Parliament Security Breach: ਸੰਸਦ ਮੈਂਬਰ ਪ੍ਰਤਾਪ ਸਿਮਹਾ ਜ਼ਰੀਏ ਬਣੇ ਪਾਸ ਰਾਹੀਂ ਸੰਸਦ `ਚ ਦਾਖ਼ਲ ਹੋਏ ਸਨ ਮੁਲਜ਼ਮ
Parliament Security Breach: ਬੁੱਧਵਾਰ ਨੂੰ ਸੰਸਦ ਭਵਨ ਦੀ ਸੁਰੱਖਿਆ ਵਿੱਚ ਵੱਡੀ ਕੁਤਾਹੀ ਦੇਖਣ ਨੂੰ ਮਿਲੀ। ਇਸ ਦੌਰਾਨ ਵਿਅਕਤੀਆਂ ਨੇ ਵਿਜ਼ਟਰ ਗੈਲਰੀ ਤੋਂ ਛਾਲ ਮਾਰ ਕੇ ਐਮਪੀਜ਼ ਦੀਆਂ ਸੀਟਾਂ ਤੱਕ ਪਹੁੰਚ ਗਏ, ਜਿਸ ਨਾਲ ਉਥੇ ਹਫੜਾ-ਦਫੜੀ ਵਾਲਾ ਮਾਹੌਲ ਬਣ ਗਿਆ।
Parliament Security Breach: ਬੁੱਧਵਾਰ ਨੂੰ ਸੰਸਦ ਭਵਨ ਦੀ ਸੁਰੱਖਿਆ ਵਿੱਚ ਵੱਡੀ ਕੁਤਾਹੀ ਦੇਖਣ ਨੂੰ ਮਿਲੀ। ਇਸ ਦੌਰਾਨ ਵਿਅਕਤੀਆਂ ਨੇ ਵਿਜ਼ਟਰ ਗੈਲਰੀ ਤੋਂ ਛਾਲ ਮਾਰ ਕੇ ਐਮਪੀਜ਼ ਦੀਆਂ ਸੀਟਾਂ ਤੱਕ ਪਹੁੰਚ ਗਏ, ਜਿਸ ਨਾਲ ਉਥੇ ਹਫੜਾ-ਦਫੜੀ ਵਾਲਾ ਮਾਹੌਲ ਬਣ ਗਿਆ। ਉਨ੍ਹਾਂ ਨੇ ਕਿਸੇ ਚੀਜ਼ ਦਾ ਛਿੜਕਾਅ ਵੀ ਕੀਤਾ, ਜਿਸ ਤੋਂ ਬਾਅਦ ਸੰਸਦ ਵਿੱਚ ਹਫੜਾ-ਦਫੜੀ ਮਚ ਗਈ।
ਇਸ ਵਿਚਾਲੇ ਜਾਣਕਾਰੀ ਸਾਹਮਣੇ ਆਈ ਹੈ ਕਿ ਜਿਸ ਸੰਸਦ ਮੈਂਬਰ ਦੇ ਪਾਸ ਉਤੇ ਇੱਕ ਮੁਲਜ਼ਮ ਨੇ ਸੰਸਦ ਭਵਨ ਵਿੱਚ ਐਂਟਰੀ ਲਈ ਉਹ ਪ੍ਰਤਾਪ ਸਿਮਹਾ ਦੇ ਜ਼ਰੀਏ ਹੋਈ। ਪ੍ਰਤਾਪ ਸਿਮਹਾ ਭਾਜਪਾ ਦੇ ਸੰਸਦ ਮੈਂਬਰ ਹਨ ਅਤੇ ਉਨ੍ਹਾਂ ਦੇ ਹਵਾਲੇ ਤੋਂ ਪਾਸ ਬਣਿਆ ਸੀ। ਪਾਸ ਦੇ ਥੱਲੇ ਸੰਸਦ ਮੈਂਬਰ ਦਾ ਨਾਮ ਲਿਖਿਆ ਹੈ। ਪ੍ਰਤਾਪ ਸਿਮਹਾ ਕਰਨਾਟਾਕ ਦੇ ਮੈਸੂਰ ਤੋਂ ਸੰਸਦ ਮੈਂਬਰ ਹਨ, ਉਹ ਦੂਜੀ ਵਾਰ ਸੰਸਦ ਪੁੱਜੇ ਹਨ। ਮੁਲਜ਼ਮ ਦਾ ਨਾਮ ਸਾਗਰ ਹੈ, ਉਹ ਪੁਲਿਸ ਦੀ ਗ੍ਰਿਫਤ ਵਿੱਚ ਹੈ।
ਤਾਪ ਸਿਮਹਾ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੱਤਰਕਾਰੀ ਵਿੱਚ ਮਾਸਟਰ ਡਿਗਰੀ ਕੀਤੀ ਹੋਈ ਹੈ। 2011 ਵਿੱਚ, ਉਸਨੂੰ ਪੱਤਰਕਾਰੀ ਲਈ ਵੱਕਾਰੀ ਪੁਰਸਕਾਰ ਮਿਲਿਆ। ਉਹ ਇਹ ਪੁਰਸਕਾਰ ਪ੍ਰਾਪਤ ਕਰਨ ਵਾਲੇ ਸਭ ਤੋਂ ਘੱਟ ਉਮਰ ਦੇ ਪੱਤਰਕਾਰ ਹਨ। ਉਨ੍ਹਾਂ ਨੇ ਪੀਐਮ ਮੋਦੀ 'ਤੇ ਇੱਕ ਕਿਤਾਬ ਵੀ ਲਿਖੀ ਹੈ। ਉਸਨੇ 13 ਸਾਲ ਪੱਤਰਕਾਰੀ ਵੀ ਕੀਤੀ।
ਸਦਨ ਦੀ ਦਰਸ਼ਕ ਗੈਲਰੀ ਤੋਂ ਹੇਠਾਂ ਛਾਲ ਮਾਰਨ ਵਾਲੇ ਦੋ ਵਿਅਕਤੀਆਂ ਨੂੰ ਫੜਨ ਵਾਲੇ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਸ ਘਟਨਾ ਬਾਰੇ ਦੱਸਿਆ ਹੈ। ਉਸ ਨੇ ਦੱਸਿਆ ਕਿ ਉਸ ਦੇ ਹੱਥ ਵਿੱਚ ਕੋਈ ਚੀਜ਼ ਸੀ ਜਿਸ ਵਿੱਚੋਂ ਪੀਲਾ ਧੂੰਆਂ ਨਿਕਲ ਰਿਹਾ ਸੀ। ਮੈਂ ਇਸ ਨੂੰ ਖੋਹ ਕੇ ਬਾਹਰ ਸੁੱਟ ਦਿੱਤਾ। ਇਹ ਇੱਕ ਵੱਡੀ ਸੁਰੱਖਿਆ ਉਲੰਘਣਾ ਹੈ।
ਇਹ ਵੀ ਪੜ੍ਹੋ : Rajpura Accident News: ਧੁੰਦ ਕਾਰਨ ਰਾਜਪੁਰਾ-ਦਿੱਲੀ ਹਾਈਵੇ 'ਤੇ ਵਾਹਨਾਂ ਦੀ ਭਿਆਨਕ ਟੱਕਰ; ਕਈ ਲੋਕ ਜ਼ਖ਼ਮੀ, ਇੱਕ ਦੀ ਮੌਤ
ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਿਫਰ ਕਾਲ ਦੌਰਾਨ ਵਾਪਰੀ ਘਟਨਾ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਨੂੰ ਵੀ ਜ਼ਰੂਰੀ ਨਿਰਦੇਸ਼ ਦਿੱਤੇ ਗਏ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਸਿਰਫ਼ ਧੂੰਆਂ ਸੀ ਅਤੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।
ਇਹ ਵੀ ਪੜ੍ਹੋ : Chandigarh News:ਸੰਸਦ ਮੈਂਬਰ ਕਿਰਨ ਖੇਰ ਨੇ ਕਾਰੋਬਾਰੀ ਚੇਤੰਨਿਆ ਅਗਰਵਾਲ ਖਿਲਾਫ਼ ਐੱਸਐੱਸਪੀ ਨੂੰ ਕੀਤੀ ਸ਼ਿਕਾਇਤ