BJP'S Quit India latest News: ਭਾਰਤ ਛੱਡੋ ਅੰਦੋਲਨ ਦੇ 81 ਸਾਲ ਪੂਰੇ ਹੋਣ 'ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਇੱਕ ਮੈਗਾ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। 21 ਦਿਨਾਂ ਤੱਕ ਚੱਲਣ ਵਾਲੀ ਇਸ ਮੁਹਿੰਮ ਦੀ ਸ਼ੁਰੂਆਤ ਅੱਜ ਸੰਸਦ ਵਿੱਚ ਸਥਾਪਤ ਗਾਂਧੀ ਜੀ ਦੇ ਬੁੱਤ ਤੋਂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ 9 ਅਗਸਤ 1942 ਨੂੰ ਮਹਾਤਮਾ ਗਾਂਧੀ ਨੇ ਅੰਗਰੇਜ਼ਾਂ ਦੇ ਖਿਲਾਫ਼  'ਭਾਰਤ ਛੱਡੋ ਅੰਦੋਲਨ' ਸ਼ੁਰੂ ਕੀਤਾ ਸੀ। ਅੱਜ ਇਸ ਨੂੰ 81 ਸਾਲ ਪੂਰੇ ਹੋ ਗਏ ਹਨ।


COMMERCIAL BREAK
SCROLL TO CONTINUE READING

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਮਹਾਤਮਾ ਗਾਂਧੀ ਦੁਆਰਾ ਸ਼ੁਰੂ ਕੀਤੇ 'ਭਾਰਤ ਛੱਡੋ ਅੰਦੋਲਨ' ਨੂੰ ਯਾਦ ਕਰਦੇ ਹੋਏ ਕਿਹਾ ਕਿ ਭਾਰਤ ਹੁਣ ਭ੍ਰਿਸ਼ਟਾਚਾਰ, ਵੰਸ਼ਵਾਦ ਅਤੇ ਤੁਸ਼ਟੀਕਰਨ ਦੇ ਖਿਲਾਫ ਇੱਕ ਆਵਾਜ਼ ਵਿੱਚ ਬੋਲ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਅਜਿਹੇ ਸਮੇਂ 'ਚ ਅਸਿੱਧੇ ਤੌਰ 'ਤੇ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਿਆ ਹੈ ਜਦੋਂ ਸੱਤਾਧਾਰੀ ਭਾਜਪਾ ਬੁੱਧਵਾਰ ਨੂੰ ਦੇਸ਼ ਭਰ 'ਚ ਇਸੇ ਤਰਜ਼ 'ਤੇ ਪ੍ਰੋਗਰਾਮ ਆਯੋਜਿਤ ਕਰ ਰਹੀ ਹੈ।


ਇਹ ਵੀ ਪੜ੍ਹੋ: Ludhiana News: PAU ਵਾਈਸ ਚਾਂਸਲਰ ਦਾ ਵੱਡਾ ਐਕਸ਼ਨ, ਸਹਾਇਕ ਪ੍ਰੋਫੈਸਰ ਮੁਅੱਤਲ

ਭਾਜਪਾ ਅੱਜ ’ਭਾਰਤ ਛੱਡੋ’ ਮੁਹਿੰਮ ਕਰਨ ਜਾ ਰਹੀ ਹੈ। ਭਾਜਪਾ ਨੇ ਆਪਣੇ ਸੋਸ਼ਲ ਮੀਡੀਆ ’ਤੇ ਪ੍ਰਧਾਨ ਮੰਤਰੀ ਮੋਦੀ ਦੀ ਵੀਡੀਓ ਪੋਸਟ ਕੀਤੀ ਹੈ ਜਿਸ ਪ੍ਰਧਾਨ ਮੰਤਰੀ ਆਖ ਰਹੇ ਹਨ ਕਿ ਭ੍ਰਿਸ਼ਟਾਚਾਰ, ਪਰਿਵਾਰਵਾਦ ਤੇ ਤੁਸ਼ਟੀਕਰਨ ਭਾਰਤ ਛੱਡਣ। ਉਨ੍ਹਾਂ ਨੇ ਇੱਕ ਟਵੀਟ ਵਿੱਚ ਕਿਹਾ ਕਿ ਭਾਰਤ ਛੱਡੋ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਮਹਾਨ ਲੋਕਾਂ ਨੂੰ ਸ਼ਰਧਾਂਜਲੀ। ਗਾਂਧੀ ਜੀ ਦੀ ਅਗਵਾਈ ਵਿੱਚ ਇਸ ਅੰਦੋਲਨ ਨੇ ਭਾਰਤ ਨੂੰ ਬਸਤੀਵਾਦੀ ਸ਼ਾਸਨ ਤੋਂ ਮੁਕਤ ਕਰਵਾਉਣ ਵਿੱਚ ਵੱਡੀ ਭੂਮਿਕਾ ਨਿਭਾਈ। 



ਉਨ੍ਹਾਂ ਕਿਹਾ, ਅੱਜ ਭਾਰਤ ਇੱਕ ਆਵਾਜ਼ ਵਿੱਚ ਕਹਿ ਰਿਹਾ ਹੈ: ਭ੍ਰਿਸ਼ਟਾਚਾਰ ਭਾਰਤ ਛੱਡੋ। ਵੰਸ਼ਵਾਦ ਭਾਰਤ ਛੱਡੋ। ਤੁਸ਼ਟੀਕਰਨ ਭਾਰਤ ਛੱਡੋ। ਮੋਦੀ ਨੇ ਵਾਰ-ਵਾਰ ਵਿਰੋਧੀ ਪਾਰਟੀਆਂ 'ਤੇ ਭ੍ਰਿਸ਼ਟਾਚਾਰ, ਵੰਸ਼ਵਾਦ ਅਤੇ ਤੁਸ਼ਟੀਕਰਨ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਅਤੇ ਲੋਕਾਂ ਨੂੰ ਇਨ੍ਹਾਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ।


ਇਹ ਵੀ ਪੜ੍ਹੋ:.Kheda Watan Punjab Diya: ਖੇਡ ਮੰਤਰੀ ਮੀਤ ਹੇਅਰ ਦਾ ਵੱਡਾ ਐਲਾਨ- 'ਖੇਡਾਂ ਵਤਨ ਪੰਜਾਬ ਦੀਆਂ' 'ਚ ਸ਼ਾਮਿਲ ਕੀਤੀਆਂ 4 ਖੇਡਾਂ