ਕੈਪਟਨ ਅਮਰਿੰਦਰ ਸਿੰਘ ਦੇ ਨਾਲ ਤਿੰਨ ਸੰਸਦ ਮੈਂਬਰਾਂ ਨੇ ਕੀਤੀ ਮੁਲਾਕਾਤ

 2022 ਦੀਆਂ ਵਿਧਾਨਸਭਾ ਚੋਣਾਂ ਆਉਣ ਵਾਲੀਆਂ ਹਨ, ਜਿਸ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਹੁਣੇ ਤੋਂ ਹੀ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾਣ ਲੱਗੀਆਂ ਹਨ।

ਕੈਪਟਨ ਅਮਰਿੰਦਰ ਸਿੰਘ ਦੇ ਨਾਲ ਤਿੰਨ ਸੰਸਦ ਮੈਂਬਰਾਂ ਨੇ ਕੀਤੀ ਮੁਲਾਕਾਤ

ਚੰਡੀਗੜ੍ਹ: 2022 ਦੀਆਂ ਵਿਧਾਨਸਭਾ ਚੋਣਾਂ ਆਉਣ ਵਾਲੀਆਂ ਹਨ, ਜਿਸ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਹੁਣੇ ਤੋਂ ਹੀ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾਣ ਲੱਗੀਆਂ ਹਨ। ਦੱਸ ਦਈਏ ਕਿ ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਤਿੰਨ ਸੰਸਦ ਮੈਂਬਰਾਂ ਵੱਲੋਂ ਮੁਲਾਕਾਤ ਕੀਤੀ ਗਈ। ਇਸ ਮੀਟਿੰਗ ਦੌਰਾਨ ਆਉਣ ਵਾਲੀਆਂ 2022 ਦੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਜਸਬੀਰ ਗਿੱਲ, ਰਵਨੀਤ ਬਿੱਟੂ, ਗੁਰਜੀਤ ਔਜਲਾ ਸਣੇ ਕੈਬਿਨੇਟ ਮੰਤਰੀ ਰਾਣਾ ਸੋਢੀ ਮੌਜੂਦ ਰਹੇ।

ਸੀਐੱਮ ਨਾਲ ਕੀਤੀ ਗਈ ਮੀਟਿੰਗ ਦੌਰਾਨ ਸੰਸਦ ਮੈਂਬਰਾਂ ਨੇ ਆਉਣ ਵਾਲੇ ਲੋਕਸਭਾ ਇਜਲਾਸ ’ਚ ਕਿਸਾਨਾਂ ਦੇ ਮੁੱਦੇ ਅਤੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਭਾਰਤ ਸਰਕਾਰ ਦੀ ਅਸਫ਼ਲਤਾ ਨੂੰ ਪੂਰ ਜੋਰ ਤਰੀਕੇ ਨਾਲ ਚੁੱਕਣ ਦੀ ਗੱਲ ਕੀਤੀ ਗਈ। ਕਾਬਿਲੇਗੌਰ ਹੈ ਕਿ ਇੱਕ ਪਾਸੇ ਜਿੱਥੇ ਸੰਸਦ ਮੈਂਬਰਾਂ ਵੱਲੋਂ ਸੀਐੱਮ ਕੈਪਟਨ ਨਾਲ ਮੀਟਿੰਗ ਕਰ 2022 ਦੀਆਂ ਵਿਧਾਨਸਭਾ ਚੋਣਾਂ ਲਈ ਰਣਨੀਤੀ ਬਣਾਈ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਬੀਤੇ ਕੁਝ ਦਿਨ ਤੋਂ ਕਾਂਗਰਸ ਪਾਰਟੀ ’ਚ ਮਾਹੌਲ ਕਾਫੀ ਗਰਮ ਰਿਹਾ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਅਤੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਵਾਰ ਪਲਟਵਾਰ ਚਲ ਰਿਹਾ ਸੀ। ਇਸ ਦੌਰਾਨ ਕਈ ਮੰਤਰੀ ਅਤੇ ਵਿਧਾਇਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਨਾਰਾਜ ਚਲ ਰਹੇ ਸਨ।