Punjab By Election: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਦਾ ਐਲਾਨ ਅੱਜ (ਮੰਗਲਵਾਰ) ਹੋ ਸਕਦਾ ਹੈ। ਕਿਉਂਕਿ ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਚੋਣਾਂ ਸਬੰਧੀ ਐਲਾਨ ਕਰਨ ਲਈ ਚੋਣ ਕਮਿਸ਼ਨ ਨੇ ਦੁਪਹਿਰ ਨੂੰ ਪ੍ਰੈੱਸ ਕਾਨਫਰੰਸ ਬੁਲਾਈ ਹੈ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦੌਰਾਨ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਦੀਆਂ ਚੋਣਾਂ ਦਾ ਵੀ ਐਲਾਨ ਹੋ ਜਾਵੇਗਾ। ਚੋਣਾਂ ਨਵੰਬਰ ਦੇ ਅੰਤ ਜਾਂ ਦਸੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ।


COMMERCIAL BREAK
SCROLL TO CONTINUE READING

ਚਾਰ ਸੀਟਾਂ ਤੋਂ ਵਿਧਾਇਕ ਸੰਸਦ ਮੈਂਬਰ ਚੁਣੇ ਗਏ ਹਨ।


ਜਿਨ੍ਹਾਂ ਚਾਰਾਂ ਸੀਟਾਂ ‘ਤੇ ਉਪ ਚੋਣਾਂ ਹੋਣੀਆਂ ਹਨ, ਉਨ੍ਹਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਵਿਧਾਨ ਸਭਾ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਬਰਨਾਲਾ ਤੋਂ ਵਿਧਾਇਕ ਰਹੇ ਗੁਰਮੀਤ ਸਿੰਘ ਹੁਣ ਸੰਗਰੂਰ ਤੋਂ ਸੰਸਦ ਮੈਂਬਰ ਹਨ, ਜਦਕਿ ਗਿੱਦੜਬਾਹਾ ਤੋਂ ਸਾਬਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ, ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣੇ ਹਨ। ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਮਾਹੌਲ ਗਰਮ ਹੋਣ ਦੀ ਉਮੀਦ ਹੈ।


ਜ਼ਿਮਨੀ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿੱਥੇ ਕਾਂਗਰਸੀ ਪ੍ਰਧਾਨ ਅਮਰਿੰਦਰ ਵੜਿੰਗ ਗਿੱਦੜਵਾਹਾ ਵਿੱਚ ਐਕਟਿਵ ਨਜ਼ਰ ਆ ਰਹੇ ਹਨ ਤਾਂ ਦੂਜੇ ਪਾਸੇ ਸੁਖਬੀਰ ਬਾਦਲ ਵੀ ਗਿੱਦੜਵਾਹਾ ਦੇ ਲੋਕਾਂ ਨਾਲ ਸੰਪਰਕ ਸਾਧ ਰਹੇ ਹਨ।


ਚੋਣ ਕਮਿਸ਼ਨ​ ਪੂਰੀਆਂ ਕਰ ਲਈਆਂ ਤਿਆਰੀਆਂ


ਚੋਣ ਕਮਿਸ਼ਨ ਨੇ ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਚੋਣਾਂ ਨਾਲ ਸਬੰਧਤ ਆਪਣੀਆਂ ਤਿਆਰੀਆਂ ਪਹਿਲਾਂ ਹੀ ਮੁਕੰਮਲ ਕਰ ਲਈਆਂ ਹਨ। ਚੋਣ ਕਮਿਸ਼ਨ ਦੀ ਟੀਮ ਨੇ ਕੁਝ ਸਮਾਂ ਪਹਿਲਾਂ ਦੋਵਾਂ ਰਾਜਾਂ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।