Arvind Kejriwal News: ਵੱਡੀ ਖ਼ਬਰ ! ਅਰਵਿੰਦ ਕੇਜਰੀਵਾਲ ਦਾ ਐਲਾਨ- 2 ਦਿਨ ਬਾਅਦ CM ਦੇ ਅਹੁਦੇ ਤੋਂ ਦੇਵਾਂਗਾ ਅਸਤੀਫਾ
Advertisement
Article Detail0/zeephh/zeephh2430911

Arvind Kejriwal News: ਵੱਡੀ ਖ਼ਬਰ ! ਅਰਵਿੰਦ ਕੇਜਰੀਵਾਲ ਦਾ ਐਲਾਨ- 2 ਦਿਨ ਬਾਅਦ CM ਦੇ ਅਹੁਦੇ ਤੋਂ ਦੇਵਾਂਗਾ ਅਸਤੀਫਾ

Arvind Kejriwal News: ਬੀਤੇ ਦਿਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਤੋਂ ਬਾਹਰ ਆਏ ਸਨ। ਅਰਵਿੰਦ ਕੇਜਰੀਵਾਲ 177 ਦਿਨਾਂ ਬਾਅਦ ਜ਼ਮਾਨਤ ‘ਤੇ ਰਿਹਾਅ ਹੋਏ। ਸਮਰਥਕਾਂ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਸੀ। ਹੁਣ ਦਿੱਲੀ ਦੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਦਾ ਫੈਸਲਾ ਕੀਤਾ ਹੈ। 

 

Arvind Kejriwal News: ਵੱਡੀ ਖ਼ਬਰ ! ਅਰਵਿੰਦ ਕੇਜਰੀਵਾਲ ਦਾ ਐਲਾਨ- 2 ਦਿਨ ਬਾਅਦ CM ਦੇ ਅਹੁਦੇ ਤੋਂ ਦੇਵਾਂਗਾ ਅਸਤੀਫਾ

 

Arvind Kejriwal Resign News: ਦਿੱਲੀ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਦਾ ਫੈਸਲਾ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ 2 ਦਿਨਾਂ ਬਾਅਦ CM ਦੇ ਅਹੁਦੇ ਤੋਂ ਅਸਤੀਫਾ ਦੇ ਦੇਵਾਂਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਮੈਂ ਜਨਤਾ ਦੀ ਅਦਾਲਾਤ ਵਿੱਚ ਹਾਂ। ਮੈਂ ਤੁਹਾਨੂੰ ਪੁੱਛਦਾ ਹਾਂ ਕਿ ਤੁਸੀਂ ਮੈਨੂੰ ਇਮਾਨਦਾਰ ਮੰਨਦੇ ਹੋ ਜਾਂ ਅਪਰਾਧੀ।

2 ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ 
ਦੋਸਤੋ, ਮੈਂ 2 ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਜਾ ਰਿਹਾ ਹਾਂ। ਮੈਂ ਉਦੋਂ ਤੱਕ ਕੁਰਸੀ 'ਤੇ ਨਹੀਂ ਬੈਠਾਂਗਾ ਜਦੋਂ ਤੱਕ ਜਨਤਾ ਆਪਣਾ ਫੈਸਲਾ ਨਹੀਂ ਦਿੰਦੀ। ਮੈਂ ਸੀਐਮ ਦੀ ਕੁਰਸੀ 'ਤੇ ਉਦੋਂ ਤੱਕ ਨਹੀਂ ਬੈਠਾਂਗਾ ਜਦੋਂ ਤੱਕ ਜਨਤਾ ਇਹ ਨਹੀਂ ਕਹਿੰਦੀ ਕਿ ਕੇਜਰੀਵਾਲ ਇਮਾਨਦਾਰ ਹੈ।

ਅੱਜ ਤੋਂ ਕੁਝ ਮਹੀਨੇ ਬਾਅਦ ਚੋਣਾਂ ਹਨ, ਜਨਤਾ ਨੂੰ ਅਪੀਲ ਹੈ ਕਿ ਜੇਕਰ ਤੁਸੀਂ ਮੈਨੂੰ ਇਮਾਨਦਾਰ ਸਮਝਦੇ ਹੋ ਤਾਂ ਮੈਨੂੰ ਵੋਟ ਦਿਓ, ਨਹੀਂ ਤਾਂ ਵੋਟ ਨਾ ਪਾਓ। ਤੁਹਾਡੀ ਹਰ ਵੋਟ ਮੇਰੀ ਇਮਾਨਦਾਰੀ ਦਾ ਪ੍ਰਮਾਣ ਬਣੇਗੀ। ਜੇਕਰ ਤੁਸੀਂ ਵੋਟ ਪਾਓਗੇ ਤਾਂ ਮੈਂ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠਾਂਗਾ, ਨਹੀਂ ਤਾਂ ਨਹੀਂ।

13 ਸਤੰਬਰ ਨੂੰ ਤਿਹਾੜ ਤੋਂ ਰਿਹਾਅ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਪਹਿਲੀ ਵਾਰ ਆਮ ਆਦਮੀ ਪਾਰਟੀ ਦੇ ਦਫ਼ਤਰ ਪੁੱਜੇ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨਾਲ 'ਆਪ' ਨੇਤਾ ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਆਤਿਸ਼ੀ ਵੀ ਮੌਜੂਦ ਹਨ। ਇਸ ਦੌਰਾਨ  ਕੇਜਰੀਵਾਲ ਨੇ ਸੰਬੋਧਨ ਕਰਦੇ ਕਿਹਾ ਕਿ 'ਆਪ' ਨੇ ਦੇਸ਼ ਦੀ ਰਾਜਨੀਤੀ ਬਦਲ ਦਿੱਤੀ ਹੈੈ। ਇਸ ਦੌਰਾਨ ਕਿਹਾ ਕਿ ਮੈਂ ਜੇਲ੍ਹ ਵਿੱਚ ਕਈ ਕਿਤਾਬਾਂ ਪੜ੍ਹੀਆਂ ਅਤੇ ਇਸ ਦੌਰਾਨ ਮੈਂ ਸ਼ਹੀਦ ਭਗਤ ਸਿੰਘ ਦੀ ਡਾਇਰੀ ਪੜ੍ਹੀ। 

ਭਗਤ ਸਿੰਘ ਤੋਂ ਬਾਅਦ ਆਜ਼ਾਦੀ ਤੋਂ ਬਾਅਦ ਇੱਕ ਕ੍ਰਾਂਤੀਕਾਰੀ ਮੁੱਖ ਮੰਤਰੀ ਜੇਲ੍ਹ ਗਿਆ। ਮੈਂ  LG ਨੂੰ ਇੱਕ ਪੱਤਰ ਲਿਖਿਆ ਹੈ। 15 ਅਗਸਤ ਨੂੰ ਦਿੱਲੀ ਸਰਕਾਰ ਦਾ ਮੁੱਖ ਮੰਤਰੀ  ਝੰਡਾ ਲਹਿਰਾਉੰਦਾ ਹੈ। 3 ਦਿਨ ਪਹਿਲਾਂ ਮੈਂ LG ਨੂੰ ਚਿੱਠੀ ਲਿਖੀ ਸੀ ਕਿ ਆਤਿਸ਼ੀ ਜੀ ਨੂੰ ਮੇਰੀ ਜਗ੍ਹਾ ਝੰਡਾ ਲਹਿਰਾਉਣ ਦੀ ਇਜਾਜ਼ਤ ਦਿੱਤੀ ਜਾਵੇ। ਇਹ ਪੱਤਰ LG ਨੂੰ ਨਹੀਂ ਪਹੁੰਚਾਇਆ ਗਿਆ ਸੀ। ਮੈਨੂੰ ਇਹ ਚੇਤਾਵਨੀ ਵੀ ਦਿੱਤੀ ਗਈ ਸੀ ਕਿ ਜੇ ਮੈਂ ਦੂਜੀ ਵਾਰ ਐਲ ਜੀ ਸਾਹਬ ਨੂੰ ਪੱਤਰ ਲਿਖਣ ਦੀ ਹਿੰਮਤ ਕੀਤੀ ਤਾਂ ਮੇਰੀ ਪਰਿਵਾਰਕ ਮੁਲਾਕਾਤ ਬੰਦ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: Punjab Breaking Live Updates: CM ਕੇਜਰੀਵਾਲ ਅੱਜ 'ਆਪ' ਵਰਕਰਾਂ ਨੂੰ ਕਰਨਗੇ ਸੰਬੋਧਨ, ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

ਇਸ ਤੋਂ ਇਲਾਵਾ ਕਿਹਾ ਕਿ BJP ਦਾ ਮਕਸਦ ਆਪ ਨੂੰ ਤੋੜਨਾ ਸੀ।  ਇਸ ਦੌਰਾਨ ਆਪ ਲੀਡਰਾਂ ਉੱਤੇ ਝੂਠੇ ਕੇਸ ਪਾਏ ਗਏ ਹਨ। ਜੇਲ੍ਹ ਵਿੱਚੋਂ ਮੈਂ LG ਨੂੰ ਚਿੱਠੀ ਲਿਖੀ ਪਰ ਚਿੱਠੀ LG ਸਾਹਿਬ ਤੱਕ ਨਹੀਂ ਪਹੁੰਚਾਈ ਗਈ ਹੈ। 

ਗੌਰਤਵਬ ਹੈ ਕਿ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ 13 ਸਤੰਬਰ ਨੂੰ ਭ੍ਰਿਸ਼ਟਾਚਾਰ ਨਾਲ ਸਬੰਧਤ ਸ਼ਰਾਬ ਨੀਤੀ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਸੀ। ਉਸ ਨੂੰ ਸੀਬੀਆਈ ਨੇ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ 21 ਮਾਰਚ ਨੂੰ ਈਡੀ ਨੇ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। 10 ਦਿਨਾਂ ਦੀ ਪੁੱਛਗਿੱਛ ਤੋਂ ਬਾਅਦ ਉਸ ਨੂੰ 1 ਅਪ੍ਰੈਲ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ।

10 ਮਈ ਨੂੰ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ 21 ਦਿਨਾਂ ਲਈ ਰਿਹਾਅ ਕੀਤਾ ਗਿਆ ਸੀ। ਉਹਨਾਂ ਨੂੰ 51 ਦਿਨ ਜੇਲ੍ਹ ਵਿਚ ਬਿਤਾਉਣ ਤੋਂ ਬਾਅਦ ਰਿਹਾਅ ਕੀਤਾ ਗਿਆ ਸੀ। 2 ਜੂਨ ਨੂੰ ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਇਸ ਤਰ੍ਹਾਂ ਉਹ 156 ਦਿਨ ਜੇਲ੍ਹ ਵਿੱਚ ਕੱਟ ਚੁੱਕੇ ਹਨ।

Trending news