Jammu And Kashmir Blast: ਜੰਮੂ-ਕਸ਼ਮੀਰ ਦੇ ਪੁੰਛ `ਚ ਧਮਾਕੇ ਕਾਰਨ ਦਹਿਸ਼ਤ, ਕੋਈ ਜ਼ਖਮੀ ਨਹੀਂ, ਸੁਰੱਖਿਆ ਬਲ ਅਲਰਟ
Jammu And Kashmir Blast: ਅਧਿਕਾਰੀਆਂ ਨੇ ਦੱਸਿਆ ਕਿ ਰਾਤ ਕਰੀਬ 11.15 ਵਜੇ ਪੁੰਛ ਸ਼ਹਿਰ ਦੇ ਜ਼ਿਲ੍ਹਾ ਹਸਪਤਾਲ ਦੇ ਆਸ-ਪਾਸ ਇੱਕ ਧਾਰਮਿਕ ਸਥਾਨ ਦੇ ਨਾਲ ਲੱਗਦੀ ਗਲੀ ਵਿੱਚ ਧਮਾਕਾ ਹੋਣ ਦੀ ਸੂਚਨਾ ਮਿਲੀ, ਜਿਸ ਨਾਲ ਸਥਾਨਕ ਲੋਕਾਂ ਵਿੱਚ ਦਹਿਸ਼ਤ ਫੈਲ ਗਈ।
Blast in Jammu Kashmir poonch: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹ 'ਚ ਮੰਗਲਵਾਰ ਦੇਰ ਰਾਤ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਤੋਂ ਬਾਅਦ ਆਸ-ਪਾਸ ਦੇ ਲੋਕਾਂ 'ਚ ਦਹਿਸ਼ਤ ਫੈਲ ਗਈ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਇਹ ਧਮਾਕਾ ਅੱਤਵਾਦੀ ਹਮਲਾ ਹੋ ਸਕਦਾ ਹੈ। ਇਹ ਧਮਾਕਾ ਪੁੰਛ ਜ਼ਿਲ੍ਹੇ ਵਿੱਚ ਇੱਕ ਧਾਰਮਿਕ ਸਥਾਨ ਨੇੜੇ ਹੋਇਆ। ਇਸ ਹਾਦਸੇ ਵਿੱਚ ਕਿਸੇ ਦੇ ਵੀ ਜ਼ਖ਼ਮੀ ਹੋਣ ਦੀ ਖ਼ਬਰ ਅਜੇ ਸਾਹਮਣੇ ਨਹੀਂ ਆਈ ਹੈ।
ਨਹੀਂ ਹੋਇਆ ਕੋਈ ਜ਼ਖ਼ਮੀ
ਹਾਲਾਂਕਿ ਇਸ ਧਮਾਕੇ 'ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ। ਇਹ ਧਮਾਕਾ ਰਾਤ ਕਰੀਬ 11 ਵਜੇ ਹੋਇਆ। ਇਹ ਧਮਾਕਾ ਪੁੰਛ ਦੇ ਜ਼ਿਲ੍ਹਾ ਹਸਪਤਾਲ ਨੇੜੇ ਹੋਇਆ ਜਿੱਥੇ ਇਕ ਧਾਰਮਿਕ ਸਥਾਨ ਵੀ ਹੈ। ਇਸ ਧਮਾਕੇ ਕਾਰਨ ਸਥਾਨਕ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਅਧਿਕਾਰੀਆਂ ਨੇ ਕਿਹਾ ਕਿ ਧਮਾਕੇ ਦੀ ਪ੍ਰਕਿਰਤੀ ਦੀ ਜਾਂਚ ਕਰਨ ਲਈ ਪੁਲਿਸ ਅਤੇ ਫੌਜ ਦੇ ਕਰਮਚਾਰੀ ਫੋਰੈਂਸਿਕ ਮਾਹਰਾਂ ਦੇ ਨਾਲ ਮੌਕੇ 'ਤੇ ਪਹੁੰਚੇ, ਅਧਿਕਾਰੀਆਂ ਨੇ ਕਿਹਾ ਕਿ ਸ਼ੱਕੀ ਅੱਤਵਾਦੀਆਂ ਦੁਆਰਾ ਚੀਨੀ ਗ੍ਰਨੇਡ ਸੁੱਟੇ ਜਾਣ ਤੋਂ ਬਾਅਦ ਧਮਾਕਾ ਹੋਇਆ। ਉਨ੍ਹਾਂ ਕਿਹਾ ਕਿ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਸੀਨੀਅਰ ਅਧਿਕਾਰੀ ਮੌਕੇ 'ਤੇ ਮੌਜੂਦ ਹਨ।
ਇਹ ਵੀ ਪੜ੍ਹੋ: BJP Akali Dal Alliance News: ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਦਾ ਲਾਲਚ ਨਾ ਕਦੇ ਸੀ, ਨਾ ਹੁਣ ਹੈ- ਸੁਖਬੀਰ ਬਾਦਲ
ਚੀਨੀ ਗ੍ਰਨੇਡ ਨਾਲ ਹਮਲਾ
ਅਧਿਕਾਰੀਆਂ ਦਾ ਕਹਿਣਾ ਹੈ ਕਿ ਧਮਾਕਾ ਹੁੰਦੇ ਹੀ ਪੁਲਸ ਅਤੇ ਫੌਜ ਦੇ ਜਵਾਨਾਂ ਨੇ ਇਲਾਕੇ ਨੂੰ ਘੇਰ ਲਿਆ। ਫੋਰੈਂਸਿਕ ਮਾਹਿਰਾਂ ਨੂੰ ਘਟਨਾ ਵਾਲੀ ਥਾਂ 'ਤੇ ਭੇਜਿਆ ਗਿਆ ਹੈ। ਹਾਲਾਂਕਿ ਸ਼ੁਰੂਆਤੀ ਜਾਂਚ ਤੋਂ ਲੱਗਦਾ ਹੈ ਕਿ ਅੱਤਵਾਦੀਆਂ ਨੇ ਚੀਨੀ ਗ੍ਰਨੇਡ ਸੁੱਟ ਕੇ ਹਮਲਾ ਕੀਤਾ ਸੀ ਜਿਸ ਕਾਰਨ ਧਮਾਕਾ ਹੋਇਆ।
ਫੋਰੈਂਸਿਕ ਰਿਪੋਰਟ ਤੋਂ ਸਪੱਸ਼ਟ ਹੋ ਜਾਵੇਗਾ ਕਿ ਇਹ ਧਮਾਕਾ ਕਿਸ ਕਿਸਮ ਦਾ ਸੀ। ਫਿਲਹਾਲ ਘਟਨਾ ਵਾਲੀ ਥਾਂ 'ਤੇ ਸੁਰੱਖਿਆ ਕਰਮਚਾਰੀ ਇਕੱਠੇ ਹੋ ਗਏ ਹਨ ਅਤੇ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਦੀ ਚਾਰੇ ਪਾਸਿਓਂ ਤਲਾਸ਼ੀ ਲਈ ਜਾ ਰਹੀ ਹੈ।
ਇਹ ਵੀ ਪੜ੍ਹੋ: Ravneet Singh Bittu: ਤਿੰਨ ਵਾਰ ਦੇ ਕਾਂਗਰਸ MP ਰਵਨੀਤ ਸਿੰਘ ਬਿੱਟੂ ਨੇ ਛੱਡਿਆ ਕਾਂਗਰਸ ਦਾ ‘ਹੱਥ’, BJP ‘ਚ ਹੋਏ ਸ਼ਾਮਲ