Jammu Bus Accident: ਜੰਮੂ-ਸ਼੍ਰੀਨਗਰ ਹਾਈਵੇਅ `ਤੇ ਖੱਡ `ਚ ਡਿੱਗੀ ਬੱਸ; 10 ਦੀ ਮੌਤ, 50 ਤੋਂ ਵੱਧ ਜ਼ਖਮੀ
Jammu Bus Accident News: ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ `ਤੇ ਝੱਜਰ ਕੋਟਲੀ ਨੇੜੇ ਇਕ ਵੱਡਾ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਬੱਸ ਖੱਡ ਵਿੱਚ ਡਿੱਗ ਗਈ।
Jammu Bus Accident News: ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਝੱਜਰ ਕੋਟਲੀ ਨੇੜੇ ਇਕ ਵੱਡਾ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਬੱਸ ਖੱਡ ਵਿੱਚ ਡਿੱਗ ਗਈ। ਜਾਣਕਾਰੀ ਮੁਤਾਬਕ ਇਸ ਹਾਦਸੇ 'ਚ 10 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ ਅਤੇ 50 ਤੋਂ ਜ਼ਿਆਦਾ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਬਚਾਅ ਕਾਰਜ ਜਾਰੀ ਹੈ।
ਦੱਸਿਆ ਜਾ ਰਿਹਾ ਹੈ ਕਿ ਬੱਸ ਨੰਬਰ UP81CT-3537 ਅੰਮ੍ਰਿਤਸਰ ਤੋਂ ਵੈਸ਼ਨੋ ਦੇਵੀ (ਕਟੜਾ) ਜਾ ਰਹੀ ਸੀ। ਬੱਸ ਵਿੱਚ 50 ਤੋਂ ਵੱਧ ਯਾਤਰੀ ਸਵਾਰ ਸਨ। ਜਿਵੇਂ ਹੀ ਬੱਸ ਨੈਸ਼ਨਲ ਹਾਈਵੇਅ 44 'ਤੇ ਝੱਜਰ ਕੋਟਲੀ ਕੋਲ ਪਹੁੰਚੀ ਤਾਂ ਬੱਸ ਕੰਟਰੋਲ ਗੁਆ ਬੈਠੀ ਅਤੇ ਖੱਡ 'ਚ ਜਾ ਡਿੱਗੀ। ਇਸ ਹਾਦਸੇ ਵਿੱਚ ਦੱਸ ਤੋਂ ਵੱਧ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਦੇ ਨਾਲ ਹੀ 50 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: Protest News: ਰੇਤਾ ਕਾਰੋਬਾਰੀਆਂ ਨੇ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ 'ਤੇ ਦਿੱਤਾ ਧਰਨਾ, ਵਾਹਨਾਂ ਦੀਆਂ ਲੱਗੀਆਂ ਲਾਈਨਾਂ
ਸੀਆਰਪੀਐਫ ਅਧਿਕਾਰੀ ਅਸ਼ੋਕ ਚੌਧਰੀ ਨੇ ਦੱਸਿਆ ਕਿ ਜਿਵੇਂ ਹੀ ਸਾਨੂੰ ਸਵੇਰੇ ਹਾਦਸੇ ਦੀ ਸੂਚਨਾ ਮਿਲੀ। ਤੁਰੰਤ ਸਾਡੀ ਟੀਮ ਇੱਥੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।
ਪੁਲਿਸ ਟੀਮ ਵੀ ਸਾਡੇ ਨਾਲ ਬਚਾਅ ਕਾਰਜ ਵਿੱਚ ਲੱਗੀ ਹੋਈ ਹੈ। ਸੀਆਰਪੀਐਫ, ਪੁਲਿਸ ਅਤੇ ਹੋਰ ਟੀਮਾਂ ਵੀ ਇੱਥੇ ਮੌਜੂਦ ਹਨ। ਬਚਾਅ ਕਾਰਜ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਬਿਹਾਰ ਦੇ ਲੋਕ ਸਵਾਰ ਸਨ ਜੋ ਕਟੜਾ ਜਾ ਰਹੇ ਸਨ। ਉਹ ਸ਼ਾਇਦ ਕਟੜਾ ਦਾ ਰਸਤਾ ਭੁੱਲ ਕੇ ਇੱਥੇ ਪਹੁੰਚ ਗਏ ਸਨ।