Bathinda News(ਕੁਲਬੀਰ ਬੀਰਾ): ਬਠਿੰਡਾ ਦੇ ਪੋਸ਼ ਇਲਾਕੇ ਕਮਲਾ ਨਹਿਰੂ ਕਲੋਨੀ ਵਿੱਚ ਬੀਤੀ ਦੇਰ ਰਾਤ ਇੱਕ ਦੁਕਾਨਦਾਰ ਨਾਲ ਲੁੱਟ ਹੋਣ ਦਾ ਮਾਮਲਾ ਸਹਾਮਣੇ ਆਇਆ ਹੈ। ਈ-ਰਿਕਸ਼ਾ 'ਤੇ ਆਏ ਚਾਰ ਬਦਮਾਸ਼ਾਂ ਵੱਲੋਂ ਇੱਕ ਦੁਕਾਨਦਾਰ ਨੂੰ ਤੇਜ਼ਧਾਰ ਹਥਿਆਰ ਦਿਖਾ ਕੇ ਕਰੀਬ 60 ਹਜ਼ਾਰ ਰੁਪਏ ਲੁੱਟ ਲਏ ਗਏ। ਜਿਸ ਤੋਂ ਬਾਅਦ ਦੁਕਾਨਦਾਰ ਨੇ ਪੁਲਿਸ ਨੂੰ ਇਸ ਘਟਨਾ ਬਾਰੇ ਸੁਚਿਤ ਕੀਤਾ। ਘਟਨਾ ਦਾ ਪਤਾ ਚਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਇਲਾਕੇ ਅਤੇ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਫਰੋਲੇ ਜਾ ਰਹੇ ਹਨ ਅਤੇ ਲੁੱਟ ਖੋਹ ਕਰਨ ਵਾਲੇ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।


COMMERCIAL BREAK
SCROLL TO CONTINUE READING

ਕਮਲਾ ਨਹਿਰੂ ਕਲੋਨੀ ਦੇ ਰਹਿਣ ਵਾਲੇ ਨਰੇਸ਼ ਕੁਮਾਰ ਨੇ ਦੱਸਿਆ ਕਿ ਬੀਤੀ ਦੇਰ ਰਾਤ ਜੈਦਕਾ ਈ ਸਰਵਿਸ ਨਾਮਕ ਦੁਕਾਨ 'ਤੇ ਦੋ ਨੌਜਵਾਨ ਮੂੰਹ ਬੰਨ ਕੇ ਅੰਦਰ ਆਏ। ਜਿਨਾਂ ਕੋਲ ਤੇਜ਼ਧਾਰ ਹਥਿਆਰ ਸੀ ਇੱਕ ਨੌਜਵਾਨ ਦੁਕਾਨ ਦੇ ਬਾਹਰ ਮੌਜੂਦ ਸੀ ਅਤੇ ਇੱਕ ਨੌਜਵਾਨ ਈ-ਰਿਕਸ਼ਾ ਵਿੱਚ ਬੈਠਾ ਹੋਇਆ ਸੀ। ਇਹਨਾਂ ਨੌਜਵਾਨਾਂ ਵੱਲੋਂ ਦੁਕਾਨਦਾਰ ਤੋਂ ਤੇਜ਼ਧਾਰ ਹਥਿਆਰ ਦਿਖਾ ਕੇ ਪੈਸਿਆਂ ਦੀ ਲੁੱਟ ਕੀਤੀ ਗਈ ਹੈ। ਜਿਸ ਤੋਂ ਬਾਅਦ ਉਹ ਆਪਣੇ ਈ ਰਿਕਸ਼ਾ 'ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ। ਉਸ ਵਿਅਕਤੀ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਸੂਚਨਾ ਦਿੱਤੇ ਜਾਣ ਦੇ ਬਾਵਜੂਦ ਪੁਲਿਸ ਘਟਨਾ ਵਾਲੀ ਥਾਂ ਉੱਤੇ ਦੇਰੀ ਨਾਲ ਪਹੁੰਚੀ ਹੈ।


ਇਹ ਵੀ ਪੜ੍ਹੋ: Rajiv Gandhi 80th Birth Anniversary: ਰਾਜੀਵ ਗਾਂਧੀ ਨੂੰ ਪਸੰਦ ਨਹੀਂ ਸੀ ਰਾਜਨੀਤੀ, ਜਾਣੋ ਕਿਉਂ ਆਉਣ ਪਿਆ ਸਿਆਸਤ ਵਿੱਚ !


ਉਧਰ ਇਸ ਘਟਨਾ ਸਬੰਧੀ ਥਾਣਾ ਕੈਂਟ ਪੁਲਿਸ ਘਟਨਾ ਸਥਾਨ ਤੇ ਪਹੁੰਚੀ ਏਐਸਆਈ ਮਨਫੂਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਦੁਕਾਨਦਾਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਹੈ। ਦੁਕਾਨਦਾਰ ਅਨੁਸਾਰ ਉਨ੍ਹਾਂ ਦੀ ਦੁਕਾਨ ਤੇ 60 ਹਜ਼ਾਰ ਰੁਪਏ ਦੀ ਲੁੱਟ ਹੋਈ ਹੈ। ਪੁਲਿਸ ਵੱਲੋਂ ਸੀਸੀ ਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।


ਇਹ ਵੀ ਪੜ੍ਹੋ: Longowal News: ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਾਗ਼ੀ ਧੜੇ ਵੱਲੋਂ ਸ਼ਹੀਦੀ ਕਾਨਫਰੰਸਾਂ ਅੱਜ