Batala News: ਬਟਾਲਾ ਦੀ ਗ੍ਰੇਟਰ ਕੈਲਾਸ਼ ਕਲੋਨੀ ਵਿੱਚ ਰਹਿੰਦੇ ਇੱਕ ਕਾਰੋਬਾਰੀ ਦੇ ਘਰ ਚੋਰੀ ਹੋਣਾ ਦਾ ਮਾਮਲਾ ਸਹਾਮਣੇ ਆਇਆ ਹੈ। ਚੋਰਾਂ ਨੇ ਚੋਰੀ ਦੀ ਘਟਨਾ ਨੂੰ ਉਸ ਵੇਲੇ ਅੰਜ਼ਾਮ ਦਿੱਤਾ ਜਦੋਂ ਪਰਿਵਾਰ ਕਿਸੇ ਕੰਮ ਦੇ ਲਈ ਘਰ ਤੋਂ ਬਾਹਰ ਗਿਆ ਹੋਇਆ ਸੀ। ਜਦੋਂ ਪਰਿਵਾਰ ਘਰ ਵਾਪਸ ਪਰਤਿਆਂ ਦਾ ਵੇਖਿਆ ਗਿਆ ਘਰ ਵਿੱਚੋ ਕੀਮਤੀ ਸਮਾਨ ਅਤੇ ਨਕਦੀ ਚੋਰੀ ਹੋ ਗਈ ਹੈ। ਜਿਸ ਤੋਂ ਬਾਅਦ ਕਾਰੋਬਾਰੀ ਨੇ ਇਸ ਚੋਰੀ ਦੀ ਘਟਨਾ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਰ ਦੀ ਜਾਂਚ ਕੀਤੀ ਅਤੇ ਚੋਰਾਂ ਨੂੰ ਲੱਭ ਲਈ ਫੋਰੈਸਿਕ ਟੀਮ ਨੂੰ ਚੋਰੀ ਵਾਲੀ ਥਾਂ 'ਤੇ ਬੁਲਾਇਆ ਗਿਆ।


COMMERCIAL BREAK
SCROLL TO CONTINUE READING

ਘਰ ਦੇ ਮਾਲਕ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 15 ਅਗਸਤ ਨੂੰ ਉਹ ਆਪਣੇ ਰਿਸ਼ਤੇਦਾਰਾਂ ਕੋਲ ਦਿੱਲੀ ਗਏ ਹੋਏ ਸਨ। ਬੀਤੇ ਦਿਨ ਉਹਨਾਂ ਦੀ ਫੈਕਟਰੀ ਦੇ ਮੁਲਾਜ਼ਮ ਨੇ ਉਹਨਾਂ ਨੂੰ ਜਾਣਕਾਰੀ ਦਿੱਤੀ ਕਿ ਉਹਨਾਂ ਦੇ ਘਰ ਚੋਰੀ ਹੋ ਗਈ ਹੈ। ਕੱਲ੍ਹ ਸਵੇਰੇ ਤੜਕੇ ਉਹ ਦਿੱਲੀ ਤੋਂ ਰਵਾਨਾ ਹੋਏ ਦੇਰ ਸ਼ਾਮ ਆਪਣੇ ਘਰ ਪਹੁੰਚੇ ਅਤੇ ਪੁਲਿਸ ਨੂੰ ਇਤਲਾਹ ਕੀਤੀ। ਉਹਨਾਂ ਕਿਹਾ ਕਿ ਫਿਲਹਾਲ ਕੋਈ ਵੀ ਅੰਦਾਜ਼ਾ ਨਹੀਂ ਲੱਗ ਰਿਹਾ ਕਿ ਕਿੰਨੀ ਕੁ ਚੋਰੀ ਹੋ ਗਈ ਆ ਕਿੰਨਾ ਕੁ ਨੁਕਸਾਨ ਹੋ ਗਿਆ ਹੈ। ਫਿਲਹਾਲ ਜੋ ਦੇਖਿਆ ਹੈ ਉਸ ਵਿੱਚ ਨਗਦੀ ਅਤੇ ਪੈਸੇ ਚੋਰ ਚੋਰੀ ਕਰਕੇ ਲੈ ਗਏ ਹਨ।


ਦੂਸਰੇ ਪਾਸੇ ਮੌਕੇ 'ਤੇ ਪਹੁੰਚੀ ਪੁਲਿਸ ਦਾ ਕਹਿਣਾ ਸੀ ਕਿ ਚੋਰਾਂ ਨੂੰ ਲੱਭਣ ਫੋਰੈਸਿਕ ਟੀਮਾਂ ਦੀ ਮਦਦ ਲਈ ਜਾ ਰਹੀ ਹੈ। ਫਿਲਹਾਲ ਪਰਿਵਾਰ ਵੱਲੋਂ ਕੋਈ ਵੀ ਅੰਦਾਜਾ ਨਹੀਂ ਲਗਾਇਆ ਕਿ ਕਿੰਨੇ ਕੁ ਪੈਸੇ ਅਤੇ ਕੀਮਤੀ ਸਮਾਨ ਦੀ ਚੋਰੀ ਹੋ ਗਈ ਹੈ। ਜਿਵੇਂ ਹੀ ਕੋਈ ਜਾਣਕਾਰੀ ਮਿਲੇਗੀ ਉਹ ਸਾਂਝੀ ਕੀਤੀ ਜਾਵੇਗੀ। ਫਿਲਹਾਲ ਪੁਲਿਸ ਦੀਆਂ ਟੀਮਾਂ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।