Assam Accident News: ਆਸਾਮ ਦੇ ਡੇਰਗਾਂਵ ਵਿੱਚ ਅੱਜ ਇੱਕ ਭਿਆਨਕ ਹਾਦਸਾ ਵਾਪਰਿਆ। ਬੱਸ ਅਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਜਾਣਕਾਰੀ ਮੁਤਾਬਕ ਬੱਸ ਪਿਕਨਿਕ ਤੋਂ ਵਾਪਸ ਆ ਰਹੀ ਸੀ। ਇਸ ਹਾਦਸੇ 'ਚ 12 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਹ ਹਾਦਸਾ ਗੋਲਾਘਾਟ ਦੇ ਡੇਰਗਾਂਵ ਨੇੜੇ ਬਲੀਜਾਨ ਇਲਾਕੇ 'ਚ ਸਵੇਰੇ 5 ਵਜੇ ਵਾਪਰਿਆ।