1984 Sikh Riots case: 84 ਕਤਲੇਆਮ ਮਾਮਲੇ `ਚ ਸੱਜਣ ਕੁਮਾਰ ਖ਼ਿਲਾਫ਼ ਦੋਸ਼ ਤੈਅ, ਹਟਾਈ ਗਈ ਧਾਰਾ 302
Anti Sikh Riots 1984: 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ ਰਾਊਜ ਐਵੇਨਿਊ ਅਦਾਲਤ ਵਿੱਚ ਦੋਸ਼ ਆਇਦ ਕਰ ਦਿੱਤੇ ਗਏ ਹਨ।
Sajjan Kumar News: 1984 ਸਿੱਖ ਕਤਲੇਆਮ ਮਾਮਲੇ ਨੂੰ ਲੈ ਕੇ ਅੱਜ ਅਦਾਲਤ ਵਿੱਚ ਸੁਣਵਾਈ ਹੋਈ। ਜਨਕਪੁਰੀ ਤੇ ਵਿਕਾਸਪੁਰੀ ਵਿੱਚ ਸਿੱਖਾਂ ਦੀ ਹੱਤਿਆ ਦਾ ਮਾਮਲੇ ਵਿੱਚ ਰਾਊਜ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ ਖ਼ਿਲਾਫ਼ ਆਈਪੀਸੀ ਦੀ ਧਾਰਾ 147, 148, 153ਏ, 295ਆਰ/ਡਬਲਯੂ149, 307, 308, 325, 395, 436 ਤਹਿਤ ਦੋਸ਼ ਤੈਅ ਕੀਤੇ। ਅਦਾਲਤ ਨੇ ਸੱਜਣ ਕੁਮਾਰ ਖ਼ਿਲਾਫ਼ ਹੱਤਿਆ ਦੀ ਧਾਰਾ 302 ਨੂੰ ਹਟਾ ਦਿੱਤਾ ਗਿਆ ਹੈ। ਅਗਲੀ ਸੁਣਵਾਈ 21 ਸਤੰਬਰ ਨੂੰ ਹੋਵੇਗੀ।
ਸੱਜਣ ਕੁਮਾਰ ਕਾਂਗਰਸ ਨੇਤਾ ਰਹੇ ਹਨ ਅਤੇ 1970 ਦੇ ਦਹਾਕੇ ਤੋਂ ਦਿੱਲੀ ਦੀ ਰਾਜਨੀਤੀ ਵਿੱਚ ਸਰਗਰਮ ਹਨ। ਸੱਜਣ ਨੇ ਪਹਿਲੀ ਵਾਰ 1977 ਵਿੱਚ ਦਿੱਲੀ ਨਗਰ ਨਿਗਮ ਚੋਣਾਂ ਲੜੀਆਂ ਅਤੇ ਕੌਂਸਲਰ ਚੁਣੇ ਗਏ। 1980 ਵਿਚ ਸੱਜਣ ਕੁਮਾਰ ਲੋਕ ਸਭਾ ਚੋਣਾਂ ਵਿਚ ਚੌਧਰੀ ਬ੍ਰਹਮ ਪ੍ਰਕਾਸ਼ ਨੂੰ ਹਰਾ ਕੇ ਪਹਿਲੀ ਵਾਰ ਸੰਸਦ ਮੈਂਬਰ ਬਣੇ।
ਸੱਜਣ ਕੁਮਾਰ 'ਤੇ 1984 ਵਿਚ ਸਿੱਖ ਦੰਗਿਆਂ ਵਿਚ ਸ਼ਾਮਲ ਹੋਣ ਦਾ ਦੋਸ਼ ਸੀ ਅਤੇ ਉਸੇ ਸਾਲ ਹੋਈਆਂ ਆਮ ਚੋਣਾਂ ਵਿਚ ਕਾਂਗਰਸ ਨੇ ਉਸ ਨੂੰ ਟਿਕਟ ਦੇਣ ਤੋਂ ਇਨਕਾਰ ਕਰ ਦਿੱਤਾ ਸੀ। 1991 ਵਿੱਚ ਸੱਜਣ ਇੱਕ ਵਾਰ ਫਿਰ ਸੰਸਦ ਮੈਂਬਰ ਚੁਣੇ ਗਏ। ਪਰ ਇਸ ਤੋਂ ਬਾਅਦ ਉਨ੍ਹਾਂ ਨੂੰ ਸੰਸਦ ਵਿੱਚ ਦਾਖ਼ਲ ਹੋਣ ਲਈ 13 ਸਾਲ ਤੱਕ ਇੰਤਜ਼ਾਰ ਕਰਨਾ ਪਿਆ।
ਸਾਲ 2004 ਵਿੱਚ ਕਾਂਗਰਸ ਨੇ ਉਨ੍ਹਾਂ ਨੂੰ ਲੋਕ ਸਭਾ ਦੀ ਟਿਕਟ ਦਿੱਤੀ ਸੀ। ਸੱਜਣ ਬਾਹਰੀ ਦਿੱਲੀ ਸੀਟ ਤੋਂ ਚੋਣ ਲੜੇ ਅਤੇ ਸੰਸਦ ਮੈਂਬਰ ਚੁਣੇ ਗਏ। 1984 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਸਿੱਖ ਵਿਰੋਧੀ ਦੰਗੇ ਭੜਕੇ ਸਨ। ਪੰਜਾਬ ਵਿੱਚ ਅੱਤਵਾਦ ਨੂੰ ਦਬਾਉਣ ਲਈ ਇੰਦਰਾ ਗਾਂਧੀ ਨੇ ਸਿੱਖਾਂ ਦੇ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸਾਕਾ ਨੀਲਾ ਤਾਰਾ ਕੀਤਾ ਸੀ, ਜਿਸ ਵਿੱਚ ਅੱਤਵਾਦੀ ਭਿੰਡਰਾਂਵਾਲਾ ਸਮੇਤ ਕਈ ਲੋਕ ਮਾਰੇ ਗਏ ਸਨ। ਇਸ ਘਟਨਾ ਤੋਂ ਸਿੱਖ ਗੁੱਸੇ ਵਿਚ ਸਨ।
ਇਹ ਵੀ ਪੜ੍ਹੋ : Punjab News: ਤਰਨਤਾਰਨ 'ਚ ਪਾਕਿਸਤਾਨੀ ਡਰੋਨ ਅਤੇ ਦੋ ਕਿੱਲੋ ਹੈਰੋਇਨ ਨਾਲ ਇੱਕ ਸਮੱਗਲਰ ਕਾਬੂ
ਕੁਝ ਦਿਨਾਂ ਬਾਅਦ ਇੰਦਰਾ ਗਾਂਧੀ ਨੂੰ ਉਸ ਦੇ ਹੀ ਸਿੱਖ ਅੰਗ ਰੱਖਿਅਕਾਂ ਨੇ ਗੋਲੀ ਮਾਰ ਦਿੱਤੀ ਸੀ। ਉਦੋਂ ਤੋਂ ਦੇਸ਼ ਭਰ ਵਿਚ ਸਿੱਖ ਵਿਰੋਧੀ ਦੰਗੇ ਸ਼ੁਰੂ ਹੋ ਗਏ ਸਨ, ਜਿਸ ਦਾ ਸਭ ਤੋਂ ਵੱਧ ਅਸਰ ਦਿੱਲੀ ਤੇ ਪੰਜਾਬ ਵਿਚ ਦੇਖਣ ਨੂੰ ਮਿਲਿਆ ਸੀ। ਦੰਗਿਆਂ ਦੌਰਾਨ ਵੱਡੀ ਗਿਣਤੀ ਵਿੱਚ ਸਿੱਖ ਮਾਰੇ ਗਏ ਸਨ।
ਇਹ ਵੀ ਪੜ੍ਹੋ : Chandrayaan-3 Moon Landing: ਅੱਜ ਵਿਦਿਆਰਥੀ ਸਕੂਲਾਂ ਵਿੱਚ ਦੇਖਣਗੇ ਚੰਦਰਯਾਨ-3 ਦੀ ਲੈਂਡਿੰਗ ਦਾ ਲਾਈਵ ਟੈਲੀਕਾਸਟ