Manish Sisodia: ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਦੀ ਜਾਂਚ ਕਰ ਰਹੀਆਂ ਦੋਵੇਂ ਕੇਂਦਰੀ ਏਜੰਸੀਆਂ ਵੱਲੋਂ ਮੁਲਜ਼ਮ ਬਣਾਇਆ ਗਿਆ ਹੈ। ਮਨੀਸ਼ ਸਿਸੋਦੀਆਂ ਦੀ ਜਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੀਬੀਆਈ ਅਤੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 8 ਮਈ ਨੂੰ ਹੋਵੇਗੀ। 


COMMERCIAL BREAK
SCROLL TO CONTINUE READING

ਮਨੀਸ਼ ਸਿਸੋਦੀਆ ਵੱਲੋਂ ਇੱਕ ਹੋਰ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਗਈ ਹੈ ਕਿ ਹੇਠਲੀ ਅਦਾਲਤ ਦੇ ਉਸ ਹੁਕਮ ਨੂੰ ਜਾਰੀ ਰੱਖਿਆ ਜਾਵੇ ਜਿਸ ਵਿੱਚ ਉਸ ਦੀ ਬੀਮਾਰ ਪਤਨੀ ਨੂੰ ਹਫ਼ਤੇ ਵਿੱਚ ਇੱਕ ਵਾਰ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ, ਜਦੋਂ ਕਿ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ। ਦਿੱਲੀ ਹਾਈਕੋਰਟ ਨੇ ਸਿਸੋਦੀਆ ਨੂੰ ਹਫ਼ਤੇ ਵਿੱਚ ਇੱਕ ਵਾਰ ਹਿਰਾਸਤ ਵਿੱਚ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਹੈ।


ਦਰਅਸਲ, ਰਾਊਸ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ ਪਰ ਉਨ੍ਹਾਂ ਦੀ ਪਤਨੀ ਸੀਮਾ ਦੀ ਬੀਮਾਰੀ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹਿਰਾਸਤ 'ਚ ਹਫਤੇ 'ਚ ਇਕ ਵਾਰ ਆਪਣੀ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਸੀ।ਮਨੀਸ਼ ਸਿਸੋਦੀਆ ਨੇ ਇਸ ਇਜਾਜ਼ਤ ਨੂੰ ਬਰਕਰਾਰ ਰੱਖਣ ਲਈ ਹਾਈ ਕੋਰਟ ਵਿੱਚ ਵੱਖਰੀ ਅਰਜ਼ੀ ਦਾਇਰ ਕੀਤੀ ਹੈ। ਇਸ 'ਤੇ ਈਡੀ ਨੇ ਅਦਾਲਤ ਨੂੰ ਕਿਹਾ ਕਿ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨਾਲ ਮਿਲਣ 'ਤੇ ਕੋਈ ਇਤਰਾਜ਼ ਨਹੀਂ ਹੈ।