Delhi Flight Bomb Threat:  ਦਿੱਲੀ ਤੋਂ ਵਾਰਾਣਸੀ ਜਾ ਰਹੀ ਇੰਡੀਗੋ ਦੀ ਫਲਾਈਟ ਵਿੱਚ ਬੰਬ ਹੋਣ ਦੀ ਸੂਚਨਾ ਮਿਲੀ ਹੈ। ਜਹਾਜ਼ ਨੂੰ ਜਾਂਚ ਲਈ ਆਈਸੋਲੇਸ਼ਨ ਬੇ 'ਤੇ ਲਿਜਾਇਆ ਗਿਆ ਹੈ। ਹਵਾਈ ਅੱਡੇ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਵਾਬਾਜ਼ੀ ਸੁਰੱਖਿਆ ਅਤੇ ਬੰਬ ਨਿਰੋਧਕ ਟੀਮ ਫਿਲਹਾਲ ਮੌਕੇ 'ਤੇ ਮੌਜੂਦ ਹੈ। ਇਸ ਦੌਰਾਨ ਯਾਤਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ।


COMMERCIAL BREAK
SCROLL TO CONTINUE READING

ਮੌਕੇ 'ਤੇ ਮੌਜੂਦ ਹਵਾਬਾਜ਼ੀ ਸੁਰੱਖਿਆ ਅਧਿਕਾਰੀਆਂ ਦਾ ਕਹਿਣਾ ਹੈ ਕਿ ਇੰਡੀਗੋ ਦੇ ਚਾਲਕ ਦਲ ਨੂੰ ਉਡਾਣ ਭਰਨ ਤੋਂ ਪਹਿਲਾਂ ਏਅਰਕ੍ਰਾਫਟ ਲੈਵੇਟਰੀ ਵਿੱਚ "ਬੰਬ" ਸ਼ਬਦ ਵਾਲਾ ਇੱਕ ਨੋਟ ਮਿਲਿਆ ਸੀ।



ਇੰਡੀਗੋ ਫਲਾਈਟ 'ਚ ਬੰਬ ਹੋਣ ਦੀ ਸੂਚਨਾ ਮਿਲਦੇ ਹੀ ਐਵੀਏਸ਼ਨ ਸਕਿਓਰਿਟੀ ਅਤੇ ਬੰਬ ਡਿਸਪੋਜ਼ਲ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ। ਇਸ ਦੇ ਨਾਲ ਹੀ ਦਿੱਲੀ ਫਾਇਰ ਸਰਵਿਸ ਨੇ ਕਿਹਾ, 'ਅੱਜ ਸਵੇਰੇ 5:35 ਵਜੇ ਦਿੱਲੀ ਤੋਂ ਵਾਰਾਣਸੀ ਜਾ ਰਹੀ ਕਿਊਆਰਟੀ 'ਤੇ ਬੰਬ ਹੋਣ ਦੀ ਖ਼ਬਰ ਮਿਲੀ। ਸਾਰੇ ਯਾਤਰੀਆਂ ਨੂੰ ਐਮਰਜੈਂਸੀ ਗੇਟ ਰਾਹੀਂ ਬਾਹਰ ਕੱਢਿਆ ਗਿਆ। ਸਾਰੇ ਯਾਤਰੀ ਸੁਰੱਖਿਅਤ ਹਨ। ਫਲਾਈਟ ਦੀ ਜਾਂਚ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ