Punjab News: ਪੰਜਾਬ ਦੇ 150 ਸਰਕਾਰੀ ਸਕੂਲਾਂ `ਚ ਬੱਸ ਸੇਵਾ ਦੀ ਹੋ ਚੁੱਕੀ ਸ਼ੁਰੂਆਤ- ਹਰਜੋਤ ਸਿੰਘ ਬੈਂਸ
Punjab News: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਲਈ ਟਰਾਂਸਪੋਰਟ ਸਹੂਲਤ ਸ਼ੁਰੂ ਕਰ ਦਿੱਤੀ ਹੈ।
Punjab News: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਲਈ ਟਰਾਂਸਪੋਰਟ ਸਹੂਲਤ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਝੰਡੀ ਦੇ ਕੇ ਵਿਦਿਆਰਥਣਾ ਦੀ ਬੱਸ ਨੂੰ ਰਵਾਨਾ ਕੀਤਾ। 150 ਸਕੂਲਾਂ ਵਿੱਚ ਇਹ ਸਹੂਲਤ ਸ਼ੁਰੂ ਹੋ ਗਈ ਹੈ। ਜਲਦੀ ਹੀ ਇਹ ਸਹੂਲਤ ਸਾਰੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਹੋ ਜਾਵੇਗੀ।
ਪੰਜਾਬ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾ ਵਿੱਚੋਂ ਸੁਪਰ 5 ਹਜ਼ਾਰ ਵਿਦਿਆਰਥੀ ਚੁਣੇ ਜਾਣਗੇ, ਇਨ੍ਹਾਂ ਵਿਦਿਆਰਥੀਆਂ ਨੂੰ ਵਾਧੂ ਕੋਚਿੰਗ ਕਲਾਸਾਂ ਲਗਾ ਕੇ ਜੇਈਈ ਤੇ ਨੀਟ ਵਰਗੇ ਹੋਰ ਇਮਤਿਹਾਨਾਂ ਦੇ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇਗਾ।
ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਅੱਠ ਵਿਦਿਆਰਥਣਾਂ 7 ਦਿਨਾਂ ਲਈ ਜਪਾਨ ਫੇਰੀ ਉਤੇ ਜਾਣਗੀਆਂ ਜਿੱਥੇ ਇਹ ਵਿਦਿਆਰਥਣਾਂ ਜਪਾਨ ਏਸ਼ੀਆ ਯੂਥ ਐਕਸਚੇਂਜ ਪ੍ਰੋਗਰਾਮ ਇੰਨ ਸਾਇੰਸ, ਜਿਸ ਨੂੰ ਕਿ ਸਾਕੂਰਾ ਐਕਸਚੇਂਜ ਪ੍ਰੋਗਰਾਮ ਇੰਨ ਸਾਇੰਸ ਵਜੋਂ ਵੀ ਜਾਣਿਆ ਜਾਂਦਾ ਹੈ ਵਿੱਚ ਸ਼ਮੂਲੀਅਤ ਕਰਨਗੀਆਂ।
ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਦੂਰ-ਦੁਰਾਡੇ ਇਲਾਕੇ ਵਿੱਚ ਰਹਿਣ ਵਾਲੇ ਵਿਦਿਆਰਥੀ ਆਮ ਤੌਰ ਉਤੇ ਆਵਾਜਾਈ ਦੀ ਸਹੂਲਤ ਨਾ ਹੋਣ ਕਾਰਨ ਕਈ ਵਾਰ ਵਿੱਦਿਆ ਤੋਂ ਵਾਂਝੇ ਰਹਿ ਜਾਂਦੇ ਹਨ ਜਾਂ ਮਹਿੰਗੀ ਵਿੱਦਿਆ ਹਾਸਲ ਕਰਨ ਲਈ ਮਜਬੂਰ ਹੁੰਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੀ ਕਿ ਜਦੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਘਰਾਂ ਤੋਂ ਸਕੂਲ ਆਉਣ ਜਾਣ ਲਈ ਟਰਾਂਸਪੋਰਟ ਦੀ ਸਹੂਲਤ ਦਿੱਤੀ ਜਾਵੇ।
ਸੂਬਾ ਸਰਕਾਰ ਨੇ ਇਸ ਦੀ ਸ਼ੁਰੂਆਤ ਕਰ ਦਿੱਤੀ ਹੈ ਤੇ 150 ਸਕੂਲਾਂ ਵਿੱਚ ਇਹ ਸਹੂਲਤ ਸ਼ੁਰੂ ਹੋ ਗਈ ਹੈ। ਜਲਦੀ ਹੀ ਇਹ ਸਹੂਲਤ ਸਾਰੇ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸ਼ੁਰੂ ਹੋ ਜਾਵੇਗੀ। ਸ੍ਰੀ ਅਨੰਦਪੁਰ ਸਾਹਿਬ, ਲੁਧਿਆਣਾ, ਸੰਗਰੂਰ, ਜਲੰਧਰ ਤੇ ਅੰਮ੍ਰਿਤਸਰ ਦੇ ਸਕੂਲਾਂ ਤੋਂ ਸ਼ੁਰੂਆਤ ਕਰ ਦਿੱਤੀ ਗਈ ਹੈ। ਅੱਜ ਨੰਗਲ ਵਿੱਚ ਵੀ ਇਹ ਸੁਵਿਧਾ ਸ਼ੁਰੂ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਵਿੱਦਿਆ ਸਭ ਦਾ ਅਧਿਕਾਰ ਹੈ, ਪੰਜਾਬ ਸਰਕਾਰ ਮਿਆਰੀ ਸਿੱਖਿਆ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ। ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਵਿਦਿਆਰਥੀਆਂ ਲਈ ਬਿਹਤਰ ਬੁਨਿਆਦੀ ਢਾਂਚਾ ਆਧੁਨਿਕ ਤਕਨੋਲੋਜੀ ਦੇ ਸੰਸਾਧਨ ਤੇ ਸਾਫ ਸੁਥਰਾ ਵਾਤਾਵਰਨ ਉਪਲੱਬਧ ਕਰਵਾਇਆ ਜਾ ਰਿਹਾ ਹੈ। ਪ੍ਰਿੰਸੀਪਲ ਤੇ ਅਧਿਆਪਕ ਦੇਸ਼ਾਂ ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਕਰ ਰਹੇ ਹਨ।
ਸਿੱਖਿਆ ਕ੍ਰਾਂਤੀ ਦੀ ਦਿਸ਼ਾ ਵਿੱਚ ਆ ਰਹੇ ਵੱਡੇ ਸੁਧਾਰਾਂ ਦਾ ਜ਼ਿਕਰ ਕਰਦੇ ਹੋਏ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਪਹਿਲੀ ਵਾਰ ਸਰਕਾਰੀ ਸਕੂਲਾ ਵਿੱਚੋਂ ਸੁਪਰ 5 ਹਜ਼ਾਰ ਵਿਦਿਆਰਥੀ ਚੁਣੇ ਜਾਣਗੇ। ਪੰਜਾਬ ਦੇ 2 ਹਜ਼ਾਰ ਸੀਨੀਅਰ ਸੈਕੰਡਰੀ ਸਕੂਲਾਂ ਵਿਚੋਂ ਐਕਸਟਰਾ ਓਡਨਰੀ ਬੱਚਿਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਵਾਧੂ ਕੋਚਿੰਗ ਕਲਾਸਾਂ ਲਗਾ ਕੇ ਜੇਈਈ ਤੇ ਨੀਟ ਵਰਗੇ ਹੋਰ ਇਮਤਿਹਾਨਾਂ ਦੇ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Modi Cabinet Reshuffle: ਮੋਦੀ ਕੈਬਨਿਟ 'ਚ ਵੱਡਾ ਫੇਰਬਦਲ; ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦਿੱਤਾ ਅਸਤੀਫ਼ਾ
ਨੰਗਲ ਤੋਂ ਬਿਮਲ ਸ਼ਰਮਾ ਦੀ ਰਿਪੋਰਟ