਫਿਰ ਕਿਹਾ ਕਿ ਇਹ ਦਸਤਾਵੇਜ਼ ਅਪ੍ਰਸੰਗਿਕ ਹਨ।
ਜੇਕਰ ਤੁਸੀਂ ਇਨ੍ਹਾਂ ਦਸਤਾਵੇਜ਼ਾਂ ਨੂੰ ਦੇਖਿਆ ਹੁੰਦਾ, ਤਾਂ ਤੁਹਾਨੂੰ ਪਤਾ ਹੁੰਦਾ ਕਿ ਈਸੀਆਈਆਰ ਅਗਸਤ ਵਿੱਚ ਦਰਜ ਕੀਤਾ ਗਿਆ ਸੀ। ਅਜਿਹੇ 'ਚ ਜੁਲਾਈ 'ਚ ਸਮੱਗਰੀ ਉਪਲੱਬਧ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਸੀ। ਹਾਈ ਕੋਰਟ ਦੇ ਸਿੰਗਲ ਜੱਜ ਨੇ ਵੀ ਮੰਨਿਆ ਸੀ ਕਿ ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿੱਚ ਕੁਝ ਵੀ ਗਲਤ ਨਹੀਂ ਸੀ।
ਇਹ ਵੀ ਪੜ੍ਹੋ: Bathinda News: ਸਰਕਾਰੀ ਚੌਲਾਂ ਨੂੰ ਸ਼ੈਲਰਾਂ ਵਿੱਚ ਵੇਚਣ ਦਾ ਮਾਮਲਾ, ਵਿਜੀਲੈਂਸ ਨੇ ਇੱਕ ਫਰਮ ਦੇ ਤਿੰਨ ਲੋਕ ਕੀਤੇ ਗ੍ਰਿਫ਼ਤਾਰ
ਏਐਸਜੀ ਏਵੀ ਰਾਜੂ ਨੇ ਕਿਹਾ ਕਿ ਦਿੱਲੀ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਦੋ ਤਰੀਕਿਆਂ ਨਾਲ ਦੋਸ਼ੀ ਹਨ। ਨਿੱਜੀ ਹੈਸੀਅਤ ਵਿੱਚ ਕਿਉਂਕਿ ਉਨ੍ਹਾਂ ਨੇ 100 ਕਰੋੜ ਰੁਪਏ ਮੰਗੇ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਹੋਣ ਦੇ ਨਾਤੇ ਉਹ ਵੀ ਦੋਸ਼ੀ ਹਨ।
ਇਹ ਵੀ ਪੜ੍ਹੋ: Arvind Kejriwal News: ਹਾਈ ਕੋਰਟ 'ਚ ਈਡੀ ਦੇ ਵਕੀਲ ਨੇ ਪੇਸ਼ ਕੀਤੀ ਦਲੀਲ, ਕੇਜਰੀਵਾਲ ਨੂੰ ਕਿਉਂ ਨਹੀਂ ਮਿਲਣੀ ਚਾਹੀਦੀ ਜ਼ਮਾਨਤ