Satkar Kaur: ਭਾਜਪਾ ਨੇ ਸਾਬਕਾ ਵਿਧਾਇਕ ਸਤਿਕਾਰ ਕੌਰ ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ। ਭਾਜਪਾ ਵੱਲੋਂ ਸਤਿਕਾਰ ਕੌਰ 'ਤੇ 6 ਸਾਲ ਲਈ ਰੋਕ ਲਗਾ ਦਿੱਤੀ ਗਈ ਹੈ। ਸਤਿਕਾਰ ਕੌਰ 2017 ਤੋਂ 2022 ਤੱਕ ਫ਼ਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਹੇ ਹਨ। ਬੀਤੇ ਕੱਲ੍ਹ ਹੀ ਉਨ੍ਹਾਂ ਨੂੰ ਡਰੱਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਹਾਲਾਂਕਿ ਅਦਾਲਤ ਵਿਚ ਪੇਸ਼ੀ ਤੋਂ ਪਹਿਲਾਂ ਸਤਿਕਾਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ।


COMMERCIAL BREAK
SCROLL TO CONTINUE READING


ਦੱਸ ਦਈਏ ਕਿ ਸਾਬਕਾ ਵਿਧਾਇਕਾ ਸਤਿਕਾਰ ਕੌਰ ਨੂੰ ਨਸ਼ੇ ਸਮੇਤ ਖਰੜ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਕੋਲੋਂ 28 ਗ੍ਰਾਮ ਚਿੱਟਾ ਬਰਾਮਦ ਹੋਇਆ ਹੈ। ਪੁਲਿਸ ਨੇ ਟ੍ਰੈਪ ਲਗਾ ਕੇ ਉਨ੍ਹਾਂ ਨੂੰ ਸਾਥੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।  ਸਤਿਕਾਰ ਦੇ ਨਾਲ ਬਰਿੰਦਰ ਸਿੰਘ ਨਾਮ ਦੇ ਸਖ਼ਸ਼ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਕੋਲੋਂ 28 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ ਲੱਖਾਂ ਰੁਪਏ ਤੇ ਚਾਰ ਗੱਡੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਸਤਿਕਾਰ ਕੌਰ ਖੁਦ ਗੱਡੀ ਉਤੇ ਡਰੱਗ ਦੀ ਸਪਲਾਈ ਕਰਨ ਆਈ ਸੀ। ਇਸ ਤੋਂ ਇਲਾਵਾ ਸੋਨਾ ਵੀ ਬਰਾਮਦ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਸਤਿਕਾਰ ਕੌਰ ਫਿਰੋਜ਼ਪੁਰ ਤੋਂ ਵਿਧਾਇਕਾ ਰਹਿ ਚੁੱਕੀ ਹੈ ਅਤੇ ਹੁਣ ਉਹ ਭਾਜਪਾ ਵਿੱਚ ਹਨ।


ਸਤਿਕਾਰ ਕੌਰ ਗਹਿਰੀ ਖੁਦ ਡਰੱਗ ਦੀ ਡੀਲ ਕਰਨ ਲਈ ਪਹੁੰਚੇ ਸਨ। ਇਸ ਸਬੰਧੀ ਆਈਜੀ ਨੇ ਦੱਸਿਆ ਕਿ ਇਕ ਵਿਅਕਤੀ ਨੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ। ਉਸ ਨੇ ਪੁਲਿਸ ਨੂੰ ਇਹ ਵੀ ਕਿਹਾ ਕਿ ਉਹ ਰੰਗੇ ਹੱਥੀਂ ਫੜ੍ਹਾ ਸਕਦੇ ਹਨ। ਇਸ ਤੋਂ ਬਾਅਦ ਪੁਲਿਸ ਵੱਲੋਂ ਟਰੈਪ ਲਗਾਇਆ ਗਿਆ। ਇਸ ਦੌਰਾਨ ਉਨ੍ਹਾਂ ਭੱਜਣ ਦੀ ਵੀ ਕੋਸ਼ਿਸ਼ ਕੀਤੀ। ਇਸ ਦੌਰਾਨ ਚਿੱਟਾ, ਡਰੱਗ ਮਨੀ ਅਤੇ 4 ਗੱਡੀਆਂ ਫੜ੍ਹੀਆਂ ਗਈਆਂ ਹਨ। ਪੁਲਿਸ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ 4-5 ਨੰਬਰ ਪਲੇਟਾਂ ਵੀ ਮਿਲੀਆਂ ਹਨ ਜਿਨ੍ਹਾਂ ਦਾ ਗੱਡੀਆਂ ਨਾਲ ਕੋਈ ਸੰਪਰਕ ਨਹੀਂ ਹੈ।