Delhi Excise Case: ਦਿੱਲੀ ਆਬਕਾਰੀ ਘੁਟਾਲੇ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਚਰਨਪ੍ਰੀਤ ਸਿੰਘ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 23 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜੱਜ ਕਾਵੇਰੀ ਬਵੇਜਾ ਨੇ ਇਹ ਹੁਕਮ ਸੁਣਾਏ। ਅੱਜ ਚਰਨਪ੍ਰੀਤ ਸਿੰਘ ਦੀ ਈਡੀ ਦੀ ਹਿਰਾਸਤ ਖ਼ਤਮ ਹੋ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।


COMMERCIAL BREAK
SCROLL TO CONTINUE READING

ਪੇਸ਼ੀ ਤੋਂ ਬਾਅਦ ਈਡੀ ਨੇ ਅਦਾਲਤ ਨੂੰ ਕਿਹਾ ਕਿ ਫਿਲਹਾਲ ਚਰਨਪ੍ਰੀਤ ਤੋਂ ਪੁੱਛਗਿੱਛ ਦੀ ਕੋਈ ਲੋੜ ਨਹੀਂ ਹੈ ਅਤੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਜਾਣਾ ਚਾਹੀਦਾ ਹੈ। ਈਡੀ ਨੇ ਚਰਨਪ੍ਰੀਤ ਨੂੰ 12 ਅਪ੍ਰੈਲ ਨੂੰ ਗ੍ਰਿਫਤਾਰ ਕੀਤਾ ਸੀ। 13 ਅਪ੍ਰੈਲ ਨੂੰ ਅਦਾਲਤ ਨੇ ਚਰਨਪ੍ਰੀਤ ਨੂੰ ਅੱਜ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ।


ਚਰਨਪ੍ਰੀਤ ਨੂੰ ਸੀਬੀਆਈ ਨੇ ਮਈ 2023 ਵਿੱਚ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿਚ ਉਸ ਨੂੰ ਜ਼ਮਾਨਤ ਮਿਲ ਗਈ। ਸੀਬੀਆਈ ਨੇ ਦੂਜੀ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਚਰਨਪ੍ਰੀਤ ਸਿੰਘ ਨੂੰ ਮੁਲਜ਼ਮ ਬਣਾਇਆ ਸੀ। ਅਦਾਲਤ ਨੇ 10 ਅਗਸਤ 2023 ਨੂੰ ਸੀਬੀਆਈ ਦੀ ਦੂਜੀ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲਿਆ ਸੀ। ਚਰਨਪ੍ਰੀਤ 'ਤੇ 2022 ਦੀਆਂ ਗੋਆ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਨਕਦੀ ਦਾ ਪ੍ਰਬੰਧ ਕਰਨ ਦਾ ਦੋਸ਼ ਹੈ।


ਈਡੀ ਨੇ ਇਸ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹਨ।


ਇਹ ਵੀ ਪੜ੍ਹੋ : Manish Sisodia: ਸ਼ਰਾਬ ਘੁਟਾਲੇ 'ਚ ਮਨੀਸ਼ ਸਿਸੋਦੀਆ ਨੂੰ ਝਟਕਾ, ਕੋਰਟ ਨੇ ਨਿਆਂਇਕ ਹਿਰਾਸਤ 26 ਅਪ੍ਰੈਲ ਤੱਕ ਵਾਧਾ ਕੀਤਾ


ਸੰਜੇ ਸਿੰਘ ਨੂੰ 2 ਅਪ੍ਰੈਲ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਈਡੀ ਨੇ 4 ਅਕਤੂਬਰ 2023 ਨੂੰ ਸੰਜੇ ਸਿੰਘ ਨੂੰ ਉਨ੍ਹਾਂ ਦੇ ਸਰਕਾਰੀ ਨਿਵਾਸ 'ਤੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਈਡੀ ਨੇ 21 ਮਾਰਚ ਨੂੰ ਪੁੱਛਗਿੱਛ ਤੋਂ ਬਾਅਦ ਕੇਜਰੀਵਾਲ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ।


ਇਹ ਵੀ ਪੜ੍ਹੋ : Moga News: ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਬਾਘਾਪੁਰਾਣਾ ਪਹੁੰਚਣ 'ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਜ਼ੋਰਦਾਰ ਵਿਰੋਧ